ਹਸਪਤਾਲ ਵਿੱਚ ਮਰੀਜ਼ ਦੀ ਮੌਤ ਮਗਰੋਂ ਪਰਿਵਾਰ ਵੱਲੋਂ ਧਰਨਾ
10:11 AM Nov 16, 2023 IST
Advertisement
ਪੱਤਰ ਪ੍ਰੇਰਕ
ਫਗਵਾੜਾ, 15 ਨਵੰਬਰ
ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ’ਚ ਪੱਥਰੀ ਦਾ ਇਲਾਜ ਕਰਵਾਉਣ ਆਈ ਮਹਿਲਾ ਦੀ ਮੌਤ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਦੇਰ ਰਾਤ ਹਸਪਤਾਲ ਦੇ ਬਾਹਰ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਸੀਰਤ ਘਈ ਜਿਸ ਦੇ ਪਿੱਤੇ ’ਚ ਪੱਥਰੀ ਸੀ। ਉਸ ਦਾ ਅਪਰੇਸ਼ਨ ਕਰਵਾਉਣ ਲਈ ਉਹ ਨਿੱਜੀ ਹਸਪਤਾਲ ’ਚ ਆਏ ਸਨ ਜਿਥੇ ਡਾਕਟਰਾਂ ਤੇ ਸਟਾਫ਼ ਵਲੋਂ ਕੋਈ ਪ੍ਰਵਾਹ ਨਹੀਂ ਕੀਤੀ ਗਈ ਤੇ ਅਣਗਹਿਲੀ ਕਾਰਨ ਉਨ੍ਹਾਂ ਦੇ ਮਰੀਜ਼ ਦੀ ਮੌਤ ਹੋ ਗਈ। ਹਸਪਤਾਲ ਦੇ ਡਾਕਟਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਮਰੀਜ਼ ਦਾ ਪੂਰਾ ਇਲਾਜ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਸਾਰ ਪੁਲੀਸ ਪਾਰਟੀ ਮੌਕੇ ’ਤੇ ਪੁੱਜੀ ਤੇ ਧਰਨਾਕਾਰੀਆਂ ਨੂੰ ਸ਼ਾਂਤ ਕੀਤਾ।
Advertisement
Advertisement
Advertisement