For the best experience, open
https://m.punjabitribuneonline.com
on your mobile browser.
Advertisement

ਕਤਲ ਦੀ ਵਾਰਦਾਤ ਮਗਰੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠੇ

11:45 AM Jun 09, 2024 IST
ਕਤਲ ਦੀ ਵਾਰਦਾਤ ਮਗਰੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠੇ
ਘਟਨਾ ਸਥਾਨ ’ਤੇ ਜਾਂਚ ਕਰਦੇ ਹੋਏ ਪੁਲੀਸ ਮੁਲਾਜ਼ਮ।
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 8 ਜੂਨ
ਪੰਜਾਬ ਦੀ ਮਿਨੀ ਰਾਜਧਾਨੀ ਵਜੋਂ ਵਿਕਸਤ ਹੋ ਰਹੇ ਮੁਹਾਲੀ ਸ਼ਹਿਰ ਵਿੱਚ ਅੱਜ ਦਿਨ-ਦਿਹਾੜੇ ਸੜਕ ’ਤੇ ਵਾਪਰੀ ਕਤਲ ਦੀ ਵਾਰਦਾਤ ਨੂੰ ਲੈ ਕੇ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਮਾੜਾ ਹਾਲ ਹੈ। ਇਸ ਮਾਮਲੇ ਵਿੱਚ ਡੀਜੀਪੀ ਨੂੰ ਫੌਰੀ ਦਖ਼ਲ ਦੇ ਕੇ ਚੰਡੀਗੜ੍ਹ ਪੈਟਰਨ ’ਤੇ ਮੁਹਾਲੀ ਵਿੱਚ ਲੋੜੀਂਦੀ ਪੁਲੀਸ ਫੋਰਸ ਤਾਇਨਾਤ ਕਰਨੀ ਚਾਹੀਦੀ ਹੈ। ਇਸ ਸਬੰਧੀ ਉਨ੍ਹਾਂ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਪੱਤਰ ਵੀ ਲਿਖਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਆਈਟੀ ਹੱਬ ਬਣ ਚੁੱਕਾ ਹੈ ਅਤੇ ਇੱਥੇ ਵੱਡੀ ਗਿਣਤੀ ਵਿੱਚ ਨੌਜਵਾਨ ਲੜਕੇ ਲੜਕੀਆਂ ਨੌਕਰੀ ਲਈ ਆਉਂਦੇ ਹਨ। ਲਿਹਾਜ਼ਾ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਪੰਜਾਬੀ ਵਿਰਸਾ ਸਭਿਆਚਾਰਕ ਤੇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਲੜਕੀ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਸੜਕ ਤੋਂ ਲੰਘ ਰਹੇ ਰਾਹਗੀਰਾਂ ਅਤੇ ਘਟਨਾ ਨੂੰ ਦੇਖ ਕੇ ਬੁਜ਼ਦਿਲ ਤੇ ਬੇਦਰਦ ਲੋਕਾਂ ਨੂੰ ਫਿੱਟ ਲਾਹਨਤ ਪਾਉਂਦੇ ਹੋਏ ਕਿਹਾ ਕਿ ਜੇ ਰਾਹਗੀਰ ਹਿੰਮਤ ਦਿਖਾਉਂਦੇ ਤਾਂ ਲੜਕੀ ਦੀ ਜਾਨ ਬਚ ਸਕਦੀ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਲੋਕ ਸ਼ਰੇਆਮ ਕਤਲ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਵਾਹਨਾਂ ਦੇ ਚਲਾਨ ਕੱਟਣ ਦੀ ਥਾਂ ਇਲਾਕੇ ਵਿੱਚ ਗਸ਼ਤ ਵਧਾਉਣੀ ਚਾਹੀਦੀ ਹੈ। ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਸਰਬਜੀਤ ਸਿੰਘ ਪਾਰਸ ਨੇ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦਤਰ ਹੋ ਗਈ ਹੈ। ਅੱਜ ਵਾਪਰੀ ਘਟਨਾ ਇਹ ਸਾਬਤ ਕਰਦੀ ਹੈ ਕਿ ਅਪਰਾਧੀਆਂ ਵਿੱਚ ਕਾਨੂੰਨ ਦਾ ਡਰ ਬਿਲਕੁਲ ਖ਼ਤਮ ਹੋ ਗਿਆ ਹੈ। ਜਿੱਥੇ ਸਮਾਜ ਵਿੱਚ ਦਹਿਸ਼ਤ ਫੈਲ ਰਹੀ ਹੈ, ਉੱਥੇ ਲੋਕਾਂ ਦਾ ਸਰਕਾਰ ਤੋਂ ਭਰੋਸਾ ਵੀ ਉੱਠਦਾ ਜਾ ਰਿਹਾ ਹੈ।
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਐਮਪੀਸੀਏ) ਦੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਨੇ ਐੱਸਐੱਸਪੀ ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਲਗਾਤਾਰ ਵਾਪਰਦੀਆਂ ਵਾਰਦਾਤਾਂ ’ਤੇ ਕਾਬੂ ਕਰਨ ਲਈ ਠੋਸ ਕਦਮ ਚੁੱਕੇ ਜਾਣ।

Advertisement

Advertisement
Author Image

sukhwinder singh

View all posts

Advertisement
Advertisement
×