ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਬਨਿਟ ਮੰਤਰੀ ਦੇ ਭਰੋਸੇ ਮਗਰੋਂ ਧਰਨਾ ਮੁਲਤਵੀ

08:26 AM Jul 15, 2023 IST

ਲਾਲੜੂ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਬੈਨਰ ਹੇਠ ਅੱਜ ਅਕੁਮਜ਼ ਲਾਈਫ ਸਾਇੰਸ ਫੈਕਟਰੀ, ਛਛਰੋਲੀ ਦੇ ਗੇਟ ਅੱਗੇ ਪੀੜਤ ਕਿਸਾਨਾਂ ਦੇ ਹੱਕ ਵਿੱਚ ਲੱਗੇ ਪੱਕੇ ਮੋਰਚੇ ਦੇ ਪਹਿਲੇ ਹੀ ਦਨਿ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੇ ਵਿਧਾਇਕ ਰੰਧਾਵਾ ਨੇ ਮੌਕੇ ’ਤੇ ਪਹੁੰਚ ਤੇ ਪੀੜਤ ਕਿਸਾਨਾਂ ਤੇ ਕਿਸਾਨ ਆਗੂਆਂ ਨਾਲ ਵਿਚਾਰ ਚਰਚਾ ਕੀਤੀ ਤੇ ਪਿੰਡ ਜੰਡਲੀ ਦੇ ਬਰਸਾਤੀ ਚੋਅ ਤੇ ਖੜ੍ਹੇ ਪਾਣੀ ਦਾ ਜਾਇਜ਼ਾ ਲਿਆ। ਉਨ੍ਹਾਂ ਸਾਰੇ ਮਸਲੇ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਹੱਲ ਕਰਨ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਜਥੇਬੰਦੀ ਨੇ ਧਰਨਾ ਮੰਗਲਵਾਰ ਤੱਕ ਮੁਲਤਵੀ ਕਰ ਦਿੱਤਾ ਹੈ। ਮੰਤਰੀ ਤੇ ਹਲਕਾ ਵਿਧਾਇਕ ਨੇ ਕਿਸਾਨਾਂ ਤੇ ਕੰਪਨੀ ਪ੍ਰਬੰਧਕਾਂ ਦੀ ਸਾਂਝੀ ਕਮੇਟੀ ਬਣਾ ਕੇ ਮਸਲੇ ਦਾ ਹੱਲ ਕੱਢੇ ਜਾਣ ਦਾ ਭਰੋਸਾ ਦਿੱਤਾ, ਜਿਸ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਚ ਅਧਿਕਾਰੀ ਵੀ ਦੂਸ਼ਿਤ ਪਾਣੀ ਦੀ ਜਾਂਚ ਕਰਨਗੇ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Tags :
ਕੈਬਨਿਟਧਰਨਾਭਰੋਸੇਮਗਰੋਂਮੰਤਰੀਮੁਲਤਵੀ
Advertisement