For the best experience, open
https://m.punjabitribuneonline.com
on your mobile browser.
Advertisement

ਪੰਜਵੜ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਸਾਜਿਸ਼ਘਾੜਿਆਂ ਬਾਰੇ ਦੱਸੇ ਪਾਕਿ: ਦਲ ਖ਼ਾਲਸਾ

08:57 AM May 06, 2024 IST
ਪੰਜਵੜ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਸਾਜਿਸ਼ਘਾੜਿਆਂ ਬਾਰੇ ਦੱਸੇ ਪਾਕਿ  ਦਲ ਖ਼ਾਲਸਾ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਮਈ
ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਪਾਕਿਸਤਾਨ ਵਿਚ ਕਤਲ ਕੀਤੇ ਗਏ ਖ਼ਾਲਿਸਤਾਨ ਕਮਾਂਡੋ ਫ਼ੋਰਸ ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਮੌਤ ਦਾ ਇਕ ਸਾਲ ਪੂਰਾ ਹੋਣ ’ਤੇ ਸ਼ਰਧਾਂਜਲੀ ਭੇਟ ਕਰਦਿਆਂ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਉਹ ਭਾਈ ਪੰਜਵੜ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਜ਼ਾ ਦੇਵੇ। ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਕੰਵਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਯਾਦ ਵਿੱਚ ਜੱਦੀ ਪਿੰਡ ਪੰਜਵੜ ਵਿਚ ਉਨ੍ਹਾਂ ਦੇ ਪਰਿਵਾਰ ਵੱਲੋਂ 6 ਮਈ ਨੂੰ ਸਮਾਗਮ ਕੀਤਾ ਜਾ ਰਿਹਾ ਹੈ, ਜਿੱਥੇ ਪੰਥਕ ਆਗੂ ਸ਼ਰਧਾਂਜਲੀ ਭੇਟ ਕਰਨਗੇ। ਉਨ੍ਹਾਂ ਕਿਹਾ ਕਿ ਪੰਥ ਦੇ ਦੁਸ਼ਮਣਾਂ ਨੇ ਪਿਛਲੇ ਵਰ੍ਹੇ 6 ਮਈ ਨੂੰ ਲਾਹੌਰ ਦੇ ਇੱਕ ਪਾਰਕ ਵਿੱਚ ਪੰਜਵੜ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਹੱਦ ਪਾਰ ਹੋਏ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੈ।

Advertisement

Advertisement
Author Image

sukhwinder singh

View all posts

Advertisement
Advertisement
×