For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨਣ ਮਗਰੋਂ ਚੋਣ ਪਿੜ ਭਖਿਆ

07:13 AM Apr 23, 2024 IST
ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨਣ ਮਗਰੋਂ ਚੋਣ ਪਿੜ ਭਖਿਆ
ਹਲਕਾ ਗਿੱਲ ਵਿੱਚ ਚੋਣ ਪ੍ਰਚਾਰ ਕਰਦੇ ਹੋਏ ‘ਆਪ’ ਉਮੀਦਵਾਰ ਪਰਾਸ਼ਰ ਪੱਪੀ।
Advertisement

ਗਗਨਦੀਪ ਅਰੋੜਾ
ਲੁਧਿਆਣਾ, 22 ਅਪਰੈਲ
ਲੋਕ ਸਭਾ ਹਲਕੇ ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਉਤਾਰਨ ਨਾਲ ਚੋਣ ਮੈਦਾਨ ਭਖਣਾ ਸ਼ੁਰੂ ਹੋ ਗਿਆ ਹੈ। ਭਾਜਪਾ ਅਤੇ ‘ਆਪ’ ਦੇ ਉਮੀਦਵਾਰ ਤਾਂ ਚੋਣ ਪ੍ਰਚਾਰ ਕਰ ਹੀ ਰਹੇ ਸਨ ਤੇ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨਣ ਤੋਂ ਬਾਅਦ ਤੀਜੀ ਧਿਰ ਵੀ ਚੋਣ ਪਿੜ ਵਿੱਚ ਕੁੱਦ ਗਈ ਹੈ।
ਅੱਜ ਆਮ ਆਦਮੀ ਪਾਰਟੀ ਨੇ ਜਿੱਥੇ ਪਿੰਡਾਂ ਵਿੱਚ ਜਾ ਕੇ ਚੋਣ ਮੀਟਿੰਗਾਂ ਸ਼ੁਰੂ ਕੀਤੀਆਂ, ਉਥੇ ਹੀ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਸ਼ਹਿਰੀ ਖੇਤਰਾਂ ਵਿੱਚ ਚੋਣ ਪ੍ਰਚਾਰ ਕੀਤਾ ਤੇ ਭਾਜਪਾ ਆਗੂਆਂ ਨਾਲ ਮੀਟਿੰਗਾਂ ਵੀ ਕੀਤੀਆਂ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ ਵੀ ਧਾਰਮਿਕ ਸਥਾਨਾਂ ’ਤੇ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਅੱਜ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਵਿੱਚ ਜਸਪਾਲ ਬਾਂਗਰ, ਪੱਦੀ, ਸ਼ੰਕਰ, ਡੇਹਲੋਂ, ਕਿਲਾ ਰਾਏਪੁਰ, ਆਲਮਗੀਰ, ਲਲਤੋਂ ਕਲਾਂ, ਧਾਂਦਰਾ, ਮਾਨਕਵਾਲ, ਗੁਰੂ ਤੇਗ ਬਹਾਦਰ ਨਗਰ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ। ਇਸ ਦੌਰਾਨ ਅਸ਼ੋਕ ਪਰਾਸ਼ਰ ਪੱਪੀ ਨੇ ‘ਆਪ’ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਦੇ ਹੋਏ ਕਿਹਾ ਕਿ 75 ਸਾਲਾਂ ਵਿੱਚ ਪਹਿਲੀ ਵਾਰ ਹੋਇਆ ਕਿ ਕਿਸਾਨਾਂ ਨੂੰ ਖੇਤਾਂ ਵਿੱਚ ਝੋਨੇ ਲਗਾਉਣ ਸਮੇਂ 24 ਘੰਟੇ ਬਿਜਲੀ ਮਿਲੀ ਅਤੇ ਕਿਸਾਨਾਂ ਨੂੰ ਰਾਤਾਂ ਨੂੰ ਜਾਗਣਾ ਨਹੀਂ ਪਿਆ।
ਇਸ ਤੋਂ ਇਲਾਵਾ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਮੰਡੀ ’ਚੋਂ ਪਹਿਲ ਦੇ ਆਧਾਰ ’ਤੇ ਖਰੀਦਿਆ ਗਿਆ। ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਲਈ ਗਰਾਂਟਾਂ ਜਾਰੀ ਕੀਤੀਆਂ ਗਈਆਂ। ਇਸ ਦੌਰਾਨ ਲਾਲੀ ਗਿੱਲ, ਹਿੰਦਾ ਗਿੱਲ, ਮਨਪ੍ਰੀਤ ਚਾਹਲ, ਕਮਲ ਗਿੱਲ, ਪ੍ਰਭਜੋਤ ਗਿੱਲ, ਦਿਲਪ੍ਰੀਤ ਚਾਹਲ ਦੀ ਅਗਵਾਈ ਵਿੱਚ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਯੂਥ ਨੇ ‘ਆਪ’ ਦਾ ਝਾੜੂ ਫੜਿਆ। ਇਸ ਮੌਕੇ ਦਿਹਾਤੀ ਪ੍ਰਧਾਨ ਹਰਭੁਪਿੰਦਰ ਧਰੋੜ, ਗੁਰਜੀਤ ਗਿੱਲ, ਜਗਰੂਪ ਜਰਖੜ, ਚਰਨਜੀਤ ਬੁਲਾਰਾ ਤੇ ਰਵੀ ਝਮੱਟ ਆਦਿ ਮੌਜੂਦ ਸਨ।ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਸਣੇ 6 ਵਿਧਾਨ ਸਭਾ ਹਲਕਿਆਂ ਦੇ ਵਰਕਰਾਂ ਨਾਲ ਵੀ ਮੀਟਿੰਗਾਂ ਕੀਤੀਆਂ।

Advertisement

ਰਣਜੀਤ ਢਿੱਲੋਂ ਵੱਲੋਂ ਵਰਕਰਾਂ ਨਾਲ ਚੋਣਾਂ ਬਾਰੇ ਚਰਚਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਰਣਜੀਤ ਸਿੰਘ ਢਿੱਲੋਂ ਨੇ ਪਹਿਲੇ ਹੀ ਦਿਨ ਚੋਣ ਪ੍ਰਚਾਰ ਦੀ ਕਮਾਨ ਸਾਂਭ ਲਈ ਹੈ। ਉਨ੍ਹਾਂ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਤੋਂ ਬਾਅਦ ਅਕਾਲੀ ਦਲ ਦੇ ਸਾਰੇ ਮੈਂਬਰਾਂ ਨਾਲ ਮੀਟਿੰਗਾਂ ਕਰਕੇ ਚੋਣਾਂ ਬਾਰੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਦੇ ਸਾਰੇ ਹੀ ਵਰਕਰ ਤਕੜੇ ਹੋ ਕੇ ਚੋਣ ਲੜਨ ਲਈ ਤਿਆਰ ਹਨ।

Advertisement
Author Image

Advertisement
Advertisement
×