ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮਾਂ ਨਾਲ ਤਕਰਾਰ ਮਗਰੋਂ ਕਿਸਾਨਾਂ ਨੇ ਟੌਲ ਪਲਾਜ਼ਾ ਪਰਚੀ ਮੁਕਤ ਕਰਵਾਇਆ

08:57 AM Sep 20, 2024 IST
ਟੌਲ ਪਲਾਜ਼ਾ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ।

ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 19 ਸਤੰਬਰ
ਇਥੋਂ ਨਜ਼ਦੀਕੀ ਜੀਟੀ ਰੋਡ ’ਤੇ ਸਥਿਤ ਨਿਜਰਪੁਰਾ ਟੌਲ ਪਲਾਜ਼ਾ ਵਿਖੇ ਸਵੇਰੇ ਕਰੀਬ 8 ਵਜੇ ਪਰਾਲੀ ਵਾਲੀ ਟਰਾਲੀ ਲੈ ਕੇ ਜਾ ਰਹੇ ਕਿਸਾਨ ਦਾ ਟੌਲ ਮੁਲਾਜ਼ਮਾਂ ਨਾਲ ਪਰਚੀ ਕੱਟਣ ਕਾਰਨ ਤਕਰਾਰ ਹੋ ਗਿਆ। ਇਸ ਮਗਰੋਂ ਕਿਸਾਨਾਂ ਨੇ ਇੱਥੇ ਪਹੁੰਚ ਕੇ ਟੌਲ ਪਲਾਜ਼ਾ ਲਾਂਘਾ ਮੁਫ਼ਤ ਕਰ ਦਿੱਤਾ।
ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂ ਗੁਰਜੰਟ ਸਿੰਘ ਨੇ ਦੱਸਿਆ ਇੱਥੇ ਟੌਲ ਪਲਾਜ਼ਾ ਦੇ ਮੁਲਾਜ਼ਮ ਨੇ ਪਰਾਲੀ ਵਾਲੀ ਟਰਾਲੀ ਲੈ ਕੇ ਜਾ ਰਹੇ ਕਿਸਾਨ ਨੂੰ ਕਥਿਤ ਅਪਮਾਨਜਨਕ ਸ਼ਬਦ ਬੋਲੇ ਅਤੇ ਮੋਬਾਈਲ ਫੋਨ ਖੋਹ ਲਿਆ। ਇਸ ਮਗਰੋਂ ਸਬੰਧਤ ਕਿਸਾਨ ਨੇ ਕਿਸਾਨ ਜਥੇਬੰਦੀ ਦੇ ਆਗੂਆਂ ਨਾਲ ਸੰਪਰਕ ਕੀਤਾ। ਕਿਸਾਨਾਂ ਨੇ ਟੌਲ ਪਲਾਜ਼ਾ ਦਾ ਲਾਂਘਾ ਮੁਫ਼ਤ ਕਰ ਦਿੱਤਾ। ਕਿਸਾਨ ਆਗੂ ਦਾ ਕਹਿਣਾ ਹੈ ਕਿ ਡੀਸੀ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਹੋਇਆ ਹੈ ਕਿ ਕਿਸਾਨਾਂ ਨੂੰ ਪਰਾਲੀ ਵਾਲੀ ਟਰਾਲੀ ’ਤੇ ਕੋਈ ਟੌਲ ਫੀਸ ਨਹੀਂ ਲੱਗੇਗੀ। ਇਸ ਦੇ ਬਾਵਜੂਦ ਟੌਲ ਪਲਾਜ਼ਾ ਵਾਲੇ ਜਾਣਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਇਸ ਮੌਕੇ ਡੀਸੀ ਦਫ਼ਤਰ ਤੋਂ ਪ੍ਰਸ਼ਾਸਨਿਕ ਅਧਿਕਾਰੀ ਪੁੱਜੇ ਤੇ ਉਨ੍ਹਾਂ ਵੱਲੋਂ ਟੌਲ ਪਲਾਜ਼ਾ ਪ੍ਰਬੰਧਕਾਂ ਨੂੰ ਨੋਟੀਫਿਕੇਸ਼ਨ ਵੀ ਦਿਖਾਇਆ ਗਿਆ। ਉਨ੍ਹਾਂ ਕਿਹਾ ਕਿ ਡੀਸੀ ਦਫਤਰ ਵੱਲੋਂ ਨੋਟੀਫਿਕੇਸ਼ਨ ਪਹਿਲਾਂ ਹੀ ਟੌਲ ਪਲਾਜ਼ਾ ਵਾਲਿਆਂ ਨੂੰ ਭੇਜਿਆ ਗਿਆ ਹੈ ਪਰ ਇਹ ਜਾਣ-ਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦਖਲਅੰਦਾਜ਼ੀ ਤੋਂ ਬਾਅਦ ਭਰੋਸਾ ਦੇਣ ਮਗਰੋਂ ਕਰੀਬ ਡੇਢ ਘੰਟੇ ਬਾਅਦ ਕਿਸਾਨਾਂ ਨੇ ਧਰਨਾ ਚੁੱਕ ਲਿਆ।

Advertisement

Advertisement