ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰੇਮੀ ਨੂੰ ਘਰ ਬੁਲਾਉਣ ਮਗਰੋਂ ਸਾਥੀਆਂ ਨਾਲ ਮਿਲ ਕੇ ਕੀਤੀ ਕੁੱਟਮਾਰ

07:57 AM May 17, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 16 ਮਈ
ਦੁੱਗਰੀ ਇਲਾਕੇ ’ਚ ਰਹਿਣ ਵਾਲੀ ਇੱਕ ਲੜਕੀ ਨੇ ਆਪਣੇ ਪ੍ਰੇਮੀ ਨੂੰ ਬਹਾਨੇ ਨਾਲ ਘਰ ਬੁਲਾ ਲਿਆ। ਉੱਥੋਂ ਗੱਲਾਂ ਕਰਨ ਤੋਂ ਬਾਅਦ ਜਦੋਂ ਨੌਜਵਾਨ ਜਾਣ ਲੱਗਿਆ ਤਾਂ ਮੁਲਜ਼ਮ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਉਸਦੀ ਕੁੱਟਮਾਰ ਕੀਤੀ ਤੇ ਬੰਦੀ ਬਣਾ ਕੇ ਉਸਦਾ ਮੋਬਾਈਲ ਤੇ ਹੋਰ ਸਾਮਾਨ ਲੁੱਟ ਲਿਆ। ਇੰਨਾ ਹੀ ਨਹੀਂ ਮੁਲਜ਼ਮਾਂ ਨੇ ਨੌਜਵਾਨ ਨੂੰ ਨੰਗਾ ਕਰ ਕੇ ਉਸ ਦੀ ਅਸ਼ਲੀਲ ਵੀਡੀਓ ਬਣਾ ਲਈ ਜਿਸ ਤੋਂ ਬਾਅਦ ਉਸ ਨੂੰ ਵਾਇਰਲ ਕਰਨ ਦਾ ਡਰਾਵਾ ਦੇ ਉਸ ਨੂੰ ਭਜਾ ਦਿੱਤਾ। ਨੌਜਵਾਨ ਨੇ ਇਸ ਦੀ ਸ਼ਿਕਾਇਤ ਪੁਲੀਸ ਨੂੰ ਕੀਤੀ। ਥਾਣਾ ਦੁੱਗਰੀ ਦੀ ਪੁਲੀਸ ਨੇ ਨੌਜਵਾਨ ਦੀ ਸ਼ਿਕਾਇਤ ’ਤੇ ਕੁਲਦੀਪ ਕੌਰ ਤੇ ਉਸ ਦੇ ਸਾਥੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਮੁਲਜ਼ਮ ਤੋਂ ਪੁੱਛਗਿੱਛ ਕਰਨ ’ਚ ਲੱਗੀ ਹੋਈ ਹੈ।
ਨੌਜਵਾਨ ਵੱਲੋਂ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਮੁਲਜ਼ਮ ਕੁਲਦੀਪ ਕੌਰ ਨਾਲ ਵਿਆਹ ਤੋਂ ਪਹਿਲਾਂ ਉਸਦੇ ਪ੍ਰੇਮ ਸਬੰਧ ਸਨ। ਕਿਸੇ ਕਾਰਨ ਵਿਆਹ ਨਹੀਂ ਹੋ ਸਕਿਆ ਤਾਂ ਉਸਨੇ ਦੂਸਰੀ ਥਾਂ ਵਿਆਹ ਕਰਵਾ ਲਿਆ। ਵਿਆਹ ਤੋਂ ਕੁਝ ਸਮੇਂ ਬਾਅਦ ਫਿਰ ਤੋਂ ਉਸਦੀ ਕੁਲਦੀਪ ਕੌਰ ਨਾਲ ਮੁਲਾਕਾਤ ਹੋਈ। ਦੋਵੇਂ ਫਿਰ ਤੋਂ ਮਿਲਣ ਲੱਗੇ। ਕੁਝ ਦਿਨ ਪਹਿਲਾਂ ਲੜਕੀ ਨੇ ਕਿਸੇ ਬਹਾਨੇ ਉਸਨੂੰ ਆਪਣੇ ਘਰ ਬੁਲਾਇਆ।
ਜਦੋਂ ਨੌਜਵਾਨ ਜਾਣ ਲੱਗਾ ਤਾਂ ਔਰਤ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਉਸਨੂੰ ਬੰਦੀ ਬਣਾ ਲਿਆ ਤੇ ਕੁੱਟਮਾਰ ਕੀਤੀ ਤੇ ਕਿਹਾ ਕਿ ਉਸ ਨਾਲ ਪਿਛਲਾ ਹਿਸਾਬ ਵੀ ਚੁੱਕਤਾ ਕਰਨਾ ਹੈ ਜਿਸ ਤੋਂ ਬਾਅਦ ਮੁਲਜ਼ਮ ਔਰਤ ਨੇ ਕੁੱਟਮਾਰ ਕਰ ਫੋਨ ਤੇ ਪੈਸਿਆਂ ਸਮੇਤ ਹੋਰ ਸਾਮਾਨ ਖੋਹ ਲਿਆ ਤੇ ਉਸਦੀ ਅਸ਼ਲੀਲ ਵੀਡੀਓ ਬਣਾ ਲਈ। ਇਸ ਮਾਮਲੇ ’ਚ ਥਾਣਾ ਦੁੱਗਰੀ ਦੇ ਐੱਸ.ਐੱਚ.ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਔਰਤ ਅਤੇ ਉਸਦੇ ਸਾਥੀਆਂ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਮੁਲਜ਼ਮਾਂ ਦਾ ਪਤਾ ਲਾਉਣ ’ਚ ਲੱਗੀ ਹੈ ਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

Advertisement

Advertisement
Advertisement