For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ਵੱਲੋਂ ਮੰਗਾਂ ਮੰਨਣ ਤੋਂ ਬਾਅਦ ਸਰਕਾਰੀ ਬੱਸਾਂ ਦੀ ਹੜਤਾਲ ਟਲੀ

12:34 PM Nov 09, 2023 IST
ਪੰਜਾਬ ਸਰਕਾਰ ਵੱਲੋਂ ਮੰਗਾਂ ਮੰਨਣ ਤੋਂ ਬਾਅਦ ਸਰਕਾਰੀ ਬੱਸਾਂ ਦੀ ਹੜਤਾਲ ਟਲੀ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 9 ਨਵੰਬਰ
ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ 9 ਨਵੰਬਰ ਨੂੰ ਹੜਤਾਲ ਦਾ ਦਿੱਤਾ ਸੱਦਾ ਵਾਪਸ ਲੈ ਲਿਆ। ਇਸ ਨਾਲ ਬੱਸਾਂ ਵਿੱਚ ਸਫਰ ਕਰਨ ਵਾਲੀਆਂ ਸਵਾਰੀਆਂ ਨੂੰ ਰਾਹਤ ਮਿਲੀ ਹੈ। ਯੂਨੀਅਨ ਦੇ ਇਸ ਫੈਸਲੇ ਤੋਂ ਬਾਅਦ ਅੱਜ ਪੰਜਾਬ ਵਿੱਚ ਸਰਕਾਰੀ ਬੱਸਾਂ ਆਮ ਵਾਂਗ ਚੱਲ ਰਹੀਆਂ ਹਨ। ਯੂਨੀਅਨ ਦੀ ਮੁੱਖ ਮੰਗ ਨੂੰ ਪੰਜਾਬ ਸਰਕਾਰ ਨੇ ਦੇਰ ਰਾਤ ਪ੍ਰਵਾਨ ਕਰ ਲਿਆ ਅਤੇ ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕਰ ਦਿੱਤਾ ਗਿਆ।
ਤਨਖਾਹਾਂ ਵਿੱਚ ਵਾਧੇ ਅਤੇ ਹੋਰ ਕਈ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਚੱਕਾ ਜਾਮ ਕਰਨ ਦੀਆਂ ਤਿਆਰੀਆਂ ਕੀਤੀਆਂ ਗਈਆਂ ਸਨ। ਇਸ ਹੜਤਾਲ ਕਾਰਨ ਤਿਉਹਾਰਾਂ ਦੌਰਾਨ ਪਨਬੱਸਾਂ, ਰੋਡਵੇਜ਼ ਜਾਂ ਪੈਪਸੂ ਬੱਸਾਂ 'ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਸੀ।
ਯੂਨੀਅਨ ਨੇ ਚਤਿਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਯੂਨੀਅਨ ਦੇ ਆਗੂ ਕੁਲਵੰਤ ਸਿੰਘ ਮਨੇਸ ਨੇ ਦੱਸਿਆ ਕਿ ਦੇਰ ਰਾਤ ਯੂਨੀਅਨ ਦੀ ਮੁੱਖ ਮੰਗ ਤਨਖ਼ਾਹ 'ਚ 5 ਫ਼ੀਸਦੀ ਵਾਧਾ ਪ੍ਰਵਾਨ ਕਰ ਲਿਆ ਗਿਆ ਅਤੇ ਪੱਤਰ ਜਾਰੀ ਕਰ ਦਿੱਤਾ, ਜਿਸ ਤੋਂ ਬਾਅਦ ਯੂਨੀਅਨ ਨੇ ਹੜਤਾਲ ਵਾਪਸ ਲੈ ਲਈ।

Advertisement

Advertisement
Author Image

Advertisement
Advertisement
×