ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ’ਚ ਹਲਕਾ ਮੀਂਹ ਪੈਣ ਮਗਰੋਂ ਮੌਸਮ ਦਾ ਮਿਜ਼ਾਜ ਬਦਲਿਆ

08:50 AM Jun 21, 2024 IST
ਨਵੀਂ ਦਿੱਲੀ ਵਿੱਚ ਗਰਮੀ ਦੌਰਾਨ ਇੱਕ ਵਿਅਕਤੀ ਬਰਫ਼ ਦੀ ਸਿੱਲੀ ਚੁੱਕ ਕੇ ਲਿਜਾਂਦਾ ਹੋਇਆ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 20 ਜੂਨ
ਦਿੱਲੀ ਦੇ ਕੁਝ ਹਿੱਸਿਆਂ ਵਿੱਚ ਅੱਜ ਹਲਕਾ ਮੀਂਹ ਪਿਆ। ਆਈਐੱਮਡੀ ਵਿਗਿਆਨੀ ਸੋਮਾ ਸੇਨ ਨੇ ਦੱਸਿਆ ਕਿ ਇਹ ਮੌਨਸੂਨ ਤੋਂ ਪਹਿਲਾਂ ਦੀਆਂ ਬਾਰਿਸ਼ਾਂ ਹਨ ਪਰ ਇਸ ਨਾਲ ਗਰਮੀ ਘਟਣ ਦਾ ਕੋਈ ਅਨੁਮਾਨ ਨਹੀਂ ਹੈ। ਉਨ੍ਹਾਂ ਦੱਸਿਆ ਕਿ ਹਵਾਵਾਂ ਪੂਰਬੀ ਦਿਸ਼ਾਵਾਂ ਤੋਂ ਅੱਗੇ ਵਧਣਗੀਆਂ, ਜਿਸ ਕਾਰਨ ਤਾਪਮਾਨ ਬਹੁਤ ਜ਼ਿਆਦਾ ਨਹੀਂ ਵਧੇਗਾ। ਫਿਰ ਵੀ ਦਿੱਲੀ ਵਿੱਚ 23-24 ਜੂਨ ਨੂੰ ਮੁੜ ਤੋਂ ਲੂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਇਹ ਵੀ ਭਵਿੱਖਬਾਣੀ ਕੀਤੀ ਹੈ ਕਿ ਮੌਨਸੂਨ ਦੇ 30 ਜੂਨ ਤੱਕ ਦਿੱਲੀ-ਐੱਨਸੀਆਰ ਖੇਤਰ ਵਿੱਚ ਪਹੁੰਚਣ ਦੀ ਸੰਭਾਵਨਾ ਹੈ। ਮੌਨਸੂਨ ਪੱਛਮੀ ਅਤੇ ਮੱਧ ਭਾਰਤ ਵਿੱਚ ਅੱਗੇ ਵਧ ਰਿਹਾ ਹੈ।
ਸੋਮਾ ਸੇਨ ਨੇ ਕਿਹਾ, ‘‘ਮੌਨਸੂਨ ਹੋਰ ਅੱਗੇ ਵਧ ਗਿਆ ਹੈ। ਅਸੀਂ ਉਮੀਦ ਕਰਦੇ ਹਾਂ ਕਿ ਅਗਲੇ 3-4 ਦਿਨਾਂ ਵਿੱਚ ਇਹ ਪੂਰਬੀ ਮੱਧ ਭਾਰਤ ਅਤੇ ਪੂਰਬੀ ਭਾਰਤ ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹੋਰ ਅੱਗੇ ਵਧੇਗਾ। ਅਸੀਂ ਪੰਜਾਬ ਅਤੇ ਹਰਿਆਣਾ ਲਈ ਗਰਮੀ ਸਬੰਧੀ ਕੋਈ ਵੀ ਚਿਤਾਵਨੀ ਜਾਰੀ ਨਹੀਂ ਕਰ ਰਹੇ ਹਾਂ।’’
ਭਾਰਤ ਦੇ ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਵਿੱਚ ਬੁੱਧਵਾਰ ਨੂੰ ਘੱਟੋ-ਘੱਟ 14 ਸਾਲਾਂ ਵਿੱਚ ਸਭ ਤੋਂ ਗਰਮ ਰਾਤ ਦਰਜ ਕੀਤੀ ਗਈ, ਜਿਸ ਵਿੱਚ ਘੱਟੋ-ਘੱਟ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਅੱਠ ਡਿਗਰੀ ਵੱਧ ਹੈ। ਕੌਮੀ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ ਵਿੱਚ ਜੂਨ 2010 ਵਿੱਚ ਸਭ ਤੋਂ ਵੱਧ ਗਰਮ ਰਾਤ ਦਰਜ ਕੀਤੀ ਗਈ ਸੀ, ਜਦੋਂ ਘੱਟੋ-ਘੱਟ ਤਾਪਮਾਨ 34.7 ਡਿਗਰੀ ਸੈਲਸੀਅਸ ਤੱਕ ਵੱਧ ਗਿਆ ਸੀ।
ਕੌਮੀ ਰਾਜਧਾਨੀ ਵਿੱਚ ਐਤਵਾਰ ਤੱਕ ਕੋਈ ਰਾਹਤ ਨਾ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 23 ਜੂਨ ਤੱਕ ਗਰਮੀ ਦੀ ਸਥਿਤੀ ਬਰਕਰਾਰ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਆਈਐੱਮਡੀ ਦੇ ਇੱਕ ਅਧਿਕਾਰੀ ਨੇ ਕਿਹਾ, ‘‘ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ ਜੂਨ ਦੇ ਮਹੀਨੇ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਿਆ ਹੈ। ਦਿੱਲੀ ਵਿੱਚ ‘ਔਰੇਂਜ’ ਅਲਰਟ ਹੈ।’’

Advertisement

Advertisement