ਮੁੱਖ ਮੰਤਰੀ ਦੇ ਭਰੋਸੇ ਮਗਰੋਂ ਕਿਸਾਨਾਂ ਵੱਲੋਂ ਚੰਡੀਗੜ੍ਹ ‘ਖੇਤੀ ਨੀਤੀ ਮੋਰਚਾ’ ਚੁੱਕਣ ਦਾ ਐਲਾਨ
12:38 PM Sep 06, 2024 IST
Advertisement
ਦੀਪਾਂਕਰ ਸ਼ਾਰਦਾ
ਚੰਡੀਗੜ੍ਹ, 6 ਸਤੰਬਰ
Advertisement
ਚੰਡੀਗੜ੍ਹ ਦੇ ਸੈਕਟਰ 34 ਦੇ ਪ੍ਰਦਰਸ਼ਨੀ ਮੈਦਾਨ ਵਿੱਚ ਧਰਨਾ ਦੇ ਰਹੇ ਕਿਸਾਨ ਯੂਨੀਅਨਾਂ ਦੇ ਕਾਰਕੁਨਾਂ ਨੇ ਸ਼ੁੱਕਰਵਾਰ ਨੂੰ ਖੇਤੀ ਨੀਤੀ ਮੋਰਚਾ ਚੁੱਕਣ ਦਾ ਐਲਾਨ ਕੀਤਾ ਗਿਆ ਹੈ, ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਇੱਕ ਦਿਨ ਬਾਅਦ ਲਿਆ ਗਿਆ ਹੈ।
ਬੀਕੇਯੂ (ਏਕਤਾ-ਉਗਰਾਹਾਂ) ਨੇ ਪੰਜਾਬ ਸਰਕਾਰ ਵੱਲੋਂ 30 ਸਤੰਬਰ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਮੋਰਚਾ ਚੁੱਕਣ ਦਾ ਫ਼ੈਸਲਾ ਕੀਤਾ ਹੈ। ਧਰਨਾਕਾਰੀ ਕਿਸਾਨ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਧਰਨਾ ਸਥਾਨ ਖਾਲੀ ਕਰਨਗੇ।
Advertisement
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਐਤਵਾਰ ਨੂੰ ਪੰਜ ਰੋਜ਼ਾ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਸੀ। ਕਿਸਾਨ ਖੇਤੀ ਨੀਤੀ ਨੂੰ ਲਾਗੂ ਕਰਨ ਵਿੱਚ ਹੋ ਰਹੀ ਕਥਿਤ ਦੇਰੀ ਦਾ ਵਿਰੋਧ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਕੋਈ ਸਾਰਥਕ ਕਦਮ ਨਾ ਚੁੱਕੇ ਜਾਣ ਦਾ ਵਿਰੋਧ ਕਰ ਰਹੇ ਸਨ।
Advertisement