ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੂਸ ਤੋਂ ਅੱਠ ਮਹੀਨਿਆਂ ਬਾਅਦ ਪਰਤੇ ਨੌਜਵਾਨ ਨੇ ਕੀਤੇ ਕਈ ਖ਼ੁਲਾਸੇ

07:56 AM Dec 09, 2024 IST
ਰਾਜ ਸਭਾ ਮੈਂਬਰ ਬਲਬੀਰ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ਪੀੜਤ ਪਰਿਵਾਰਾਂ ਦੇ ਮੈਂਬਰ।

ਪਾਲ ਸਿੰਘ ਨੌਲੀ
ਜਲੰਧਰ, 8 ਦਸੰਬਰ
ਰੂਸ ਵਿੱਚੋਂ ਅੱਠ ਮਹੀਨਿਆਂ ਬਾਅਦ ਪਰਤੇ ਨੌਜਵਾਨ ਰਾਕੇਸ਼ ਯਾਦਵ ਨੇ ਰੂਸ ਅਤੇ ਯੂਕਰੇਨ ਦੀ ਜੰਗ ਬਾਰੇ ਕਈ ਡਰਾਉਣ ਵਾਲੇ ਖੁ਼ਲਾਸੇ ਕੀਤੇ ਹਨ। ਉਸ ਨੇ ਦੱਸਿਆ ਉੱਥੇ ਯੂਕਰੇਨ ਵੱਲੋਂ ਡਰੋਨ ਨਾਲ ਕੀਤੇ ਹਮਲੇ ਕਾਰਨ ਉਸ ਦੇ ਇੱਕ ਸਾਥੀ ਦੀ ਮੌਤ ਹੋ ਗਈ ਸੀ ਜਦੋਂਕਿ ਉਸ ਨੇ ਨੇੜੇ ਬਣੇ ਬੰਕਰ ਵਿੱਚ ਛਾਲ ਮਾਰ ਕੇ ਆਪਣੀ ਜਾਨ ਬਚਾਈ। ਜ਼ਿਕਰਯੋਗ ਹੈ ਕਿ ਇਹ ਨੌਜਵਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਪੁੱਜਿਆ ਹੈ। ਰੂਸ ਤੋਂ ਪਰਤੇ ਰਾਕੇਸ਼ ਯਾਦਵ ਨਾਲ ਪੰਜਾਬ, ਪੁਣੇ, ਕਸ਼ਮੀਰ ਅਤੇ ਯੂਪੀ ਤੋਂ ਨਿਰਮਲ ਕੁਟੀਆ ਪੁੱਜੇ ਹੋਰ ਨੌਜਵਾਨਾਂ ਦੇ ਪਰਿਵਾਰਾਂ ਨੇ ਸੰਤ ਸੀਚੇਵਾਲ ਨੂੰ ਮੰਗ ਪੱਤਰ ਸੌਂਪਦਿਆ ਰੂਸ ਦੀ ਫ਼ੌਜ ਵਿੱਚ ਫਸੇ ਆਪਣੇ ਬੱਚਿਆਂ ਦੀ ਵਾਪਸੀ ਲਈ ਮਦਦ ਦੀ ਅਪੀਲ ਕੀਤੀ ਹੈ। ਸ੍ਰੀ ਸੀਚੇਵਾਲ ਨੇ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਨੂੰ ਵਿਦੇਸ਼ ਮੰਤਰਾਲੇ ਤੱਕ ਪਹੁੰਚਉਣਗੇ ਅਤੇ ਇਸ ਨੂੰ ਸੰਸਦ ਚੱਲ ਰਹੇ ਸੈਸ਼ਨ ਵਿੱਚ ਵੀ ਉਠਾਉਣਗੇ।
ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਰੂਸ ਤੋਂ ਪਰਤੇ ਰਾਕੇਸ਼ ਯਾਦਵ ਨੇ ਦੱਸਿਆ ਕਿ ਉਸ ਨੂੰ ਅਤੇ ਪੰਜ ਹੋਰ ਸਾਥੀਆਂ ਨੂੰ ਅੱਠ ਮਹੀਨੇ ਪਹਿਲਾਂ ਏਜੰਟ ਵੱਲੋਂ ਹੋਮਗਾਰਡ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉੱਥੇ ਬੁਲਾਇਆ ਗਿਆ। ਉੱਥੇ ਪਹੁੰਚਣ ’ਤੇ ਹੀ ਉਨ੍ਹਾਂ ਨੂੰ ਰੂਸ ਦੀ ਫ਼ੌਜ ਵਿੱਚ ਜਬਰੀ ਭਰਤੀ ਕਰਵਾ ਦਿੱਤਾ ਗਿਆ। ਉਸ ਨੇ ਦੱਸਿਆ ਕਿ 15 ਦਿਨਾਂ ਦੀ ਹਥਿਆਰਾਂ ਦੀ ਸਿਖਲਾਈ ਦੇਣ ਤੋਂ ਬਾਅਦ ਉਨ੍ਹਾਂ ਨੂੰ ਯੂਕਰੇਨ ਖ਼ਿਲਾਫ਼ ਲੜਨ ਲਈ ਭੇਜ ਦਿੱਤਾ ਗਿਆ। ਰਾਕੇਸ਼ ਨੇ ਦੱਸਿਆ ਕਿ ਜੰਗ ਦੌਰਾਨ ਉੱਥੇ ਹਾਲਾਤ ਬੇਹੱਦ ਖ਼ਰਾਬ ਸਨ। ਉਸ ਨੇ ਕਿਹਾ ਕਿ ਜੰਗ ਦੇ ਮੈਦਾਨ ਵਿੱਚ ਰੋਜ਼ਾਨਾ ਕਈ ਵਾਰ ਗੋਲੀਆਂ ਤੇ ਬੰਬ ਧਮਾਕਿਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇੱਕ ਬੰਬ ਧਮਾਕੇ ਕਾਰਨ ਉਹ ਜ਼ਖ਼ਮੀ ਵੀ ਹੋ ਗਿਆ ਸੀ।
ਯੂਪੀ ਦੇ ਰਹਿਣ ਵਾਲੇ ਕਨ੍ਹੱਈਆ ਕੁਮਾਰ ਅਤੇ ਦੀਪਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੂਸ ਵੱਲੋਂ ਲੜਦੇ ਹੋਏ ਕਨ੍ਹੱਈਆ ਅਤੇ ਦੀਪਕ ਹੱਥਗੋਲਾ ਫਟਣ ਕਾਰਨ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਤੋਂ ਬਾਅਦ ਆਪਣੇ ਬੱਚਿਆਂ ਨਾਲ ਉਨ੍ਹਾਂ ਦੀ ਕੋਈ ਗੱਲਬਾਤ ਨਹੀਂ ਹੋਈ। ਇਸ ਮੌਕੇ ਸੰਤ ਸੀਚੇਵਾਲ ਨੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦਾ ਧੰਨਵਾਦ ਕੀਤਾ। ਉਨ੍ਹਾਂ ਸਰਾਕਰ ਤੇ ਵਿਦੇਸ਼ ਮੰਤਰਾਲੇ ਕੋਲੋਂ ਰਹਿੰਦੇ ਭਾਰਤੀਆਂ ਨੂੰ ਜਲਦ ਵਾਪਸ ਲਿਆਉਣ ਤੇ ਨੌਜਵਾਨਾਂ ਨੂੰ ਗੁਮਰਾਹ ਕਰਨ ਵਾਲੇ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Advertisement

Advertisement