ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਨਮ ਦਿਨ ਮਨਾ ਕੇ ਪਰਤੇ ਨੌਜਵਾਨ ਦਾ ਟਕੂਆ ਮਾਰ ਕੇ ਕਤਲ

08:25 AM Aug 21, 2024 IST

ਪੱਤਰ ਪ੍ਰੇਰਕ
ਪਟਿਆਲਾ, 20 ਅਗਸਤ
ਪਿੰਡ ਬਾਰਨ ਦੇ ਰਹਿਣ ਵਾਲੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਇਹ ਨੌਜਵਾਨ ਆਪਣਾ ਜਨਮ ਦਿਨ ਮਨਾ ਕੇ ਘਰ ਪਰਤ ਰਿਹਾ ਸੀ ਜਿਸ ਦੀ ਗੁਆਂਢ ਵਿੱਚ ਰਹਿੰਦੇ ਲੋਕਾਂ ਨਾਲ ਤਕਰਾਰ ਹੋ ਗਈ। ਮੁਲਜ਼ਮਾਂ ਨੇ ਹਮਲਾ ਕਰਕੇ ਨੌਜਵਾਨ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਵਿਕਰਮਜੀਤ ਸਿੰਘ (24) ਪੁੱਤਰ ਹਰਜਿੰਦਰ ਸਿੰਘ ਵਜੋਂ ਹੋਈ ਹੈ ਅਤੇ ਉਹ ਆਪਣੇ ਨਾਨਕੇ ਘਰ ਪਰਿਵਾਰ ਸਣੇ ਰਹਿੰਦਾ ਸੀ। ਵਿਕਰਮ ਨੇ 10 ਦਿਨਾਂ ਬਾਅਦ ਇਟਲੀ ਜਾਣਾ ਸੀ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਗੁਆਂਢੀਆਂ ਨੇ ਬਾਹਰੀ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੇ ਇਕਲੌਤੇ ਪੁੱਤਰ ਦੇ ਸਿਰ ਵਿਚ ਟਕੂਏ ਨਾਲ ਕਈ ਵਾਰ ਕੀਤੇ ਤੇ ਉਸ ਦਾ ਕਤਲ ਕਰ ਦਿੱਤਾ। ਇਸ ਦੌਰਾਨ ਵਿਕਰਮ ਦਾ ਪਿਤਾ ਹਰਜਿੰਦਰ ਸਿੰਘ ਵੀ ਜ਼ਖ਼ਮੀ ਹੋ ਗਿਆ ਜਿਸ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

Advertisement

Advertisement