ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਿਲਾ ਕਮਿਸ਼ਨ ਦੀਆਂ ਨਿਯੁਕਤੀਆਂ ਰੱਦ ਕਰਨ ਮਗਰੋਂ ਦਿੱਲੀ ਦੀ ਸਿਆਸਤੀ ਭਖੀ

08:58 AM May 03, 2024 IST
ਨਵੀਂ ਦਿੱਲੀ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੀ ਹੋਈ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਤੇ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਸਵਾਤੀ ਮਾਲੀਵਾਲ। -ਫੋਟੋ: ਏਐੱਨਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 2 ਮਈ
ਉਪ ਰਾਜਪਾਲ ਵੀਕੇ ਸਕਸੈਨਾ ਦੇ ਹੁਕਮਾਂ ’ਤੇ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ। ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਸੂਤਰਾਂ ਵੱਲੋਂ ਦੱਸਿਆ ਗਿਆ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ ਉਲਟ ਜਾ ਕੇ ਸਰਕਾਰ ਦੀ ਇਜਾਜ਼ਤ ਤੋਂ ਬਿਨਾਂ ਉਨ੍ਹਾਂ ਨੂੰ ਠੇਕੇ ’ਤੇ ਨਿਯੁਕਤ ਕੀਤਾ ਸੀ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਵੱਲੋਂ ਠੇਕੇ ’ਤੇ 223 ਅਸਾਮੀਆਂ ਦੀ ਭਰਤੀ ਨਿਯਮਾਂ ਅਨੁਸਾਰ ਨਹੀਂ ਸੀ ਕਿਉਂਕਿ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਗਈ ਸੀ ਅਤੇ ਉਪ ਰਾਜਪਾਲ ਦੀ ਪ੍ਰਵਾਨਗੀ ਨਹੀਂ ਲਈ ਗਈ ਸੀ। ਇਸ ਤੋਂ ਇਲਾਵਾ ਦਿੱਲੀ ਮਹਿਲਾ ਕਮਿਸ਼ਨ ਦੇ ਸਟਾਫ਼ ਨੂੰ ਮਿਹਨਤਾਨੇ ਅਤੇ ਭੱਤਿਆਂ ਵਿੱਚ ਵਾਧਾ ਢੁੱਕਵੇਂ ਤਰਕ ਦੇ ਬਿਨਾਂ ਅਤੇ ਨਿਰਧਾਰਤ ਪ੍ਰਕਿਰਿਆਵਾਂ ਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਸੀ। ਉਥੇ ਹੀ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਸਵਾਤੀ ਮਾਲੀਵਾਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਕਿ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਵੱਲੋਂ ਕਮਿਸ਼ਨ ਦੇ ਠੇਕੇ ’ਤੇ ਰੱਖੇ ਅਮਲੇ ਨੂੰ ਹਟਾਉਣ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਐਕਸ ਉਪਰ ਲਿਖਿਆ, ‘‘ਐੱਲਜੀ ਸਾਹਿਬ ਨੇ ਦਿੱਲੀ ਮਹਿਲਾ ਕਮਿਸ਼ਨ ਦੇ ਸਾਰੇ ਕੰਟਰੈਕਟ ਸਟਾਫ ਨੂੰ ਹਟਾਉਣ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ। ਅੱਜ ਮਹਿਲਾ ਕਮਿਸ਼ਨ ਵਿੱਚ ਕੁੱਲ 90 ਕਰਮਚਾਰੀਆਂ ਦਾ ਸਟਾਫ ਹੈ, ਜਿਨ੍ਹਾਂ ਵਿੱਚੋਂ ਸਿਰਫ਼ 8 ਲੋਕ ਹੀ ਸਰਕਾਰ ਵੱਲੋਂ ਦਿੱਤੇ ਗਏ ਹਨ, ਬਾਕੀ 3-3 ਮਹੀਨਿਆਂ ਦੇ ਠੇਕੇ ’ਤੇ ਹਨ। ਜੇਕਰ ਸਾਰੇ ਠੇਕਾ ਮੁਲਾਜ਼ਮਾਂ ਨੂੰ ਹਟਾਇਆ ਗਿਆ ਤਾਂ ਮਹਿਲਾ ਕਮਿਸ਼ਨ ਨੂੰ ਤਾਲਾ ਲਗਾ ਦਿੱਤਾ ਜਾਵੇਗਾ। ਇਹ ਲੋਕ ਅਜਿਹਾ ਕਿਉਂ ਕਰ ਰਹੇ ਹਨ? ਇਹ ਸੰਸਥਾ ਖੂਨ ਪਸੀਨੇ ਨਾਲ ਬਣੀ ਹੈ। ਕਮਿਸ਼ਨ ਨੂੰ ਸਟਾਫ਼ ਅਤੇ ਸੁਰੱਖਿਆ ਦੇਣ ਦੀ ਬਜਾਏ ਤੁਸੀਂ ਉਸ ਨੂੰ ਜੜ੍ਹ ਤੋਂ ਉਖਾੜ ਰਹੇ ਹੋ ?’’ ਉਨ੍ਹਾਂ ਕਿਹਾ, ‘‘ਜਦੋਂ ਤੱਕ ਮੈਂ ਜ਼ਿੰਦਾ ਹਾਂ, ਮੈਂ ਮਹਿਲਾ ਕਮਿਸ਼ਨ ਨੂੰ ਬੰਦ ਨਹੀਂ ਹੋਣ ਦੇਵਾਂਗੀ। ਮੈਨੂੰ ਜੇਲ੍ਹ ’ਚ ਪਾਓ, ਔਰਤਾਂ ’ਤੇ ਜ਼ੁਲਮ ਨਾ ਕਰੋ!’’ ਜ਼ਿਕਰਯੋਗ ਹੈ ਕਿ ਸਵਾਤੀ ਵੱਲੋਂ ਕਮਿਸ਼ਨ ਦੇ ਦਾਇਰੇ ਨੂੰ ਵਧਾਇਆ ਗਿਆ ਸੀ ਤੇ ਆਪਣੇ ਕਾਰਜਕਾਲ ਦੌਰਾਨ ਨਵੀਆਂ ਆਰਜ਼ੀ ਨਿਯੁਕਤੀਆਂ ਕੀਤੀਆਂ ਗਈਆਂ ਸਨ। ਕਮਿਸ਼ਨ ਨੇ ਕਈ ਮੁੱਦੇ ਉਠਾਏ ਤੇ ਔਰਤਾਂ ਦੇ ਅਧਿਕਾਰਾਂ ਦੀ ਵਕਾਲਤ ਕੀਤੀ। ਮੌਜੂਦਾ ਸਮੇਂ ਸਵਾਤੀ ਮਾਲੀਵਾਲ ਆਮ ਆਦਮੀ ਪਾਰਟੀ ਦੀ ਰਾਜ ਸਭਾ ਦਾ ਮੈਂਬਰ ਹੈ।

Advertisement

ਐੱਲਜੀ ਨੇ ਡੇਢ ਸਾਲ ਵਿੱਚ ਹਜ਼ਾਰਾਂ ਲੋਕ ਬੇਰੁਜ਼ਗਾਰ ਕੀਤੇ: ਭਾਰਦਵਾਜ

ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਉਪ ਰਾਜਪਾਲ ਨੇ ਡੇਢ ਸਾਲ ਦੌਰਾਨ ਹਜ਼ਾਰਾਂ ਲੋਕਾਂ ਨੂੰ ਬੇਰੁਜ਼ਗਾਰ ਕੀਤਾ ਹੈ। ਉਨ੍ਹਾਂ ਨੇ ਐਕਸ ਉਪਰ ਤਿੰਨ ਸੰਦੇਸ਼ ਭੇਜ ਕੇ ਐੱਲਜੀ ਨੂੰ ਨਿਸ਼ਾਨਾ ਬਣਾਉਂਦਿਆਂ ਲਿਖਿਆ, ‘‘ਦਿੱਲੀ ਦੇ ਐੱਲਜੀ ਸਾਹਿਬ ਨੇ ਪਿਛਲੇ 1.5 ਸਾਲ ਵਿੱਚ ਹਜ਼ਾਰਾਂ ਲੋਕਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਹੈ। ਉਨ੍ਹਾਂ ਦਾ ਮਕਸਦ ਦਿੱਲੀ ਸਰਕਾਰ ਦੇ ਸਾਰੇ ਚੰਗੇ ਕੰਮਾਂ ਨੂੰ ਰੋਕਣਾ ਹੈ। ਇਨ੍ਹਾਂ ਜ਼ੁਲਮ ਦਾ ਸ਼ਿਕਾਰ ਲੜਕੀਆਂ ਨੂੰ ਸਸ਼ਕਤ ਕਰਨਾ ਹੀ ਸੱਚੀ ਦੇਸ਼ ਭਗਤੀ, ਮਨੁੱਖਤਾ ਅਤੇ ਪਰਮ ਧਰਮ ਹੈ।’’ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜੁਲਾਈ ਵਿੱਚ ਲਗਭਗ 400 ਫੈਲੋ, ਸਲਾਹਕਾਰ, ਮਾਹਿਰ ਅਤੇ ਖੋਜ ਫੈਲੋ ਕੱਢੇ ਗਏ ਸਨ। ਇਹ ਨੌਜਵਾਨ ਵੱਡੀਆਂ-ਵੱਡੀਆਂ ਯੂਨੀਵਰਸਿਟੀਆਂ ਤੋਂ ਪੜ੍ਹ ਕੇ ਆਏ ਸਨ ਅਤੇ ਸਰਕਾਰ ਦੇ ਕੰਮਾਂ ਵਿੱਚ ਵੱਡਾ ਯੋਗਦਾਨ ਪਾ ਰਹੇ ਸਨ। ਇਸ ਤਰ੍ਹਾਂ ਚੁਣੀ ਹੋਈ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਕੰਮ ਨੂੰ ਰੋਕਣ ਦੀ ਸਾਜ਼ਿਸ਼ ਰਚੀ ਗਈ ਹੈ। ਦਿੱਲੀ ਬੱਸਾਂ ’ਚ ਔਰਤਾਂ ਦੀ ਸੁਰੱਖਿਆ ਲਈ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਲਗਭਗ 8 ਹਜ਼ਾਰ ਬੱਸ ਮਾਰਸ਼ਲ ਤਾਇਨਾਤ ਕੀਤੇ ਗਏ। ਉਨ੍ਹਾਂ ਕਿਹਾ ਕਿ ਐੱਲਜੀ ਸਾਹਿਬ ਦੇ ਚਹੇਤੇ ਅਫਸਰਾਂ ਨੇ ਤਾਂ ਮਾਰਸ਼ਲਾਂ ਨੂੰ ਵੀ ਨੌਕਰੀ ਤੋਂ ਕੱਢ ਦਿੱਤਾ। ਦਿੱਲੀ ਦੇ ਹਜ਼ਾਰਾਂ ਗ਼ਰੀਬ ਪਰਿਵਾਰਾਂ ਦਾ ਪੇਟ ਪਾਲਦੇ ਸਨ, ਹੁਣ ਉਹ ਭੁੱਖੇ ਮਰ ਰਹੇ ਹਨ ਤੇ ਦਿੱਲੀ ਦੀਆਂ ਔਰਤਾਂ ਦੀ ਸੁਰੱਖਿਆ ਰੱਬ ਦੇ ਭਰੋਸੇ ਹੀ ਹੈ।

Advertisement
Advertisement