ਪੰਜਾਬ ਵਿੱਚ ਹਲਕੇ ਮੀਂਹ ਮਗਰੋਂ ਮੌਸਮ ਦਾ ਮਿਜ਼ਾਜ ਬਦਲਿਆ
11:05 PM Feb 19, 2024 IST
ਆਤਿਸ਼ ਗੁਪਤਾ
Advertisement
ਚੰਡੀਗੜ੍ਹ, 19 ਫਰਵਰੀ
ਪੰਜਾਬ ਵਿੱਚ ਅੱਜ ਹਲਕੇ ਮੀਂਹ ਤੇ ਤੇਜ਼ ਹਵਾਵਾਂ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਡੇਰਾ ਬਾਬਾ ਨਾਨਕ ਵਿੱਚ ਸਰਹੱਦ ਨਾਲ ਲੱਗਦੇ ਅੱਧੀ ਦਰਜਨ ਪਿੰਡਾਂ ਅਤੇ ਪਟਿਆਲਾ ਸ਼ਹਿਰ ਵਿੱਚ ਕੁਝ ਸਮਾਂ ਗੜੇ ਵੀ ਪਏ ਹਨ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਸਰਹੱਦੀ ਖੇਤਰ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਤੇ ਆਲੇ-ਦੁਆਲੇ ਇਲਾਕੇ ਵਿੱਚ ਸ਼ਾਮ ਸਮੇਂ ਹਲਕਾ ਮੀਂਹ ਪਿਆ। ਮੌਸਮ ਵਿਭਾਗ ਨੇ ਪੰਜਾਬ ਵਿੱਚ 20 ਤੇ 21 ਫਰਵਰੀ ਨੂੰ ਦਰਮਿਆਨਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੀਂਹ ਪੈਣ ਸਬੰਧੀ 20 ਫਰਵਰੀ ਨੂੰ ‘ਔਰੇਂਜ’ ਤੇ 21 ਫਰਵਰੀ ਲਈ ‘ਯੈਲੋ’ ਅਲਰਟ ਜਾਰੀ ਕਰ ਦਿੱਤਾ ਹੈ। ਪੰਜਾਬ ਵਿੱਚ ਸਵੇਰ ਤੋਂ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਸਨ।
Advertisement
Advertisement