ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਹੜਾ ਵਾਸੀਆਂ ਦੇ ਵਿਰੋਧ ਮਗਰੋਂ ਸ਼ਾਮਲਾਤ ਜ਼ਮੀਨ ਦੀ ਬੋਲੀ ਰੱਦ

11:50 AM Jul 14, 2024 IST
ਬੇਹੜਾ ਦੀ ਸ਼ਾਮਲਾਤ ਜ਼ਮੀਨ ਦੀ ਖੁੱਲ੍ਹੀ ਬੋਲੀ ਦਾ ਵਿਰੋਧ ਕਰਦੇ ਹੋਏ ਪਿੰਡ ਵਾਸੀ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 13 ਜੁਲਾਈ
ਇਥੋਂ ਦੇ ਨੇੜਲੇ ਪਿੰਡ ਬੇਹੜਾ ਦੀ ਸ਼ਾਮਲਾਤ ਜ਼ਮੀਨ ਦੀ ਖੁੱਲ੍ਹੀ ਬੋਲੀ ਪਿੰਡ ਵਾਸੀਆਂ ਦੇ ਭਾਰੀ ਵਿਰੋਧ ਮਗਰੋਂ ਅੱਜ ਪੰਚਾਇਤੀ ਵਿਭਾਗ ਨੂੰ ਰੱਦ ਕਰਨ ਪਈ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਵਿਭਾਗ ਵੱਲੋਂ ਇਸ ਜ਼ਮੀਨ ਨੂੰ ਇਕ ਮੀਟ ਪਲਾਂਟ ਨੂੰ ਦੇਣ ਲਈ ਖੁੱਲ੍ਹੀ ਬੋਲੀ ਰੱਖੀ ਗਈ ਹੈ। ਪਿੰਡ ਵਾਸੀਆਂ ਦੇ ਵਿਰੋਧ ਨੂੰ ਦੇਖਦਿਆਂ ਪੰਚਾਇਤ ਵਿਭਾਗ ਦੇ ਅਧਿਕਾਰੀ ਬੋਲੀ ਨੂੰ ਰੱਦ ਕਰ ਵਾਪਸ ਚਲੇ ਗਏ।
ਇਸ ਮੌਕੇ ਮੁਜ਼ਾਹਰਾਕਾਰੀ ਪਿੰਡ ਵਾਸੀ ਅਵਤਾਰ ਸਿੰਘ, ਦਿਲਬਾਗ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਦਿਲਵਰ ਸਿੰਘ, ਸਤਿੰਦਰ ਸਿੰਘ ਸਣੇ ਹੋਰਾਂ ਨੇ ਦੋਸ਼ ਲਾਇਆ ਕਿ ਵਿਭਾਗ ਵੱਲੋਂ ਮੀਟ ਪਲਾਂਟ ਨੂੰ ਖਸਰਾ ਨੰਬਰ 88 ਦੀ 15 ਕਿੱਲੇ ਸ਼ਾਮਲਾਤ ਜ਼ਮੀਨ ਲੀਜ਼ ’ਤੇ ਦੇਣ ਦੀ ਨੀਅਤ ਨਾਲ ਅੱਜ ਖੁੱਲ੍ਹੀ ਬੋਲੀ ਰੱਖੀ ਗਈ। ਉਨ੍ਹਾਂ ਨੇ ਕਿਹਾ ਕਿ ਪਿੰਡ ਦੀ ਸ਼ਾਮਲਾਤ ਜ਼ਮੀਨ ਨੂੰ ਪਿੰਡ ਦੇ ਵਸਨੀਕ ਹੀ ਲੀਜ਼ ’ਤੇ ਲੈ ਸਕਦੇ ਹਨ ਪਰ ਮੀਟ ਪਲਾਂਟ ਦੇ ਮਾਲਕਾਂ ਦੀ ਮਿਲੀਭੁਗਤ ਨਾਲ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਖੁੱਲ੍ਹੀ ਬੋਲੀ ਰੱਖੀ ਹੈ ਤਾਂ ਜੋ ਮੀਟ ਪਲਾਂਟ ਵਧ ਬੋਲੀ ਦੇ ਕੇ ਇਸ ਨੂੰ ਖਰੀਦ ਸਕੇ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਸ ਤੋਂ ਪਹਿਲਾਂ ਵੀ ਮੀਟ ਪਲਾਂਟ ਵੱਲੋਂ ਇਸ ਜ਼ਮੀਨ ਨੂੰ ਕਿਸੇ ਪਿੰਡ ਦੇ ਵਸਨੀਕ ਨੂੰ ਅੱਗੇ ਕਰ ਠੇਕੇ ’ਤੇ ਲੈਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸਦਾ ਖੁਲਾਸਾ ਹੋਣ ’ਤੇ ਬਾਅਦ ਵਿੱਚ ਰੱਦ ਕਰ ਦਿੱਤਾ ਸੀ। ਉਨ੍ਹਾਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੀ ਮੰਗ ਕੀਤੀ ਹੈ।
ਇਸ ਸਬੰਧੀ ਬੀਡੀਪੀਓ ਨਾਲ ਵਾਰ-ਵਾਰ ਸੰਪਰਕ ਕਰਨ ’ਤੇ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।

Advertisement

Advertisement