For the best experience, open
https://m.punjabitribuneonline.com
on your mobile browser.
Advertisement

ਮੀਂਹ ਮਗਰੋਂ ਦਿੱਲੀ ਤੇ ਨਾਲ ਲੱਗਦੇ ਖੇਤਰਾਂ ਵਿੱਚ ਪਾਰਾ ਡਿੱਗਿਆ

08:25 AM Mar 03, 2024 IST
ਮੀਂਹ ਮਗਰੋਂ ਦਿੱਲੀ ਤੇ ਨਾਲ ਲੱਗਦੇ ਖੇਤਰਾਂ ਵਿੱਚ ਪਾਰਾ ਡਿੱਗਿਆ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 2 ਮਾਰਚ
ਕੌਮੀ ਰਾਜਧਾਨੀ ਦਿੱਲੀ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਅੱਜ ਮੀਂਹ ਨਾਲ ਚੱਲੀਆਂ ਹਵਾਵਾਂ ਕਾਰਨ ਠੰਢ ਦੁਬਾਰਾ ਵੱਧ ਗਈ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਰਾਜਧਾਨੀ ਵਿੱਚ ਮੀਂਹ ਭਲਕੇ ਐਤਵਾਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਮੌਸਮੀ ਤਬਦੀਲੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਦਿੱਲੀ ਤੇ ਨਾਲ ਲੱਗਦੇ ਖੇਤਰਾਂ ਫਰੀਦਾਬਾਦ, ਨੋਇਡਾ ਅਤੇ ਗਾਜ਼ੀਆਬਾਦ ਦੇ ਆਸ-ਪਾਸ ਦੇ ਸ਼ਹਿਰਾਂ ਵਿੱਚ ਹਲਕਾ ਮੀਂਹ ਪਿਆ। ਮੀਂਹ ਕਾਰਨ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਸ਼ਨਿਚਰਵਾਰ ਲਈ ਆਰੇਂਜ ਅਲਰਟ ਜਾਰੀ ਕੀਤਾ ਸੀ, ਜਿਸ ਤਹਿਤ ਅੱਜ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਚੱਲੀਆਂ ਤੇ ਕਿਤੇ ਕਿਤੇ ਦਰਮਿਆਨਾ ਮੀਂਹ ਪਿਆ। ਮੀਂਹ ਮਗਰੋਂ ਵੱਧ ਤੋਂ ਵੱਧ ਤਾਪਮਾਨ ਚਾਰ ਡਿਗਰੀ ਸੈਲਸੀਅਸ ਹੇਠਾਂ ਆਉਣ ਕਰਕੇ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਦੇ ਆਸ ਪਾਸ ਸੀ ਤੇ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਮਾਪਿਆ ਗਿਆ। ਹਰਿਆਣਾ ਦੇ ਇਸ ਸਨਅਤੀ ਸ਼ਹਿਰ ਫਰੀਦਾਬਾਦ ਵਿੱਚ ਰਾਤ ਵੇਲੇ ਤੇ ਦਿਨ ਵਿੱਚ ਰੁਕ ਰੁਕ ਕੇ ਮੀਂਹ ਪਿਆ ਤੇ ਅਸਮਾਨ ਉਪਰ ਕਾਲੇ ਬੱਦਲ ਛਾਏ ਰਹੇ। ਬੱਲਭਗੜ੍ਹ, ਪਲਵਲ ਤੇ ਹਥੀਨ ਸਮੇਤ ਗੁਰੂਗ੍ਰਾਮ ਵਿੱਚ ਬੂੰਦਾਬਾਂਦੀ ਹੁੰਦੀ ਰਹੀ।
ਟੋਹਾਣਾ (ਗੁਰਦੀਪ ਸਿੰਘ ਭੱਟੀ): ਜ਼ਿਲ੍ਹਾ ਫਤਿਹਾਬਾਦ ਵਿੱਚ ਦੁਪਹਿਰ ਬਾਅਦ ਮੀਂਹ ਨਾਲ ਪਏ ਗੜਿਆਂ ਨੇ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਬੜੋਪਲ, ਧਾਂਗੜ ਤੇ ਐੱਮਪੀ ਰੋਹੀ ਸਣੇ ਟੋਹਾਣਾ ਦੇ ਕਈ ਪਿੰਡਾਂ ਵਿੱਚ ਗੜਿਆਂ ਨੇ ਜਿੱਥੇ ਕਣਕ ਦੀ ਫ਼ਸਲ ਵਿਛਾ ਦਿੱਤੀ ਹੈ, ਉਥੇ ਸਰ੍ਹੋਂ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ।

Advertisement

Advertisement
Author Image

sukhwinder singh

View all posts

Advertisement
Advertisement
×