For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਚ ਮੀਂਹ ਤੋਂ ਬਾਅਦ ਸਬਜ਼ੀਆਂ ਦੇ ਭਾਅ ਦੁੱਗਣੇ ਹੋਏ

07:36 AM Jul 12, 2023 IST
ਪੰਜਾਬ ’ਚ ਮੀਂਹ ਤੋਂ ਬਾਅਦ ਸਬਜ਼ੀਆਂ ਦੇ ਭਾਅ ਦੁੱਗਣੇ ਹੋਏ
ਅੰਮ੍ਰਿਤਸਰ ਵਿੱਚ ਮੰਗਲਵਾਰ ਨੂੰ ਸਬਜ਼ੀਅਾਂ ਵੇਚਦਾ ਹੋਇਅਾ ਇੱਕ ਦੁਕਾਨਦਾਰ। -ਫੋਟੋ: ਵਿਸ਼ਾਲ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 11 ਜੁਲਾਈ
ਪੰਜਾਬ ਸਣੇ ਉੱਤਰੀ ਭਾਰਤ ’ਚ ਪਿਛਲੇ ਤਿੰਨ-ਚਾਰ ਦਨਿਾਂ ਤੋਂ ਪੈ ਰਹੇ ਮੀਂਹ ਕਾਰਨ ਆਮ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਉਥੇ ਹੀ ਇਸ ਮੀਂਹ ਕਾਰਨ ਸਬਜ਼ੀਆਂ ਦੇ ਭਾਅ ਵੀ ਅਸਮਾਨ ਛੂਹ ਰਹੇ ਹਨ। ਸਬਜ਼ੀਆਂ ਦੀਆਂ ਕੀਮਤਾਂ ਵਧਣ ਕਰ ਕੇ ਲੋਕਾਂ ਨੂੰ ਆਪਣਾ ਪੇਟ ਭਰਨਾ ਵੀ ਮੁਸ਼ਕਿਲ ਹੋ ਗਿਆ। ਸੂਬੇ ਵਿੱਚ ਸਬਜ਼ੀਆਂ ਦੇ ਭਾਅ 4 ਦਨਿਾਂ ਪਹਿਲਾਂ ਦੇ ਮੁਕਾਬਲੇ ਅੱਜ ਦੁੱਗਣੇ ਦਰਜ ਕੀਤੇ ਗਏ ਹਨ। ਪਟਿਆਲਾ, ਫਤਹਿਗੜ੍ਹ ਸਾਹਿਬ, ਮੁਹਾਲੀ ਤੇ ਸੰਗਰੂਰ ਦੀਆਂ ਸਬਜ਼ੀ ਮੰਡੀਆਂ ਵਿੱਚ ਟਮਾਟਰ ਦਾ ਭਾਅ 200 ਰੁਪਏ ਕਿਲੋ ’ਤੇ ਪਹੁੰਚ ਗਿਆ ਹੈ, ਜੋ ਕਿ 4 ਦਨਿ ਪਹਿਲਾਂ ਤੱਕ 120 ਤੋਂ 150 ਰੁਪਏ ਦੇ ਕਰੀਬ ਸੀ।
ਇਸੇ ਤਰ੍ਹਾਂ ਸੂਬੇ ਭਰ ਵਿੱਚ ਹੋਰਾਂ ਸਬਜ਼ੀਆਂ ਦੀਆਂ ਕੀਮਤਾਂ ਵੀ ਦੁੱਗਣੀਆਂ ਹੋਈਆਂ ਹਨ। ਪਟਿਆਲਾ ਦੇ ਆਰੀਆ ਸਮਾਜ ਸਥਿਤ ਸ਼ਹਿਰ ਦੀ ਸਭ ਤੋਂ ਪੁਰਾਣੀ ਸਬਜ਼ੀ ਮੰਡੀ ’ਚ ਸਬਜ਼ੀ ਵਿਕਰੇਤਾ ਗੋਲਡੀ ਨੇ ਦੱਸਿਆ ਕਿ ਲਗਾਤਾਰ ਚਾਰ ਦਨਿ ਮੀਂਹ ਪੈਣ ਕਰ ਕੇ ਪੰਜਾਬ ਦੇ ਜ਼ਿਆਦਾਤਰ ਹਿੱਸਿਆ ਵਿੱਚ ਸਬਜ਼ੀ ਦੀ ਫਸਲ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਮੀਂਹ ਕਰ ਕੇ ਭਿੰਡੀ, ਤੋਰੀ, ਗੋਭੀ, ਹਰੀ ਮਿਰਚ, ਨਿੰਬੂ, ਅਰਬੀ ਸਣੇ ਹੋਰਨਾਂ ਸਬਜ਼ੀ ਦੀਆਂ ਕੀਮਤਾਂ ਲਗਭਗ ਦੁੱਗਣੀਆਂ ਹੋ ਗਈਆਂ ਹਨ। ਜਦੋਂ ਤੱਕ ਸਬਜ਼ੀ ਦੀ ਸਪਲਾਈ ਠੀਕ ਨਹੀਂ ਹੁੰਦੀ, ਉਦੋਂ ਤੱਕ ਕੀਮਤਾਂ ਘੱਟਣ ਦੀ ਉਮੀਦ ਘੱਟ ਹੈ। ਹਾਲਾਂਕਿ ਪਿਆਜ਼ ਤੇ ਆਲੂ ਦੇ ਭਾਅ ’ਤੇ ਬਹੁਤਾ ਅਸਰ ਦੇਖਣ ਨੂੰ ਨਹੀਂ ਮਿਲਿਆ।

Advertisement

ਬਾਗਬਾਨੀ ਵਿਭਾਗ ਨੇ ਸਬਜ਼ੀਆਂ ਦੇ ਖਰਾਬੇ ਦੀ ਰਿਪੋਰਟ ਮੰਗੀ
ਬਾਗਬਾਨੀ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ ਹਰਮੇਲ ਸਿੰਘ ਨੇ ਕਿਹਾ ਕਿ ਸੂਬੇ ’ਚ ਜ਼ਿਆਦਾ ਮੀਂਹ ਪੈਣ ਕਰ ਕੇ ਜ਼ਿਆਦਾਤਰ ਇਲਾਕਿਆਂ ਵਿੱਚ ਸਬਜ਼ੀਆਂ ਦੀ ਫ਼ਸਲ ਖਰਾਬ ਹੋਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਤੋਂ ਰਿਪੋਰਟ ਮੰਗੀ ਗਈ ਹੈ। ਇਹ ਰਿਪੋਰਟ ਆਉਣ ਤੋਂ ਬਾਅਦ ਖਰਾਬੇ ਦਾ ਅਸਲ ਅੰਕੜਾ ਪਤਾ ਲੱਗ ਸਕੇਗਾ।

Advertisement
Tags :
Author Image

sukhwinder singh

View all posts

Advertisement
Advertisement
×