ਸਿਹਤ ਡਾਇਰੈਕਟਰ ਨਾਲ ਮੀਟਿੰਗ ਮਗਰੋਂ ਠੇਕਾ ਤੇ ਚੌਥਾ ਦਰਜਾ ਮੁਲਾਜ਼ਮਾਂ ਦਾ ਸੰਘਰਸ਼ ਮੁਲਤਵੀ
08:10 AM Oct 08, 2024 IST
ਪੱਤਰ ਪ੍ਰੇਰਕ
ਚੰਡੀਗੜ੍ਹ, 7 ਅਕਤੂਬਰ
ਸਿਹਤ ਵਿਭਾਗ ਦੇ ਤੀਜਾ ਅਤੇ ਚੌਥਾ ਦਰਜਾ ਮੁਲਾਜ਼ਮਾਂ, ਠੇਕਾ ਅਤੇ ਆਊਟਸੋਰਸਡ ਕਰਮਚਾਰੀਆਂ, ਆਸ਼ਾ ਅਤੇ ਫੈਸਿਲੀਟੇਟਰਾਂ ਤੇ ਵਰਕਰਾਂ ਦੀਆਂ ਮੰਗਾਂ ਸਬੰਧੀ ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1680) ਦੇ ਸੂਬਾਈ ਆਗੂਆਂ ਦੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਨਾਲ ਮੀਟਿੰਗ ਸੈਕਟਰ 34 ਸਥਿਤ ਦਫ਼ਤਰ ਵਿੱਚ ਹੋਈ। ਫੈਡਰੇਸ਼ਨ ਦੇ ਸੂਬਾ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਸੀਨੀਅਰ ਮੀਤ ਪ੍ਰਧਾਨ ਅਤੇ ਪੈਰਾ ਮੈਡੀਕਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਦੋਵੇਂ ਡਾਇਰੈਕਟਰਾਂ ਦੀ ਹਾਜ਼ਰੀ ਵਿੱਚ ਮੁਲਾਜ਼ਮਾਂ ਦੀਆਂ ਦਰਜਨਾਂ ਮੰਗਾਂ ’ਤੇ ਸਹਿਮਤੀ ਹੋਈ ਅਤੇ ਮੀਟਿੰਗ ਦੀ ਕਾਰਵਾਈ 15 ਅਕਤੂਬਰ ਤੱਕ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਵੱਲੋਂ ਮੀਟਿੰਗ ਵਿੱਚ ਦਿੱਤੇ ਭਰੋਸਿਆਂ ਨੂੰ ਮੁੱਖ ਰੱਖਦਿਆਂ ਚੱਲ ਰਿਹਾ ਸੰਘਰਸ਼ 15 ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ।
Advertisement
Advertisement