For the best experience, open
https://m.punjabitribuneonline.com
on your mobile browser.
Advertisement

ਹਾਈ ਕੋਰਟ ਦੀ ਸਖ਼ਤੀ ਮਗਰੋਂ ਚੋਣ ਕਮਿਸ਼ਨ ਨੇ ਦਿਖਾਈ ਤੇਜ਼ੀ

07:48 AM Oct 11, 2024 IST
ਹਾਈ ਕੋਰਟ ਦੀ ਸਖ਼ਤੀ ਮਗਰੋਂ ਚੋਣ ਕਮਿਸ਼ਨ ਨੇ ਦਿਖਾਈ ਤੇਜ਼ੀ
Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 10 ਅਕਤੂਬਰ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਪੰਚਾਇਤ ਚੋਣਾਂ ਨੂੰ ਲੈ ਕੇ ਸਖ਼ਤੀ ਮਗਰੋਂ ਰਾਜ ਚੋਣ ਕਮਿਸ਼ਨ ਮੁਸਤੈਦ ਹੋ ਗਿਆ ਹੈ। ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਪੰਚਾਇਤ ਚੋਣਾਂ ਦੇ ਮਾਮਲੇ ’ਚ ਰਿਟਰਨਿੰਗ ਅਫ਼ਸਰਾਂ ’ਤੇ ਨੇੜਿਓਂ ਨਜ਼ਰ ਰੱਖਣ। ਕੱਲ੍ਹ ਹਾਈਕੋਰਟ ਨੇ ਸੂਬੇ ਦੀਆਂ ਕਰੀਬ 250 ਪੰਚਾਇਤੀ ਚੋਣਾਂ ’ਤੇ ਟੁੱਟਵੇਂ ਰੂਪ ਵਿਚ ਰੋਕ ਲਗਾ ਦਿੱਤੀ ਸੀ। ਹਾਈਕੋਰਟ ਦੇ ਇਸ ਕਦਮ ਮਗਰੋਂ ਸੂਬੇ ਵਿਚੋਂ ਨਵੀਆਂ ਪਟੀਸ਼ਨਾਂ ਦੀ ਝੜੀ ਲੱਗ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਕਰੀਬ 70 ਨਵੀਆਂ ਪਟੀਸ਼ਨਾਂ ਦਾਇਰ ਹੋਈਆਂ ਹਨ ਅਤੇ ਹੁਣ ਤੱਕ ਹਾਈਕੋਰਟ ਵਿਚ 375 ਪਟੀਸ਼ਨਾਂ ਪੈ ਚੁੱਕੀਆਂ ਹਨ। ਹਾਈਕੋਰਟ ਨੇ ਅੱਜ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਹੈ ਅਤੇ ਭਲਕੇ ਇਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਹੋਣੀ ਹੈ। ਇੱਧਰ ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਕਿ ਲੋਕਾਂ ਵਿਚ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਦਾ ਸੁਨੇਹਾ ਦਿੱਤਾ ਜਾ ਸਕੇ। ਚੋਣ ਕਮਿਸ਼ਨ ਨੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਚੋਣ ਮੈਦਾਨ ਵਿੱਚ ਖੜ੍ਹੇ ਸਾਰੇ ਉਮੀਦਵਾਰਾਂ ’ਤੇ ਨਜ਼ਰ ਰੱਖਣ ਲਈ ਕਿਹਾ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਉਹ ਸ਼ਿਕਾਇਤਾਂ ਦੀ ਸਮੀਖਿਆ ਅਤੇ ਰਾਹਤ ਲਈ ਸਮਰੱਥ ਅਧਿਕਾਰੀਆਂ ਨੂੰ ਭੇਜ ਰਹੇ ਹਨ। ਇਸ ਦੌਰਾਨ ਚੋਣ ਕਮਿਸ਼ਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਉਜਾਗਰ ਕੀਤੇ ਗਏ ਗਿੱਦੜਬਾਹਾ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿੱਥੇ ਚੋਣ ਨਿਸ਼ਾਨ ਅਲਾਟ ਕੀਤੇ ਜਾਣ ਤੋਂ ਬਾਅਦ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਸਨ।

Advertisement

ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਲਈ ਕਿਹਾ

ਚੋਣ ਕਮਿਸ਼ਨ ਨੇ ਅੱਜ ਹਦਾਇਤ ਜਾਰੀ ਕਰਕੇ 15 ਅਕਤੂਬਰ ਨੂੰ ਵੋਟਾਂ ਪੈਣ ਤੋਂ ਤੁਰੰਤ ਬਾਅਦ ਹੋਣ ਵਾਲੀ ਗਿਣਤੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਦੇ ਹੁਕਮ ਦਿੱਤੇ ਹਨ। ਡਿਪਟੀ ਕਮਿਸ਼ਨਰਾਂ ਨੂੰ ਚੋਣ ਪ੍ਰਚਾਰ ਦੌਰਾਨ ਫਲਾਇੰਗ ਸਕੁਐਡ ਅਤੇ ਵੀਡੀਓਗਰਾਫ਼ੀ ਟੀਮਾਂ ਨੂੰ ਤਾਇਨਾਤ ਕੀਤੇ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਵਾਸਤੇ ਵੀ ਹਦਾਇਤ ਕੀਤੀ ਗਈ ਹੈ। ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਹੈ ਕਿ ਉਹ ਅਤਿ ਸੰਵੇਦਨਸ਼ੀਲ, ਸੰਵੇਦਨਸ਼ੀਲ ਅਤੇ ਆਮ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ। ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ 12 ਅਕਤੂਬਰ ਤੱਕ ਸੁਰੱਖਿਆ ਪ੍ਰਬੰਧਾਂ ਦੀ ਵਿਉਂਤਬੰਦੀ ਬਾਰੇ ਰਿਪੋਰਟ ਭੇਜਣ ਲਈ ਕਿਹਾ ਹੈ। ਚੋਣ ਕਮਿਸ਼ਨ ਵੱਲੋਂ ਡੀਜੀਪੀ ਨੂੰ ਵੀ ਪੱਤਰ ਲਿਖਿਆ ਜਾਣਾ ਹੈ। ਇਸ ਤਰ੍ਹਾਂ ਚੋਣ ਕਮਿਸ਼ਨ ਨੇ ਬਹਿਬਲ ਕਲਾਂ ਪੰਚਾਇਤ ਦੀ ਚੋਣ ਬਾਅਦ ਵਿਚ ਕਰਾਉਣ ਦਾ ਫ਼ੈਸਲਾ ਕੀਤਾ ਹੈ ਕਿਉਂਕਿ ਸਿਆਸੀ ਦਬਾਅ ਕਰਕੇ ਇੱਕ ਉਮੀਦਵਾਰ ਤੋਂ ਬਿਨਾਂ ਕਿਸੇ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਹਨ।

Advertisement

ਪਟਿਆਲਾ ਦੀਆਂ ਚਾਰ ਪੰਚਾਇਤਾਂ ਦੀਆਂ ਚੋਣਾਂ ’ਤੇ ਰੋਕ

ਪਟਿਆਲਾ (ਸਰਬਜੀਤ ਸਿੰਘ ਭੰਗੂ): ਹਾਈ ਕੋਰਟ ਵੱਲੋਂ ਗੜਬੜੀਆਂ ਤੇ ਧੱਕੇਸ਼ਾਹੀਆਂ ਦੀਆਂ ਸ਼ਿਕਾਇਤਾਂ ਤਹਿਤ ਜਿਹੜੀਆਂ ਪੰਚਾਇਤਾਂ ਦੀਆਂ ਚੋਣਾਂ ’ਤੇ ਰੋਕ ਲਾਈ ਗਈ ਹੈ, ਉਨ੍ਹਾਂ ਵਿਚ ਪਟਿਆਲਾ ਜ਼ਿਲ੍ਹੇ ਦੀਆਂ ਚਾਰ ਪੰਚਾਇਤਾਂ ਵੀ ਸ਼ਾਮਲ ਹਨ। ਸਰਕਾਰੀ ਬੁਲਾਰੇ ਅਨੁਸਾਰ ਇਨ੍ਹਾਂ ਵਿਚ ਗੱਜੂਮਾਜਰਾ, ਦਿਆਲ ਨਗਰ, ਚਮਾਹੇੜੀ ਅੱਚਲ ਅਤੇ ਚੌਧਰੀਮਾਜਰਾ ਦੇ ਨਾਮ ਸ਼ਾਮਲ ਹਨ।

Advertisement
Author Image

sukhwinder singh

View all posts

Advertisement