ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸੀਆਂ ਨੇ ਧਾਰੀ ਚੁੱਪ

08:09 AM Aug 03, 2024 IST

ਗਗਨਦੀਪ ਅਰੋੜਾ
ਲੁਧਿਆਣਾ, 2 ਅਗਸਤ
ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਬੀਤੇ ਦਿਨ ਈਡੀ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਲੁਧਿਆਣਾ ਦੇ ਕਾਂਗਰਸੀਆਂ ਨੇ ਚੁੱਪ ਧਾਰੀ ਹੋਈ ਹੈ। ਕਿਸੇ ਵੇਲੇ ਚੰਗੇ ਦੋਸਤ ਕਹੇ ਜਾਣ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਹਾਲੇ ਕੋਈ ਟਿੱਪਣੀ ਨਹੀਂ ਦਿੱਤੀ ਅਤੇ ਨਾ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੁਝ ਕਿਹਾ ਹੈ। ਚਰਨਜੀਤ ਸਿੰਘ ਚੰਨੀ ਜਦੋਂ ਮੁੱਖ ਮੰਤਰੀ ਸਨ ਤਾਂ ਆਸ਼ੂ ਉਨ੍ਹਾਂ ਦੀ ਕੈਬਨਿਟ ’ਚ ਵਜ਼ੀਰ ਸਨ। ਵਿਧਾਨ ਸਭਾ ’ਚ ਵੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ਼ੂ ਨੂੰ ਜਰਨੈਲ ਦੱਸਿਆ ਸੀ। ਆਸ਼ੂ ਲੁਧਿਆਣਾ ਲੋਕ ਸਭਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਸਨ ਪਰ ਮੌਕੇ ’ਤੇ ਕਾਂਗਰਸ ਨੇ ਰਾਜਾ ਵੜਿੰਗ ਨੂੰ ਟਿਕਟ ਦੇ ਦਿੱਤੀ ਸੀ। ਇਸ ਤੋਂ ਬਾਅਦ ਆਸ਼ੂ ਅਤੇ ਰਾਜਾ ਵੜਿੰਗ ਵਿਚਾਲੇ ਵਿਵਾਦ ਸ਼ੁਰੂ ਹੋ ਗਿਆ ਸੀ।
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਆਸ਼ੂ ਨੂੰ ਬੀਤੇ ਦਿਨ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਦੇਰ ਰਾਤ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ, ਵਿਧਾਇਕ ਸੁਖਵਿੰਦਰ ਕੋਟਲੀ ਅਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਉਨ੍ਹਾਂ ਨੂੰ ਮਿਲਣ ਪੁੱਜੇ ਪਰ ਉਨ੍ਹਾਂ ਨੂੰ ਮਿਲਣ ਨਾ ਦਿੱਤਾ ਗਿਆ। ਆਸ਼ੂ ਦੀ ਗ੍ਰਿਫ਼ਤਾਰੀ ਮਗਰੋਂ ਉਨ੍ਹਾਂ ਦੇ ਧੜੇ ਦੇ ਸਾਰੇ ਆਗੂ ਸ਼ਾਂਤ ਹੋ ਗਏ ਹਨ। ਕਿਸੇ ਸਮੇਂ ਆਸ਼ੂ ਦੇ ਸਭ ਤੋਂ ਨਜ਼ਦੀਕੀ ਗਿਣੇ ਜਾਣ ਵਾਲੇ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੈ ਤਲਵਾੜ ਵੀ ਕੁੱਝ ਨਹੀਂ ਬੋਲੇ। ਸੂਤਰਾਂ ਅਨੁਸਾਰ ਜ਼ਿਲ੍ਹਾ ਕਾਂਗਰਸ ਦੇ ਦਫ਼ਤਰ ’ਚ ਸੀਨੀਅਰ ਆਗੂਆਂ ਨੇ ਮੀਟਿੰਗ ਕੀਤੀ ਪਰ ਕਿਸੇ ਨੂੰ ਨਾ ਤਾਂ ਸੱਦਿਆ ਗਿਆ ਅਤੇ ਨਾ ਹੀ ਮੀਡੀਆ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ।

Advertisement

ਨਿਗਮ ਚੋਣਾਂ ਵਿੱਚ ਕਾਂਗਰਸ ਦਾ ਹੋ ਸਕਦੈ ਨੁਕਸਾਨ

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਜੇ ਲੰਮਾ ਸਮਾਂ ਜੇਲ੍ਹ ’ਚ ਰਹਿੰਦੇ ਹਨ ਤਾਂ ਨਗਰ ਨਿਗਮ ਚੋਣਾਂ ’ਚ ਕਾਂਗਰਸ ਨੂੰ ਕਾਫ਼ੀ ਨੁਕਸਾਨ ਹੋ ਸਕਦਾ ਹੈ। ਆਸ਼ੂ ਦਾ ਸ਼ਹਿਰ ’ਚ ਕਾਫ਼ੀ ਰਸੂਖ ਹੈ ਤੇ ਉਹ ਨਿਗਮ ਚੋਣਾਂ ਦੇ ਮੱਦੇਨਜ਼ਰ ਇਸ ਵੇਲੇ ਪੂਰੇ ਸ਼ਹਿਰ ’ਚ ਪੁਰਾਣੇ ਕਾਂਗਰਸੀਆਂ ਨੂੰ ਮਿਲ ਰਹੇ ਸਨ। ਕਾਂਗਰਸ ਦੇ ਵੱਲੋਂ ਚੋਣ ਲੜਨ ਦੇ ਇਛੁੱਕ ਆਗੂਆਂ ਨੇ ਵੀ ਆਸ਼ੂ ਨਾਲ ਨਜ਼ਦੀਕੀ ਬਣਾ ਕੇ ਰੱਖੀ ਸੀ। ਆਸ਼ੂ ਦੇ ਧੜ੍ਹੇ ਦੇ ਸਾਰੇ ਸਾਬਕਾ ਕੌਂਸਲਰਾਂ ਵੱਲੋਂ ਉਨ੍ਹਾਂ ਦੇ ਘਰ ਮੀਟਿੰਗਾਂ ਕੀਤੀਆਂ ਜਾ ਰਹੀਂ ਸਨ ਪਰ ਹੁਣ ਆਸ਼ੂ ਧੜੇ ਦੇ ਸਾਰੇ ਆਗੂ ਕਾਫ਼ੀ ਨਿਰਾਸ਼ ਲੱਗ ਰਹੇ ਹਨ। ਇਸ ਤੋਂ ਬਾਅਦ ਸਾਫ਼ ਹੈ ਕਿ ਆਉਣ ਵਾਲੇ ਸਮੇਂ ’ਚ ਕਾਂਗਰਸ ਦਾ ਕਾਫੀ ਨੁਕਸਾਨ ਹੋ ਸਕਦਾ ਹੈ।

Advertisement
Advertisement
Advertisement