For the best experience, open
https://m.punjabitribuneonline.com
on your mobile browser.
Advertisement

ਚੋਣ ਪ੍ਰਚਾਰ ਦਾ ਪਹਿਲਾ ਗੇੜਾ ਖ਼ਤਮ ਕਰਕੇ ਚੰਦੂਮਾਜਰਾ ਨੇ ਰੋਡ ਸ਼ੋਅ ਕੱਢਿਆ

06:59 AM Apr 22, 2024 IST
ਚੋਣ ਪ੍ਰਚਾਰ ਦਾ ਪਹਿਲਾ ਗੇੜਾ ਖ਼ਤਮ ਕਰਕੇ ਚੰਦੂਮਾਜਰਾ ਨੇ ਰੋਡ ਸ਼ੋਅ ਕੱਢਿਆ
ਰੋਡ ਸ਼ੋਅ ਦੌਰਾਨ ਸਮਰਥਕਾਂ ਨਾਲ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ।
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 21 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਚੋਣ ਪ੍ਰਚਾਰ ਦਾ ਪਹਿਲਾ ਗੇੜ ਖ਼ਤਮ ਕਰਕੇ ਅੱਜ ਸਮੁੱਚੇ ਹਲਕੇ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ। ਇਸ ਮੌਕੇ ਜ਼ਿਲ੍ਹਾ ਮੁਹਾਲੀ ਦੀ ਸੀਨੀਅਰ ਲੀਡਰਸ਼ਿਪ ਸਮੇਤ ਸਣੇ ਹਲਕਿਆਂ ਦੇ ਇੰਚਾਰਜ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਏਕੇ ਦਾ ਸਬੂਤ ਦਿੱਤਾ। ਚੰਦੂਮਾਜਰਾ ਅਤੇ ਹੋਰ ਅਕਾਲੀ ਆਗੂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਅਰਦਾਸ ਉਪਰੰਤ ਵੱਡੇ ਕਾਫ਼ਲੇ ਨਾਲ ਅਗਲੇ ਪੜਾਅ ਲਈ ਰਵਾਨਾ ਹੋਏ।
ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰੇਕ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਅਤੇ ਵਾਅਦੇ ਅਤੇ ਗਾਰੰਟੀਆਂ ਤੋਂ ਭੱਜਣ ਕਾਰਨ ਸਾਰੇ ਵਰਗਾਂ ਦੇ ਲੋਕ ਬੇਹੱਦ ਦੁਖੀ ਹਨ, ਜੋ ਚੋਣਾਂ ਵਿੱਚ ਸੱਤਾਧਾਰੀ ਧਿਰ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਬਦਲਾਖੋਰੀ ਦੀ ਨੀਤੀ ਛੱਡ ਕੇ ਸੂਬੇ ਦੇ ਵਿਕਾਸ ਵੱਲ ਧਿਆਨ ਦੇਣ।
ਮੁੱਲਾਂਪੁਰ ਗਰੀਬਦਾਸ (ਚਰਨਜੀਤ ਸਿੰਘ ਚੰਨੀ): ਮਾਸਟਰ ਜਗਦੇਵ ਸਿੰਘ ਮਲੋਆ ਨੇ ਪਿੰਡ ਸਲਾਮਤਪੁਰ ਵਾਸੀ ਮਹਿਲਾ ਵਿੰਗ ਦੀ ਸੀਨੀਅਰ ‘ਆਪ’ ਆਗੂ ਬੀਬੀ ਰਣਦੀਪ ਕੌਰ ਸਮੇਤ ਉਸ ਦੇ ਸਾਥੀਆਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ। ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼ਾਮਲ ਹੋਏ ਵਿਅਕਤੀਆਂ ਦਾ ਸਨਮਾਨ ਕੀਤਾ। ਇਸ ਮੌਕੇ ਹਲਕਾ ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ ਦੇ ਪੁੱਤਰ ਤੇਜਪ੍ਰੀਤ ਸਿੰਘ ਗਿੱਲ, ਪ੍ਰਧਾਨ ਸਤਵੀਰ ਸਿੰਘ ਸੱਤੀ ਮੁੱਲਾਂਪੁਰ ਗਰੀਬਦਾਸ, ਰਣਧੀਰ ਸਿੰਘ ਧੀਰਾ, ਕਿਸਾਨ ਆਗੂ ਸੁਰਿੰਦਰਪਾਲ ਸਿੰਘ, ਤਿਰਲੋਚਨ ਸਿੰਘ ਅਤੇ ਗੁਰਮੀਤ ਸਿੰਘ ਹਾਜ਼ਰ ਸਨ।

Advertisement

ਚੰਦੂਮਾਜਰਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਆਨੰਦਪੁਰ ਸਾਹਿਬ (ਬੀਐੱਸ ਚਾਨਾ): ਕਾਂਗਰਸ ਪਾਰਟੀ ਨੇ ਸ਼ਰਾਬ ਦੇ ਠੇਕਿਆਂ ਵਾਗ ਸ੍ਰੀ ਆਨੰਦਪੁਰ ਸਾਹਿਬ ਦੀ ਸੀਟ ਨੂੰ ਬੋਲੀ ਤੇ ਲਗਾ ਰੱਖਿਆ ਹੈ ਅਤੇ ਵੱਧ ਬੋਲੀ ਦੇਣ ਵਾਲੇ ਨੂੰ ਇਸ ਸੀਟ ਤੋਂ ਟਿਕਟ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਅੱਜ ਇੱਥੇ ਵੱਡੇ ਕਾਫਲੇ ਵਜੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ। ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਰਵਨੀਤ ਬਿੱਟੂ ਹੋਵੇ ਜਾਂ ਫਿਰ ਮਨੀਸ਼ ਤਿਵਾੜੀ, ਜਿਹੜਾ ਵੀ ਆਗੂ ਇੱਥੋਂ ਚੋਣ ਲੜਿਆ ਉਹ ਬਾਅਦ ਵਿੱਚ ਇੱਥੋਂ ਦੇ ਲੋਕਾਂ ਨਾਲ ਧੋਖਾ ਕਰਕੇ ਇਸ ਪਵਿੱਤਰ ਧਰਤੀ ਨੂੰ ਛੱਡ ਕਿਸੇ ਹੋਰ ਹਲਕੇ ਵਿੱਚ ਚਲਾ ਜਾਂਦਾ ਹੈ। ਇਸ ਲਈ ਅੱਜ ਕਾਂਗਰਸ ਪਾਰਟੀ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਖੜ੍ਹੇ ਹੋ ਕੇ ਦੱਸਣਾ ਚਾਹੁੰਦੇ ਹਨ ਕਿ ਜੇਕਰ ਉਨ੍ਹਾਂ ਨੂੰ ਸੰਸਦ ਵਿੱਚ ਜਾਣ ਦਾ ਮੌਕਾ ਮਿਲਿਆ ਤਾਂ ਉਹ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਾਰਗੋ ਟਰਮੀਨਲ ਸ਼ੁਰੂ ਕਰਵਾਉਣਗੇ, ਜਿਸ ਨਾਲ ਦੁੱਧ, ਅੰਡੇ, ਮੀਟ, ਸਬਜ਼ੀਆਂ ਤੇ ਫਲ ਬਾਹਲੇ ਮੁਲਕਾਂ ਨੂੰ ਜਾਣ ਲੱਗਣਗੇ ਅਤੇ ਪੰਜਾਬ ਦੇ ਲੋਕਾਂ ਦੇ ਵਪਾਰ ਵਿੱਚ 10 ਗੁਣਾ ਵਾਧਾ ਹੋਵੇਗਾ। ਚੰਦੂਮਾਜਰਾ ਨੇ ਸੰਸਦ ਮੈਂਬਰ ਹੋਣ ਸਮੇਂ ਦੇ ਕਾਰਕਾਲ ਦੌਰਾਨ ਇਲਾਕੇ ਲਈ ਕੀਤੇ ਵਿਕਾਸ ਕਾਰਜਾਂ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖਸ਼ ਸਿੰਘ ਖਾਲਸਾ, ਅਜਮੇਰ ਸਿੰਘ ਲੱਖੇਵਾਲ, ਅਜਮੇਰ ਸਿੰਘ ਖੇੜਾ, ਮਨਜਿੰਦਰ ਸਿੰਘ ਬਰਾੜ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਠੇਕੇਦਾਰ ਗੁਰਨਾਮ ਸਿੰਘ, ਸੁਰਿੰਦਰ ਸਿੰਘ ਮਟੌਰ ਅਤੇ ਮਨਿੰਦਰਪਾਲ ਸਿੰਘ ਮਨੀ ਹਾਜ਼ਰ ਸਨ।

Advertisement
Author Image

Advertisement
Advertisement
×