ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਿਕਟ ਨਾ ਮਿਲਣ ਮਗਰੋਂ ਸਾਂਪਲਾ ਹੁਣ ਕਿਸੇ ਹੋਰ ਰਸਤੇ ਦੀ ਭਾਲ ’ਚ

07:21 AM Apr 17, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 16 ਅਪਰੈਲ
ਭਾਜਪਾ ਦੇ ਸੀਨੀਅਰ ਆਗੂ ਅਤੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਰਹਿ ਚੁੱਕੇ ਵਿਜੈ ਸਾਂਪਲਾ ਦੇ ਇੱਕ ਟਵੀਟ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਹੁਸ਼ਿਆਰਪੁਰ ਤੋਂ ਮੌਜੂਦਾ ਸੰਸਦ ਮੈਂਬਰ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਨੂੰ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਐਲਾਨੇ ਜਾਣ ਮਗਰੋਂ ਸਾਂਪਲਾ ਨੇ ਟਵੀਟ ਕਰ ਕੇ ਕਿਹਾ ਕਿ ਜੇ ਇਕ ਰਸਤਾ ਬੰਦ ਹੁੰਦਾ ਹੈ ਤਾਂ ਰੱਬ ਕਈ ਹੋਰ ਰਸਤੇ ਖੋਲ੍ਹ ਦਿੰਦਾ ਹੈ। ਉਨ੍ਹਾਂ ਕਿਹਾ, ‘‘ਮੇਰੇ ਲਈ ਵੀ ਰੱਬ ਨੇ ਕੋਈ ਰਸਤਾ ਜ਼ਰੂਰ ਤਿਆਰ ਕੀਤਾ ਹੋਵੇਗਾ। ਮੇਰਾ ਸਾਥ ਦੇਣ ਵਾਲੇ ਸਾਰੇ ਸਾਥੀਆਂ ਦਾ ਧੰਨਵਾਦ।’’ ਸਾਂਪਲਾ ਦੇ ਇਸ ਟਵੀਟ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ। ਦਲ ਬਦਲੀ ਦੇ ਮੌਜੂਦਾ ਮਾਹੌਲ ’ਚ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਹੁਸ਼ਿਆਰਪੁਰ ਹਲਕੇ ਤੋਂ ਫ਼ਿਲਹਾਲ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੈਅ ਨਹੀਂ ਹੋਏ। ਡਾ. ਰਾਜ ਕੁਮਾਰ ਦੇ ਆਮ ਆਦਮੀ ਪਾਰਟੀ ’ਚ ਜਾਣ ਤੋਂ ਬਾਅਦ ਕਾਂਗਰਸ ਕਿਸੇ ਐੱਸਸੀ ਉਮੀਦਵਾਰ ਦੀ ਭਾਲ ਵਿਚ ਹੈ।

Advertisement

Advertisement
Advertisement