ਸ਼ੁਭਕਰਨ ਦਾ ਪੋਸਟਮਾਰਟਮ ਹੋਣ ਬਾਅਦ ਕਿਸਾਨਾਂ ਦਾ ਕਾਫ਼ਿਲਾ ਦੇਹ ਲੈ ਕੇ ਢਾਬੀ ਗੁੱਜਰਾਂ ਪੁੱਜਿਆ, ਅੱਜ ਕੀਤਾ ਜਾਵੇਗਾ ਸਸਕਾਰ
11:21 AM Feb 29, 2024 IST
Advertisement
ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ/ ਹਰਜੀਤ ਸਿੰਘ
ਪਟਿਆਲਾ/ਪਾਤੜਾਂ/ ਖਨੌਰੀ, 29 ਫਰਵਰੀ
21 ਫਰਵਰੀ ਨੂੰ ਢਾਬੀ ਗੁੱਜਰਾਂ ਵਿਖੇ ਸਿਰ ’ਚ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਬਠਿੰਡਾ ਜ਼ਿਲ੍ਹੇ ਬੱਲੋ ਪਿੰਡ ਦੇ ਵਸਨੀਕ 23 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਪਰਚਾ ਦਰਜ ਹੋਣ ਬਾਅਦ ਉਸ ਦਾ ਲੰਘੀ ਅੱਧੀ ਰਾਤ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਪੋਸਟਮਾਰਟਮ ਕਰ ਦਿੱਤਾ ਗਿਆ। ਇਸ ਮਗਰੋਂ ਉਸ ਦੀ ਲਾਸ਼ ਲੈ ਕੇ ਕਿਸਾਨਾਂ ਦਾ ਕਾਫਲਾ ਅੱਜ ਢਾਬੀਗੁੱਜਰਾਂ ਬਾਰਡਰ ’ਤੇ ਪਹੁੰਚਿਆ। ਕਾਫਲੇ ਦੀ ਅਗਵਾਈ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਕੀਤੀ। ਇਸ ਦੌਰਾਨ ਵੱਡੀ ਗਿਣਤੀ ’ਚ ਕਿਸਾਨਾਂ ਨੇ ਸ਼ੁਭਕਰਨ ਦੀ ਦੇਹ 'ਤੇ ਫੁੱਲਾਂ ਦੀ ਵਰਖਾ ਕਰਕੇ ਉਸ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮਗਰੋਂ ਇਹ ਕਾਫਲਾ ਸ਼ੁਭਕਰਨ ਦੇ ਪਿੰਡ ਬੱਲੋ ਵਿਖੇ ਪਹੁੰਚੇਗਾ, ਜਿੱਥੇ ਅੱਜ ਹੀ ਉਸ ਦਾ ਸਸਕਾਰ ਕੀਤਾ ਜਾਵੇਗਾ।
Advertisement
Advertisement
Advertisement