ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੰਗਾਮੇ ਮਗਰੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੋਮਵਾਰ ਤੱਕ ਮੁਲਤਵੀ

08:00 AM Mar 28, 2024 IST
ਕੇਜਰੀਵਾਲ ਦੀ ਫੋਟੋ ਵਾਲੇ ਮਾਸਕ ਪਾ ਕੇ ਵਿਧਾਨ ਸਭਾ ਜਾਂਦੇ ਹੋਏ ‘ਆਪ’ ਵਿਧਾਇਕ। -ਫੋਟੋ: ਏਐੱਨਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 27 ਮਾਰਚ
ਇੱਥੇ ਅੱਜ ਸ਼ੁਰੂ ਹੋਏ ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ‘ਆਪ’ ਦੇ ਵਿਧਾਇਕ ਸਦਨ ’ਚ ਆ ਗਏ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਮਰਥਨ ’ਚ ਅਤੇ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਇਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਸੀ। ਇਸ ਦੌਰਾਨ ‘ਆਪ’ ਵਿਧਾਇਕਾਂ ਨੇ ਪੀਲੀਆਂ ਟੀ-ਸ਼ਰਟਾਂ ਅਤੇ ਕੇਜਰੀਵਾਲ ਦੇ ਚਿਹਰੇ ਵਾਲੇ ਮਾਸਕ ਪਾਏ ਹੋਏ ਸਨ। ਸੈਸ਼ਨ ਸ਼ੁਰੂ ਹੁੰਦੇ ਹੀ 15 ਮਿੰਟ ਲਈ ਮੁਲਤਵੀ ਕਰ ਦਿੱਤਾ ਗਿਆ। ਮੁਲਤਵੀ ਹੋਣ ਤੋਂ ਬਾਅਦ ਵਾਪਸ ਪਰਤਦਿਆਂ ਸਪੀਕਰ ਰਾਮ ਨਿਵਾਸ ਗੋਇਲ ਨੇ ਸ਼ਾਂਤ ਰਹਿਣ ਲਈ ਕਿਹਾ ਪਰ ‘ਆਪ’ ਨੇ ਆਪਣਾ ਵਿਰੋਧ ਜਾਰੀ ਰੱਖਿਆ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਵੀ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਭਾਜਪਾ ਆਗੂਆਂ ਨੇ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ।
ਸਪੀਕਰ ਰਾਮਨਿਵਾਸ ਗੋਇਲ ਨੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਪਹਿਲੀ ਅਪਰੈਲ ਤੱਕ ਲਈ ਮੁਲਤਵੀ ਕਰ ਦਿੱਤੀ। ਸੱਤਾਧਾਰੀ ਪਾਰਟੀ ਦੇ ਵਿਧਾਇਕ ‘ਕੇਜਰੀਵਾਲ ਨੂੰ ਰਿਹਾਅ ਕਰੋ, ਮੁੱਖ ਮੰਤਰੀ ਨੂੰ ਰਿਹਾਅ ਕਰੋ’ ਦੇ ਨਾਅਰੇ ਲਗਾਉਂਦੇ ਰਹੇ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਵਿਧਾਇਕ ‘ਕੇਜਰੀਵਾਲ ਅਸਤੀਫਾ ਦਿਓ, ਅਸਤੀਫਾ ਦਿਓ’ ਦੇ ਨਾਅਰੇ ਲਗਾ ਰਹੇ ਸਨ। ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਆਗੂ ਵਿਧਾਨ ਸਭਾ ਕੰਪਲੈਕਸ ਵਿੱਚ ਆ ਗਏ ਅਤੇ ਨਾਅਰੇਬਾਜ਼ੀ ਕੀਤੀ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਤੇ ਕੇਜਰੀਵਾਲ ਦੀ ਰਿਹਾਈ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ।

Advertisement

Advertisement
Advertisement