ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਮਾਨਤ ’ਤੇ ਬਾਹਰ ਆਉਣ ਮਗਰੋਂ ਮੁੜ ਤਸਕਰੀ ਸ਼ੁਰੂ

07:11 AM Jul 03, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਜੁਲਾਈ
ਨਸ਼ਾ ਤਸਕਰੀ ਦੇ ਦੋਸ਼ ’ਚ ਕਾਫ਼ੀ ਸਮੇਂ ਤੱਕ ਜੇਲ੍ਹ ’ਚ ਰਹਿਣ ਤੋਂ ਬਾਅਦ ਜ਼ਮਾਨਤ ’ਤੇ ਬਾਹਰ ਆਏ ਮੁਲਜ਼ਮ ਨੇ ਬਾਹਰੀ ਇਲਾਕਿਆਂ ’ਚੋਂ ਹੈਰੋਇਨ ਲਿਆ ਸ਼ਹਿਰ ’ਚ ਸਪਲਾਈ ਕਰਨੀ ਸ਼ੁਰੂ ਕਰ ਦਿੱਤੀ। ਮੁਲਜ਼ਮ ਸੀਆਈਏ-1 ਦੀ ਟੀਮ ਦੇ ਹੱਥੇ ਉਦੋਂ ਚੜ੍ਹ ਗਿਆ ਜਦੋਂ ਮੁਲਜ਼ਮ ਆਪਣੇ ਪਿੰਡ ਤੋਂ ਹੀ ਕਿਸੇ ਨੂੰ ਹੈਰੋਇਨ ਸਪਲਾਈ ਕਰਨ ਲਈ ਜਾ ਰਿਹਾ ਸੀ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਉਸਦੇ ਕਬਜ਼ੇ ’ਚੋਂ 268 ਗ੍ਰਾਮ ਹੈਰੋਇਨ ਅਤੇ 3 ਮੋਬਾਈਲ ਬਰਾਮਦ ਕੀਤੇ ਹਨ। ਪੁਲੀਸ ਨੇ ਇਸ ਮਾਮਲੇ ’ਚ ਪਿੰਡ ਚੌਂਤਾ ਦੇ ਰਹਿਣ ਵਾਲੇ ਜਸਬੀਰ ਸਿੰਘ ਉਰਫ਼ ਜਸਵੀਰ ਚੰਦ ਉਰਫ਼ ਬਿੱਟੂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਉਸਨੂੰ ਅਦਾਲਤ ’ਚ ਪੇਸ਼ ਕਰ 2 ਦਿਨਾਂ ਰਿਮਾਂਡ ਹਾਸਲ ਕਰ ਲਿਆ ਹੈ। ਡੀਸੀਪੀ ਜਾਂਚ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲੀਸ ਟੀਮ ਨੇ ਪਿੰਡ ਚੌਂਤਾ ’ਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਬਾਹਰੀ ਇਲਾਕਿਆਂ ’ਚੋਂ ਹੈਰੋਇਨ ਦੀ ਖੇਪ ਲਿਆ ਕੇ ਮਹਾਂਨਗਰ ’ਚ ਸਪਲਾਈ ਕਰਦਾ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਉਸਦੇ ਕਬਜ਼ੇ ’ਚੋਂ ਹੈਰੋਇਨ ਬਰਾਮਦ ਕਰ ਲਈ। ਪੁਲੀਸ ਅਨੁਸਾਰ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਉਸਦੇ ਖਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦਾ ਕੇਸ ਦਰਜ ਹੈ। ਉਹ ਜੇਲ੍ਹ ’ਚ ਕਾਫ਼ੀ ਸਮੇਂ ਤੱਕ ਰਹਿ ਚੁੱਕਾ ਹੈ। ਉਹ ਜ਼ਮਾਨਤ ’ਤੇ ਬਾਹਰ ਆਇਆ ਹੈ ਤੇ ਉਸ ਕੋਲ ਕੋਈ ਕੰਮ ਨਹੀਂ ਸੀ ਜਿਸ ਕਾਰਨ ਉਹ ਮੁੜ ਤੋਂ ਜਲਦੀ ਪੈਸੇ ਕਮਾਉਣ ਲਈ ਹੈਰੋਇਨ ਤਸਕਰੀ ਕਰਨ ਲੱਗਾ। ਪੁਲੀਸ ਮੁਲਜ਼ਮ ਤੋਂ ਪੁੱਛਗਿੱਛ ਕਰ ਕੇ ਪਤਾ ਲਾਉਣ ’ਚ ਲੱਗੀ ਹੈ ਕਿ ਉਹ ਕਿਸ ਵਿਅਕਤੀ ਤੋਂ ਹੈਰੋਇਨ ਲਿਆ ਕੇ ਸ਼ਹਿਰ ’ਚ ਸਪਲਾਈ ਕਰਦਾ ਹੈ।

Advertisement

Advertisement
Advertisement