ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰ ਦੀ ਪ੍ਰਵਾਨਗੀ ਮਗਰੋਂ ਕੈਨੇਡਾ ਪੁੱਜੇ ਖੁੱਡੀਆਂ

08:24 AM Aug 19, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਗਸਤ
ਕੇਂਦਰੀ ਵਿਦੇਸ਼ ਮੰਤਰਾਲੇ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਕੈਨੇਡਾ ਯਾਤਰਾ ਲਈ ਰਾਜਸੀ ਪ੍ਰਵਾਨਗੀ ਦੇ ਦਿੱਤੀ ਹੈ। ਪ੍ਰਵਾਨਗੀ ਮਿਲਣ ਮਗਰੋਂ ਖੇਤੀਬਾੜੀ ਮੰਤਰੀ ਕੈਨੇਡਾ ਪੁੱਜ ਗਏ ਹਨ। ਉਹ ਕੈਨੇਡਾ ਵਿੱਚ ਆਪਣੇ ਭਤੀਜੇ ਦੇ ਵਿਆਹ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਗਏ ਹਨ। ਇਸ ਤੋਂ ਪਹਿਲਾਂ ਕੇਂਦਰੀ ਵਿਦੇਸ਼ ਮੰਤਰਾਲੇ ਨੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਸਿਆਸੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਜੌੜਾਮਾਜਰਾ ਪ੍ਰਵਾਨਗੀ ਤੋਂ ਇਨਕਾਰੀ ਦੇ ਬਾਵਜੂਦ ਕੈਨੇਡਾ ਦੌਰਾ ਕਰਨ ’ਚ ਕਾਮਯਾਬ ਹੋ ਗਏ ਸਨ। ਖੇਤੀ ਮੰਤਰੀ ਖੁੱਡੀਆਂ ਆਪਣੇ ਭਰਾ ਹਰਮੀਤ ਖੁੱਡੀਆਂ ਕੋਲ ਵੈਨਕੂਵਰ ਗਏ ਹਨ। ਸਮਾਜਿਕ ਸਮਾਗਮਾਂ ਵਿਚ ਸ਼ਾਮਲ ਹੋਣ ਮਗਰੋਂ ਉਹ ਆਮ ਆਦਮੀ ਪਾਰਟੀ ਦੇ ਪਰਵਾਸੀ ਯੂਨਿਟ ਦੇ ਆਗੂਆਂ ਨੂੰ ਵੀ ਮਿਲਣਗੇ। ਕੈਨੇਡਾ ਵਾਸੀ ਕਮਲਜੀਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਖੇਤੀਬਾੜੀ ਮੰਤਰੀ 24 ਅਗਸਤ ਤੋਂ ਬਾਅਦ ‘ਆਪ’ ਦੇ ਆਗੂਆਂ ਅਤੇ ਵਰਕਰਾਂ ਨਾਲ ਮਿਲਣੀ ਕਰਨਗੇ। ਉਨ੍ਹਾਂ ਦੱਸਿਆ ਕਿ ‘ਆਪ’ ਯੂਨਿਟ ਵੱਲੋਂ ਖੁੱਡੀਆਂ ਦਾ ਸਵਾਗਤ ਕੀਤਾ ਜਾਵੇਗਾ। ਖੇਤੀ ਮੰਤਰੀ ਦਫਤਰ ਨੇ ਦੱਸਿਆ ਕਿ ਖੁੱਡੀਆਂ ਦੇ ਵਿਦੇਸ਼ ਦੌਰੇ ਲਈ ਸਮੇਂ ਸਿਰ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਅਪਲਾਈ ਕਰ ਦਿੱਤਾ ਗਿਆ ਸੀ ਅਤੇ ਦੌਰੇ ਤੋਂ ਪਹਿਲਾਂ ਹੀ ਕੇਂਦਰ ਨੇ ਰਾਜਸੀ ਪ੍ਰਵਾਨਗੀ ਦੇ ਦਿੱਤੀ ਸੀ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਕੌਮੀ ਝੰਡਾ ਲਹਿਰਾਇਆ ਸੀ। ਖੇਤੀਬਾੜੀ ਮੰਤਰੀ ਸਤੰਬਰ ਦੇ ਪਹਿਲੇ ਹਫ਼ਤੇ ਵਿਦੇਸ਼ ਤੋਂ ਵਾਪਸ ਪਰਤਣਗੇ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੈਨੇਡਾ ਦਾ ਦੌਰਾ ਕਰ ਚੁੱਕੇ ਹਨ।

Advertisement

Advertisement
Advertisement