ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਕਰਾਰ ਮਗਰੋਂ ਪੁਲੀਸ ਮੁਲਾਜ਼ਮ ਨੇ ਗੁਆਂਢੀਆਂ ’ਤੇ ਗੋਲੀਆਂ ਚਲਾਈਆਂ; ਪਿਓ-ਪੁੱਤਰ ਜ਼ਖ਼ਮੀ

08:00 AM Oct 11, 2024 IST
ਹਸਪਤਾਲ ਵਿੱਚ ਜ਼ੇਰੇ ਇਲਾਜ ਰਮਨਪ੍ਰੀਤ ਸਿੰਘ।

ਪੱਤਰ ਪ੍ਰੇਰਕ
ਮਾਛੀਵਾੜਾ, 10 ਅਕਤੂਬਰ
ਥਾਣਾ ਕੂੰਮਕਲਾਂ ਅਧੀਨ ਪਿੰਡ ਪੰਜੇਟਾ ਵਿਚ ਪੁਲੀਸ ਕਰਮਚਾਰੀ ਨੇ ਆਪਣੇ ਗੁਆਂਢੀ ਜਗਦੀਪ ਸਿੰਘ ਤੇ ਉਸ ਦੇ ਪੁੱਤਰ ਰਮਨਪ੍ਰੀਤ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਉਹ ਦੋਵੇਂ ਜ਼ਖ਼ਮੀ ਹੋ ਗਏ। ਸਮਰਾਲਾ ਹਸਪਤਾਲ ਵਿਚ ਇਲਾਜ ਅਧੀਨ ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤ ਨਾਲ ਖੇਤਾਂ ਤੋਂ ਪਰਤ ਰਿਹਾ ਸੀ ਕਿ ਉਨ੍ਹਾਂ ਦੇ ਗੁਆਂਢ ਵਿਚ ਰਹਿੰਦੇ ਪੁਲੀਸ ਕਰਮਚਾਰੀ ਨੇ ਉਨ੍ਹਾਂ ’ਤੇ ਕਾਰ ਚੜ੍ਹਾ ਦਿੱਤੀ, ਜਿਸ ਕਾਰਨ ਉਹ ਖੇਤਾਂ ਵਿਚ ਜਾ ਡਿੱਗੇ। ਇਸ ਤੋਂ ਬਾਅਦ ਮੁਲਾਜ਼ਮ ਨੇ ਉਨ੍ਹਾਂ ’ਤੇ ਲਗਾਤਾਰ ਦੋ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਉਹ ਹਸਪਤਾਲ ਵੱਲ ਰਵਾਨਾ ਹੋਏ ਤਾਂ ਵੀ ਪੁਲੀਸ ਮੁਲਾਜ਼ਮ ਨੇ ਉਸ ’ਤੇ ਗੋਲੀ ਚਲਾਈ, ਜੋ ਉਸ ਦੇ ਸਿਰ ਕੋਲ ਵੱਜੀ। ਇਹ ਪੁਲੀਸ ਕਰਮਚਾਰੀ ਜੱਜ ਦਾ ਗੰਨਮੈਨ ਹੈ। ਥਾਣਾ ਕੂੰਮਕਲਾਂ ਦੇ ਮੁਖੀ ਜਗਦੀਪ ਸਿੰਘ ਨੇ ਕਿਹਾ ਕਿ ਹਸਪਤਾਲ ਵਿਚ ਇਲਾਜ ਅਧੀਨ ਜ਼ਖ਼ਮੀ ਪਿਓ-ਪੁੱਤਰ ਦੇ ਬਿਆਨ ਦਰਜ ਕਰ ਲਏ ਗਏ ਹਨ ਤੇ ਗੋਲੀਆਂ ਚਲਾਉਣ ਵਾਲੇ ਪੁਲੀਸ ਮੁਲਾਜ਼ਮ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ, ਜੋ ਗ੍ਰਿਫ਼ਤ ਤੋਂ ਬਾਹਰ ਹੈ।

Advertisement

Advertisement