ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੰਭਾ ਡਿੱੱਗਣ ਕਾਰਨ ਪੱਤਰਕਾਰ ਦੀ ਮੌਤ ਮਗਰੋਂ ਪ੍ਰਸ਼ਾਸਨ ਹਰਕਤ ਵਿੱਚ ਆਇਆ

09:07 AM Jun 08, 2024 IST

ਸਰਬਜੀਤ ਸਿੰਘ ਭੰਗੂ
ਪਟਿਆਲਾ, 7 ਜੂਨ
ਜ਼ਿਲ੍ਹਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਬੀਤੇ ਦਿਨੀਂ ਝੱਖੜ ਦੌਰਾਨ ਖੰਭਾ ਡਿੱਗਣ ਕਾਰਨ ਪਟਿਆਲਾ ਤੋਂ ਏਐੱਨਆਈ ਦੇ ਪੱਤਰਕਾਰ ਅਭਿਨਾਸ਼ ਕੰਬੋਜ ਦੀ ਮੌਤ ਹੋਣ ਦੀ ਘਟਨਾ ਦਾ ਨੋਟਿਸ ਲਿਆ ਹੈ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਅਧੀਨ ਆਉਂਦੇ ਵਿਭਾਗੀ ਢਾਂਚਿਆਂ, ਖੰਭਿਆਂ, ਇਮਾਰਤਾਂ ਅਤੇ ਸੁੱਕੇ ਦਰੱਖ਼ਤਾਂ ਆਦਿ ਦਾ ਨਿਰੀਖਣ ਕਰਕੇ ਇੱਕ ਹਫ਼ਤੇ ਦੇ ਅੰਦਰ-ਅੰਦਰ ਇਨ੍ਹਾਂ ਦੇ ਸੁਰੱਖਿਅਤ ਹੋਣ ਦਾ ਸਰਟੀਫਿਕੇਟ ਜਮ੍ਹਾਂ ਕਰਵਾਉਣ।
ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਅਤੇ ਹੋਰਾਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਸਰਕਾਰੀ ਮਸ਼ੀਨਰੀ ਦਾ ਮੁੱਢਲਾ ਫ਼ਰਜ਼ ਹੈ।
ਇਸ ਲਈ ਹਰੇਕ ਵਿਭਾਗੀ ਮੁਖੀ ਇਹ ਯਕੀਨੀ ਬਣਾਏ ਕਿ ਉਸ ਦੇ ਅਧੀਨ ਕਿਸੇ ਇਮਾਰਤ, ਸੜਕ ਜਾਂ ਥਾਂ ’ਤੇ ਕੋਈ ਅਜਿਹਾ ਖੰਭਾ, ਦਰੱਖ਼ਤ, ਲੋਹੇ ਜਾਂ ਕਿਸੇ ਇਮਾਰਤ ਦਾ ਢਾਂਚਾ ਨਾ ਹੋਵੇ, ਜੋ ਕਿ ਆਉਣ ਵਾਲੇ ਸਮੇਂ ਵਿੱਚ ਬਰਸਾਤ ਜਾਂ ਝੱਖੜ ਕਰਕੇ ਡਿੱਗਣ ਨਾਲ ਆਮ ਲੋਕਾਂ ਦੀ ਜਾਨ ਨੂੰ ਖ਼ਤਰਾ ਬਣ ਸਕਦਾ ਹੋਵੇ। ਮੀਟਿੰਗ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ, ਏਡੀਸੀ ਜਨਰਲ ਕੰਚਨ, ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਸਮੇਤ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।

Advertisement

Advertisement
Advertisement