ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਂਹ ਮਗਰੋਂ ਤਾਪਮਾਨ 6.3 ਡਿਗਰੀ ਤੱਕ ਡਿੱਗਿਆ

06:35 AM Jun 21, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਜੂਨ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਲੰਘੀ ਰਾਤ ਮੀਂਹ ਤੇ ਹਨੇਰੀ ਤੋਂ ਬਾਅਦ ਚੰਡੀਗੜ੍ਹ ਦੇ ਤਾਪਮਾਨ ਵਿੱਚ ਲੰਘੇ ਦਿਨ ਨਾਲੋਂ 6.3 ਡਿਗਰੀ ਸੈਲਸੀਅਸ ਤੱਕ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਲੰਘੇ ਦਿਨ 43 ਡਿਗਰੀ ਸੈਲਸੀਅਸ ਤੋਂ ਵੱਧ ਸੀ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ ਵੀ 24.5 ਡਿਗਰੀ ਸੈਲਸੀਅਸ ਰਿਹਾ, ਜੋ ਲੰਘੇ ਦਿਨ ਨਾਲੋਂ 6.5 ਡਿਗਰੀ ਘੱਟ ਦਰਜ ਰਿਹਾ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ 1.6 ਐੱਮਐੱਮ ਅਤੇ ਚੰਡੀਗੜ੍ਹ ਏਅਰਪੋਰਟ ’ਤੇ 4.4 ਐੱਮਐੱਮ ਮੀਂਹ ਪਿਆ ਹੈ। ਮੌਸਮ ਵਿੱਚ ਠੰਢਕ ਹੋਣ ਕਾਰਨ ਅੱਜ ਵੱਡੀ ਗਿਣਤੀ ਵਿੱਚ ਲੋਕ ਸੁਖਨਾ ਝੀਲ, ਰੌਕ ਗਾਰਡਨ ਅਤੇ ਰੋਜ਼ ਗਾਰਡਨ ਸਣੇ ਹੋਰਨਾਂ ਘੁੰਮਣ ਵਾਲੀਆਂ ਥਾਵਾਂ ’ਤੇ ਪਹੁੰਚੇ। ਜਿੱਥੇ ਲੋਕ ਕਈ ਦਿਨਾਂ ਦੀ ਅਤਿ ਦੀ ਗਰਮੀ ਤੋਂ ਬਾਅਦ ਆਨੰਦ ਮਾਣਦੇ ਦਿਖਾਈ ਦਿੱਤੇ। ਦੂਜੇ ਪਾਸੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਵੀ ਪਹਿਲਾਂ ਦੇ ਮੁਕਾਬਲੇ ਵੱਧ ਚਹਿਲ-ਪਹਿਲ ਦਿਖਾਈ ਦਿੱਤੀ। ਮੌਸਮ ਵਿਗਿਆਨੀਆਂ ਨੇ 21 ਜੂਨ ਨੂੰ ਚੰਡੀਗੜ੍ਹ ਵਿੱਚ ਬੱਦਲਵਾਈ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਤੇਜ਼ ਹਵਾਵਾਂ ਦੇ ਨਾਲ ਕਿਣ-ਮਿਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ ਮੌਨਸੂਨ ਦੀ ਆਮਦ 27 ਤੇ 28 ਜੂਨ ਨੂੰ ਹੋਵੇਗੀ। ਇਸੇ ਤਰ੍ਹਾਂ ਲੰਘੀ ਰਾਤ ਮੁਹਾਲੀ ਵਿੱਚ 5.5 ਐੱਮਐੱਮ ਮੀਂਹ ਪਿਆ। ਅੱਜ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 36.1 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 30.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

Advertisement

Advertisement
Advertisement