ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਵਰੇਜ ਸਮੱਸਿਆ ਦੇ ਹੱਲ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ

10:31 AM Sep 15, 2024 IST

ਪੱਤਰ ਪ੍ਰੇਰਕ
ਭੁੱਚੋ ਮੰਡੀ, 14 ਸਤੰਬਰ
ਸੀਵਰੇਜ ਸਮੱਸਿਆ ਦੇ ਪੱਕੇ ਹੱਲ ਲਈ ਗੁਰੂ ਅਰਜਨ ਦੇਵ ਨਗਰ ਦੇ ਵਾਸੀਆਂ ਨੇ ਅੱਜ ਤੀਜੇ ਦਿਨ ਵੀ ਫੁਹਾਰਾ ਚੌਕ ਵਿੱਚ ਸੜਕ ’ਤੇ ਜਾਮ ਲਗਾਇਆ। ਇਸ ਜਾਮ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਭਰਵਾਂ ਸਹਿਯੋਗ ਦਿੱਤਾ। ਭਾਕਿਯੂ ਉਗਰਾਹਾਂ ਦੀ ਜ਼ਿਲ੍ਹਾ ਜਨਰਲ ਸਕੱਤਰ ਕਰਮਜੀਤ ਕੌਰ ਅਤੇ ਬਲਾਕ ਸੀਨੀਅਰ ਮੀਤ ਪ੍ਰਧਾਨ ਸੰਤੋਖ ਸਿੰਘ ਲਹਿਰਾ ਖਾਨਾ ਦੀ ਅਗਵਾਈ ਹੇਠ ਕਿਸਾਨ ਆਗੂਆਂ ਅਤੇ ਬੀਬੀਆਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਧਰਨਾਕਾਰੀਆਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਬੇਰੁਖੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਵਾਰਡ ਨੰਬਰ 6, 7, 8 ਅਤੇ 9 ਦੀ ਨਿਕਾਸੀ ਦਾ ਜਲਦੀ ਠੋਸ ਪ੍ਰਬੰਧ ਕੀਤਾ ਜਾਵੇ। ਬਾਅਦ ਦੁਪਹਿਰ ਥਾਣਾ ਨਥਾਣਾ ਦੀ ਐੱਸਐੱਚਓ ਇੰਸਪੈਕਟਰ ਸੁਖਵੀਰ ਕੌਰ ਅਤੇ ਨਗਰ ਕੌਂਸਲ ਦੀ ਸੀਨੀਅਰ ਮੀਤ ਪ੍ਰਧਾਨ ਅੰਜਲੀ ਗਰਗ ਧਰਨੇ ਵਾਲੀ ਥਾਂ ’ਤੇ ਪਹੁੰਚੇ। ਇਸ ਮੌਕੇ ਅੰਜਲੀ ਗਰਗ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਗੁਰੂ ਅਰਜਨ ਦੇਵ ਨਗਰ ਦੇ ਸੀਵਰੇਜ ਦਾ ਪ੍ਰਬੰਧ ਉਹ ਆਪਣੀ ਨਿਗਰਾਨੀ ਹੇਠ ਜਲਦੀ ਠੀਕ ਕਰਵਾ ਦੇਣਗੇ। ਉਨ੍ਹਾਂ ਨਗਰ ਕੌਂਸਲ ਦੇ ਦਫ਼ਤਰ ਵਿੱਚੋਂ ਧਰਨਾ ਚੁਕਵਾਉਣ ਸਮੇਂ ਕੁੱਝ ਕੌਂਸਲਰਾਂ ਨਾਲ ਹੋਏ ਗਿਲੇ ਸ਼ਿਕਵੇ ਲਈ ਉਨ੍ਹਾਂ ਤੋਂ ਮੁਆਫ਼ੀ ਵੀ ਮੰਗੀ। ਇਸ ਤੋਂ ਬਾਅਦ ਧਰਨਾਕਾਰੀਆਂ ਨੇ 4 ਵਜੇ ਧਰਨਾ ਸਮਾਪਤ ਕਰ ਦਿੱਤਾ।

Advertisement

Advertisement