ਲਾਹੌਰ ’ਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਜਥਾ ਪਰਤਿਆ
ਪੱਤਰ ਪ੍ਰੇਰਕ
ਅਟਾਰੀ, 30 ਜੂਨ
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਅੱਜ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭੁਪਿੰਦਰ ਸਿੰਘ ਭਲਵਾਨ ਦੀ ਅਗਵਾਈ ਹੇਠ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤਿਆ।
ਅਟਾਰੀ ਸਰਹੱਦ ’ਤੇ ਗੱਲਬਾਤ ਕਰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਪਾਰਟੀ ਆਗੂ ਦਰਸ਼ਨ ਸਿੰਘ ਰੋਸ਼ਨਵਾਲਾ ਨੇ ਦੱਸਿਆ ਕਿ ਲਾਹੌਰ ਵਿਚ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿੱਚ ਮਨਾਈ ਗਈ। ਉਨ੍ਹਾਂ ਦੀ ਸਮਾਧ ’ਤੇ 27 ਜੂਨ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਏ ਅਤੇ 29 ਜੂਨ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਮੁੱਖ ਸਮਾਗਮ ਗੁਰਦੁਆਰਾ ਡੇਹਰਾ ਸਾਹਿਬ ਕਰਵਾਇਆ ਗਿਆ। ਇਸ ਮੌਕੇ ਪਾਕਿਸਤਾਨ ਔਕਾਫ਼ ਬੋਰਡ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਰਤੀ ਸਿੱਖ ਜਥੇ ਦੇ ਆਗੂਆਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਰਕਾਰ ਵੱਲੋਂ ਭਾਰਤੀ ਸਿੱਖ ਜਥੇ ਦੀ ਸੁਰੱਖਿਆ ਲਈ ਵੀ ਸਖਤ ਸੁਰੱਖਿਆ ਬੰਦੋੋਬਸਤ ਕੀਤੇ ਗਏ ਸਨ।
ਅੰਮ੍ਰਿਤਸਰ ਦੇ ਸ਼ਰਧਾਲੂ ਬਚਿੱਤਰ ਸਿੰਘ ਨੇ ਦੱਸਿਆ ਕਿ ਗੁਰਧਾਮਾਂ ਦੇ ਦਰਸ਼ਨ ਕਰਕੇ ਮਨ ਨੂੰ ਬਹੁਤ ਖੁਸ਼ੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਰਕਾਰ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਔਕਾਫ਼ ਬੋਰਡ ਵੱਲੋਂ ਗੁਰਧਾਮਾਂ ਵਿੱਚ ਵਧੀਆ ਪ੍ਰਬੰਧ ਕੀਤੇ ਹੋਏ ਸਨ। ਲੁਧਿਆਣਾ ਦੇ ਜਗਜੀਤ ਸਿੰਘ ਨੇ ਦੱਸਿਆ ਕਿ ਯਾਤਰਾ ਦੌਰਾਨ ਪਾਕਿਸਤਾਨ ਦੇ ਮੁਸਲਿਮ ਭਾਈਚਾਰੇ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਰਕਾਰ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਔਕਾਫ਼ ਬੋਰਡ ਵੱਲੋਂ ਗੁਰਧਾਮਾਂ ਵਿੱਚ ਵਧੀਆ ਪ੍ਰਬੰਧ ਕੀਤੇ ਹੋਏ ਸਨ। ਲੁਧਿਆਣਾ ਦੇ ਜਗਜੀਤ ਸਿੰਘ ਨੇ ਦੱਸਿਆ ਕਿ ਯਾਤਰਾ ਦੌਰਾਨ ਪਾਕਿਸਤਾਨ ਦੇ ਮੁਸਲਿਮ ਭਾਈਚਾਰੇ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ। ਉਨ੍ਹਾਂ ਨੇ ਲਾਹੌਰ ਵਿੱਚ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਹੀ ਕਿਲ੍ਹਾ, ਮਿਊਜ਼ੀਅਮ ਆਦਿ ਦੇ ਵੀ ਦਰਸ਼ਨ ਕੀਤੇ।