For the best experience, open
https://m.punjabitribuneonline.com
on your mobile browser.
Advertisement

ਗੱਜਣਮਾਜਰਾ ਦੀ ਗ੍ਰਿਫ਼ਤਾਰੀ ਮਗਰੋਂ ਸਿਆਸੀ ਅਖਾੜੇ ਵਿੱਚ ‘ਗੱਜਣ’ ਲੱਗੀ ਵਿਧਾਇਕ ਦੀ ਪਤਨੀ

08:53 AM Apr 06, 2024 IST
ਗੱਜਣਮਾਜਰਾ ਦੀ ਗ੍ਰਿਫ਼ਤਾਰੀ ਮਗਰੋਂ ਸਿਆਸੀ ਅਖਾੜੇ ਵਿੱਚ ‘ਗੱਜਣ’ ਲੱਗੀ ਵਿਧਾਇਕ ਦੀ ਪਤਨੀ
ਦਿੱਲੀ ਵਿੱਚ ਸੁਨੀਤਾ ਕੇਜਰੀਵਾਲ ਨੂੰ ਮਿਲਦੀ ਹੋਈ ਡਾ. ਪਰਮਿੰਦਰ ਕੌਰ ਗੱਜਣਮਾਜਰਾ।
Advertisement

ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 5 ਅਪਰੈਲ
ਹਲਕਾ ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਪੰਜ ਮਹੀਨੇ ਪਹਿਲਾਂ ਈਡੀ ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਦੇ ਹਾਲਾਤ ਨੇ ਉਨ੍ਹਾਂ ਦੀ ਸਿੱਖਿਆ ਸ਼ਾਸਤਰੀ ਪਤਨੀ ਡਾ. ਪਰਮਿੰਦਰ ਕੌਰ ਗੱਜਣਮਾਜਰਾ ਨੂੰ ਸਿਆਸੀ ਅਖਾੜੇ ਵਿੱਚ ਗੱਜਣ ਲਈ ਪ੍ਰੇਰਿਤ ਕੀਤਾ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਚਲੇ ਜਾਣ ਮਗਰੋਂ ਆਪਣੇ ਵਰਗੇ ਹਾਲਾਤ ਵਿੱਚੋਂ ਲੰਘ ਰਹੀ ਉਸ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਡਾ. ਗੱਜਣਮਾਜਰਾ ਤਸੱਲੀ ਦੇਣ ਲਈ ਦਿੱਲੀ ਗਏ ਸਨ ਪਰ ਖੁਦ ਪਹਿਲਾਂ ਨਾਲੋਂ ਵੱਧ ਉਤਸ਼ਾਹਿਤ ਹੋ ਕੇ ਪਰਤੇ। ਡਾ. ਪਰਮਿੰਦਰ ਕੌਰ ਗੱਜਣਮਾਜਰਾ ਨੇ ਦਾਅਵਾ ਕੀਤਾ ਕਿ ਜਦੋਂ ਸੁਨੀਤਾ ਕੇਜਰੀਵਾਲ ਨੇ ਉਨ੍ਹਾਂ ਨੂੰ ਕੋਲ ਬੁਲਾ ਕੇ ਗਰਮਜੋਸ਼ੀ ਨਾਲ ਹੱਥ ਘੁੱਟਿਆ ਤਾਂ ਇੱਕ ਅਦੁੱਤੀ ਊਰਜਾ ਦਾ ਤੇਜ਼ ਵਹਾਅ ਮਹਿਸੂਸ ਹੋਇਆ ਅਤੇ ਉਹ ਆਪਣੇ ਸਾਰੇ ਦੁੱਖ ਭੁੱਲ ਗਏ। ਉਨ੍ਹਾਂ ਕਿਹਾ ਕਿ ਸੁਨੀਤਾ ਕੇਜਰੀਵਾਲ ਦੇ ਸ਼ਬਦਾਂ ਨੇ ਅਮਰਗੜ੍ਹ ਦੇ ਵਿਧਾਇਕ ਦੀ ਗੈਰਹਾਜ਼ਰੀ ਦੀ ਘਾਟ ਪੂਰੀ ਕਰਨ ਲਈ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਉਹ ‘ਆਪ’ ਉਮੀਦਵਾਰ ਜੀਪੀ ਸਿੰਘ ਦੇ ਚੋਣ ਪ੍ਰਚਾਰ ਲਈ ਪੂਰੇ ਪਰਿਵਾਰ ਸਣੇ ਤਨਦੇਹੀ ਨਾਲ ਕੰਮ ਕਰਨ ਲਈ ਵਚਨਬੱਧ ਹਨ।

Advertisement

Advertisement
Author Image

sukhwinder singh

View all posts

Advertisement
Advertisement
×