For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਦੇ ਹੁਕਮ ਬਾਅਦ ਸੀਆਈਐੱਸਐੱਫ ਦੀ ਟੀਮ ਨੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਦਾ ਦੌਰਾ ਕੀਤਾ

01:21 PM Aug 21, 2024 IST
ਸੁਪਰੀਮ ਕੋਰਟ ਦੇ ਹੁਕਮ ਬਾਅਦ ਸੀਆਈਐੱਸਐੱਫ ਦੀ ਟੀਮ ਨੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਦਾ ਦੌਰਾ ਕੀਤਾ
Advertisement

ਕੋਲਕਾਤਾ, 21 ਅਗਸਤ
ਸੁਪਰੀਮ ਕੋਰਟ ਵਲੋਂ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸੱਐਫ) ਦੀ ਤਾਇਨਾਤੀ ਦੇ ਹੁਕਮਾਂ ਦੇ ਇਕ ਦਿਨ ਬਾਅਦ ਕੇਂਦਰੀ ਬਲ ਦੀ ਟੀਮ ਨੇ ਅੱਜ ਹਸਪਤਾਲ ਦਾ ਦੌਰਾ ਕੀਤਾ ਅਤੇ ਸੁਰੱਖਿਆ ਦਾ ਜਾਇਜ਼ਾ ਲਿਆ। ਸੀਨੀਅਰ ਅਧਿਕਾਰੀ ਦੀ ਅਗਵਾਈ ਵਿੱਚ ਸੀਆਈਐੱਸਐੱਫ ਦੀ ਟੀਮ ਸਵੇਰੇ ਹਸਪਤਾਲ ਪਹੁੰਚੀ। ਉਨ੍ਹਾਂ ਸੁਰੱਖਿਆ ਪ੍ਰਬੰਧਾਂ ਬਾਰੇ ਸਥਾਨਕ ਪੁਲੀਸ ਅਤੇ ਹਸਪਤਾਲ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।

Advertisement
Advertisement
Author Image

Advertisement
×