ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਮਗਰੋਂ ਨਵੀਂ ਪਾਰਟੀ ਦਾ ਹੋਵੇਗਾ ਗਠਨ: ਖਾਲਸਾ

08:30 AM Jul 31, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 30 ਜੁਲਾਈ
ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਅੱਜ ਮੁੜ ਆਖਿਆ ਕਿ ਪੰਜਾਬ ਵਿੱਚ ਨਵੀਂ ਸਿੱਖ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ ਪਰ ਇਹ ਸਿਆਸੀ ਪਾਰਟੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਬਣਾਈ ਜਾਵੇਗੀ। ਉਹ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਸਨ। ਮਰਹੂਮ ਅਕਾਲੀ ਆਗੂ ਮੋਹਨ ਸਿੰਘ ਤੁੜ ਦੀ ਬਰਸੀ ਵਿੱਚ ਸ਼ਾਮਲ ਹੋਣ ਲਈ ਪੁੱਜੇ ਸ੍ਰੀ ਖਾਲਸਾ ਨੇ ਕਿਹਾ ਕਿ ਪੰਜਾਬ ਵਿੱਚ ਨਵੀਂ ਸਿੱਖ ਸਿਆਸੀ ਪਾਰਟੀ ਦਾ ਗਠਨ ਸੰਸਦ ਮੈਂਬਰ ਤੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਮਗਰੋਂ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 8 ਅਗਸਤ ਨੂੰ ਇਸ ਸਬੰਧ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜੀਆਂ ਜਾਣਗੀਆਂ।

Advertisement

Advertisement
Advertisement