ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਰੋਧ ਮੱਠਾ ਪੈਣ ਮਗਰੋਂ ਹੰਸ ਰਾਜ ਹੰਸ ਵੱਲੋਂ ਚੋਣ ਪ੍ਰਚਾਰ ਤੇਜ਼

08:38 AM Apr 16, 2024 IST
ਜੈਤੋ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਹੰਸ ਰਾਜ ਹੰਸ।

ਜਸਵੰਤ ਜੱਸ
ਫਰੀਦਕੋਟ, 15 ਅਪਰੈਲ
ਭਾਰਤੀ ਜਨਤਾ ਪਾਰਟੀ ਦੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਹੰਸ ਰਾਜ ਹੰਸ ਨੇ ਵਿਰੋਧ ਮੱਠਾ ਪੈਣ ਮਗਰੋਂ ਅੱਜ ਫਰੀਦਕੋਟ ਜ਼ਿਲ੍ਹੇ ਵਿੱਚ ਛੇ ਥਾਵਾਂ ’ਤੇ ਚੋਣ ਸਮਾਗਮ ਕੀਤੇ। ਅੱਜ ਵਾਲੇ ਕਿਸੇ ਵੀ ਸਮਾਗਮ ਵਿੱਚ ਹੰਸ ਦਾ ਕਿਸਾਨਾਂ ਵੱਲੋਂ ਵਿਰੋਧ ਨਹੀਂ ਕੀਤਾ ਗਿਆ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਦਫ਼ਤਰ ਵਿੱਚ ਆਪਣੇ ਪਾਰਟੀ ਵਰਕਰਾਂ ਨਾਲ ਪੁੱਜੇ ਹੰਸ ਨੇ ਕਿਹਾ ਕਿ ਉਹ ਹਮੇਸ਼ਾ ਕਿਸਾਨ ਹਿਤੈਸ਼ੀ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕਰਤਾਰਪੁਰ ਲਾਂਘਾ ਖੋਲ੍ਹ ਕੇ ਸਿੱਖਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਸੜਕੀ ਪ੍ਰਾਜੈਕਟ ਆਏ ਹਨ। ਭਾਜਪਾ ਉਮੀਦਵਾਰ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਤੋਂ ਤਰੱਕੀ ਅਤੇ ਭਾਈਚਾਰਕ ਸਾਂਝੀਵਾਲਤਾ ਦੇ ਨਾਮ ’ਤੇ ਵੋਟਾਂ ਮੰਗ ਰਹੇ ਹਨ ਅਤੇ ਉਹ ਕਦੇ ਵੀ ਨਫ਼ਰਤ ਵਾਲੀ ਰਾਜਨੀਤੀ ਨਹੀਂ ਕਰਨਗੇ।

Advertisement

ਜੈਤੋ ’ਚ ਕਿਸਾਨਾਂ ਨੇ ਹੰਸ ਰਾਜ ਹੰਸ ਨੂੰ ਕਾਲੀਆਂ ਝੰਡੀਆਂ ਦਿਖਾਈਆਂ

ਜੈਤੋ (ਸ਼ਗਨ ਕਟਾਰੀਆ): ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਹਾ ਹੈ ਕਿ ਜੇ ਰੱਬ ਦੀ ਮਿਹਰ ਰਹੀ ਤਾਂ ਉਹ ਕਿਸੇ ਵਕਤ ਲੋਹੇ ਦੀ ਮੰਡੀ ਵਜੋਂ ਪੰਜਾਬ ਭਰ ’ਚ ਮਸ਼ਹੂਰ ਜੈਤੋ ਲਈ ਤਬਾਹ ਹੋਈ ਸਨਅਤ ਤੋਂ ਵੱਡੀ ਸਨਅਤ ਲੈ ਕੇ ਆਉਣਗੇ। ਇਸੇ ਤਰ੍ਹਾਂ ਉਨ੍ਹਾਂ ਮੁਕਤਸਰ ਰੋਡ ’ਤੇ ਸਥਿਤ ਰੇਲਵੇ ਕਰਾਸਿੰਗ ਵਾਲੀ ਜਗ੍ਹਾ ’ਤੇ ਪੁਲ ਉਸਾਰੇ ਜਾਣ ਦਾ ਵੀ ਵਾਅਦਾ ਕੀਤਾ। ਇਸ ਮੌਕੇ ਕਰੀਬ ਅੱਧੀ ਦਰਜਨ ਕਿਸਾਨ ਸੰਗਠਨਾਂ ਵੱਲੋਂ ਹੰਸ ਰਾਜ ਹੰਸ ਦੀ ਆਮਦ ਦਾ ਵਿਰੋਧ ਕੀਤਾ ਗਿਆ ਜਿਸ ਜਗ੍ਹਾ ’ਤੇ ਹੰਸ ਨੇ ਆਉਣਾ ਸੀ, ਉਸ ਤੋਂ ਕੁਝ ਦੂਰੀ ’ਤੇ ਕਿਸਾਨ ਇਕੱਠੇ ਹੋ ਗਏ। ਜਿਉਂ ਹੀ ਹੰਸ ਦੀਆਂ ਗੱਡੀਆਂ ਦਾ ਕਾਫ਼ਲਾ ਆਇਆ ਤਾਂ ਸੜਕ ਕਿਨਾਰੇ ਖੜ੍ਹੇ ਕਿਸਾਨਾਂ ਨੇ ਕਾਲੇ ਝੰਡੇ ਵਿਖਾ ਕੇ ਅਤੇ ‘ਹੰਸ ਰਾਜ ਹੰਸ-ਵਾਪਸ ਜਾਓ’ ਦੇ ਨਾਅਰੇ ਲਾ ਕੇ ਵਿਰੋਧ ਦਰਜ ਕਰਵਾਇਆ। ਹੰਸ ਦੀ ਵਾਪਸੀ ਵੇਲੇ ਵੀ ਅਜਿਹਾ ਹੀ ਹੋਇਆ।

Advertisement
Advertisement
Advertisement