ਸਮਝੌਤੇ ਮਗਰੋਂ ਥਾਣੇ ਅੱਗੇ ਲਾਇਆ ਧਰਨਾ ਸਮਾਪਤ
08:42 AM Oct 07, 2024 IST
Advertisement
ਲਹਿਰਾਗਾਗਾ: ਇਥੇ ਸਦਰ ਪੁਲੀਸ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਵੱਲੋਂ 13 ਦਿਨਾਂ ਤੋਂ ਥਾਣਾ ਲਹਿਰਾਗਾਗਾ ਦੇ ਗੇਟ ਅੱਗੇ ਲੱਗਿਆ ਦਿਨ ਰਾਤ ਦਾ ਪੱਕਾ ਮੋਰਚਾ ਜਥੇਬੰਦੀ ਵੱਲੋਂ ਸਮਾਪਤ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਦੇ ਆਗੂਆਂ ਨੇ ਧਰਨਾਕਾਰੀਆਂ ਨੂੰ ਸਬੋਧਨ ਕੀਤਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੋਵਾਂ ਪਰਿਵਾਰਾਂ ਦਾ ਜਥੇਬੰਦੀ ਵੱਲੋਂ ਸਮਝੌਤਾ ਕਰਵਾ ਕੇ ਧੀ ਗੁਰਪ੍ਰੀਤ ਕੌਰ ਲਹਿਲ ਖੁਰਦ ਨੂੰ ਉਸਦਾ ਬਣਦਾ ਹੱਕ ਦਵਾ ਦਿੱਤਾ ਗਿਆ ਹੈ। ਉਧਰ ਦੂਜੇ ਭੂਰਾ ਸਿੰਘ ਭੁਟਾਲ ਕਲਾ ਕਤਲ ਮਾਮਲੇ ’ਚ ਪੁਲੀਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਹੈ। -ਪੱਤਰ ਪ੍ਰੇਰਕ
Advertisement
Advertisement
Advertisement