ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਿਹਾਈ ਮਗਰੋਂ ਲੰਬੀ ਧਰਨੇ ’ਚ ਪੁੱਜਿਆ ਸੇਵੇਵਾਲਾ

08:04 AM Aug 21, 2020 IST
featuredImage featuredImage

ਸ਼ਗਨ ਕਟਾਰੀਆ/ਇਕਬਾਲ ਸਿੰਘ ਸ਼ਾਂਤ
ਬਠਿੰਡਾ/ਲੰਬੀ, 20 ਅਗਸਤ

Advertisement

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੂੰ ਅੱਜ ਇਥੋਂ ਦੀ ਅਦਾਲਤ ਨੇ ਜ਼ਮਾਨਤੀ ਮੁਚੱਲਕੇ ’ਤੇ ਤੁਰੰਤ ਰਿਹਾਅ ਕਰ ਦਿੱਤਾ। ਹਾਲਾਂਕਿ ਪੁਲੀਸ ਵੱਲੋਂ ਉਸ ਦੇ ਤਫ਼ਤੀਸ਼ੀ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ ਰਿਮਾਂਡ ਦੇਣ ਤੋਂ ਇਨਕਾਰ ਕਰ ਦਿੱਤਾ। ਰਿਹਾਈ ਮਗਰੋਂ ਸ੍ਰੀ ਸੇਵੇਵਾਲਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਉਲੀਕੇ ਲੰਬੀ ਥਾਣੇ ਦੇ ਘਿਰਾਓ ਵਿੱਚ ਸ਼ਾਮਲ ਹੋਇਆ। ਸੇਵੇਵਾਲਾ ਦੇ ਵਕੀਲ ਰਜਨੀਸ਼ ਰਾਣਾ ਨੇ ਦੱਸਿਆ ਕਿ ਲਛਮਣ ਸਿੰਘ ’ਤੇ ਸਾਲ 2015 ਵਿਚ ‘ਰੇਲ ਰੋਕੋ’ ਸੰਘਰਸ਼ ਦੌਰਾਨ ਆਰਪੀਐਫ ਵੱਲੋਂ ਧਾਰਾ 147/174 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ ਬਾਰੇ ਭਾਵੇਂ ਸ੍ਰੀ ਸੇਵੇਵਾਲਾ ਨੂੰ ਕੋਈ ਸੰਮਨ ਨਹੀਂ ਮਿਲੇ ਪਰ 2017 ਵਿਚ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ। ਇਸ ਪਿੱਛੋਂ ਵੀ ਉਹ ਲਗਾਤਾਰ ਜਨਤਕ ਸੰਘਰਸ਼ਾਂ ’ਚ ਸਰਗਰਮ ਰਿਹਾ ਪਰ ਪੁਲੀਸ ਜਾਂ ਪ੍ਰਸ਼ਾਸਨ ਨੇ ਗ੍ਰਿਫ਼ਤਾਰ ਨਹੀਂ ਕੀਤਾ।

ਹਾਲ ਹੀ ਵਿਚ ਮੁਕਤਸਰ ਜ਼ਿਲ੍ਹੇ ਦੇ ਪਿੰਡ ਮਿੱਠੜੀ ਬੁੱਧ ਸਿੰਘ ’ਚ ਇਕ ਨਾਬਾਲਿਗ ਦਲਿਤ ਲੜਕੀ ਨਾਲ ਪਿੰਡ ਦੇ ਧਨਾਢਾਂ ਵੱਲੋਂ ਜਬਰ-ਜਨਾਹ ਕੀਤਾ ਗਿਆ ਪਰ ਪੁਲੀਸ ਨੇ ਸਾਧਾਰਨ ਧਾਰਾਵਾਂ ਤਹਿਤ ਪਰਚਾ ਦਰਜ ਕਰ ਦਿੱਤਾ। ਇਸ ਧੱਕੇਸ਼ਾਹੀ ਖ਼ਿਲਾਫ਼ ਸ੍ਰੀ ਸੇਵੇਵਾਲਾ ਆਪਣੀ ਜਥੇਬੰਦੀ ਸਮੇਤ ਸਰਗਰਮ ਹੋਇਆ ਤਾਂ ਲੜਕੀ ਦਾ ਮੈਡੀਕਲ ਕਰਵਾ ਕੇ ਪੁਸ਼ਟੀ ਦੇ ਆਧਾਰ ’ਤੇ ਜਬਰ-ਜਨਾਹ ਅਤੇ ਜਾਤੀਸੂਚਕ ਸ਼ਬਦਾਂ ਦੀਆਂ ਧਾਰਾਵਾਂ ਜੁੜਵਾਈਆਂ ਗਈਆਂ। ਮਾਮਲੇ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਸਬੰਧੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 20 ਅਗਸਤ ਨੂੰ ਲੰਬੀ ਥਾਣੇ ਅੱਗੇ ਧਰਨੇ ਦਾ ਪ੍ਰੋਗਰਾਮ ਸੀ। ਧਰਨੇ ਨੂੰ ਤਾਰਪੀਡੋ ਕਰਨ ਲਈ ਸ੍ਰੀ ਸੇਵੇਵਾਲਾ ਨੂੰ ਬਠਿੰਡਾ ਦੀਆਂ ਕਚਹਿਰੀਆਂ ’ਚੋਂ ਗ੍ਰਿਫ਼ਤਾਰ ਕੀਤਾ ਗਿਆ।

Advertisement

ਇਸੇ ਦੌਰਾਨ ਸਮੂਹਿਕ ਜਬਰ-ਜਨਾਹ ਪੀੜਤ ਨਾਬਾਲਗ ਲੜਕੀ ਦੇ ਹੱਕ ‘ਚ ਉਲੀਕੇ ਸੰਘਰਸ਼ ਤਹਿਤ ਲੰਬੀ ਥਾਣੇ ਮੂਹਰੇ ਕਿਸਾਨਾਂ-ਮਜ਼ਦੂਰਾਂ ਨੇ ਧਰਨਾ ਦਿੱਤਾ। ਬਠਿੰਡਾ ਅਦਾਲਤ ਵਿੱਚੋਂ ਜ਼ਮਾਨਤ ਮਿਲਣ ਮਗਰੋਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਧਰਨੇ ’ਚ ਪੁੱਜ ਕੇ ਧਰਨੇ ਦੇ ਜੋਸ਼ ਨੂੰ ਦੁੱਗਣਾ ਕਰ ਦਿੱਤਾ। ਉੁਨ੍ਹਾਂ ਦਾ ਸਵਾਗਤ ਨਾਅਰਿਆਂ ਨਾਲ ਕੀਤਾ ਗਿਆ। ਧਰਨੇ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਅਤੇ ਭਾਕਿਯੂ ਏਕਤਾ ਉਪਰਾਹਾਂ ਦੀ ਸੂਬਾਈ ਆਗੂ ਹਰਰਿੰਦਰ ਕੌਰ ਬਿੰਦੂ ਵੀ ਪੁੱਜੇ ਹੋਏ ਸਨ। ਸ੍ਰੀ ਸੇਵੇਵਾਲਾ ਨੇ ਕਿਹਾ ਕਿ ਕੈਪਟਨ ਸਰਕਾਰ ਲੋਕ ਆਵਾਜ਼ ਨੂੰ ਦਬਾਉਣ ਦੇ ਰਾਹ ਪਈ ਹੋਈ ਹੈ। ਉਨ੍ਹਾਂ ਪੰਜਾਬ ਪੁਲੀਸ ਨੇ ਨਾਬਾਲਗ ਬੱਚੀ ਨਾਲ ਜਬਰ ਜਨਾਹ ਦੇ ਮੁਲਜ਼ਮਾਂ ਨੂੰ ਬਚਾਉਣ ਅਤੇ ਇਸ ਸੰਘਰਸ਼ ਨੂੰ ਆਗੂ ਰਹਿਤ ਕਰਨ ਲਈ ਸਾਜਿਸ਼ ਤਹਿਤ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਰੇਲਵੇ ਪ੍ਰਾਟੈਕਸ਼ਨ ਫੋਰਸ ਨੂੰ ਸੌਂਪਿਆ ਗਿਆ। ਸੇਵੇਵਾਲਾ ਨੇ ਕਿਹਾ ਕਿ ਜਬਰ ਜਨਾਹ ਪੀੜਤ ਪਰਿਵਾਰ ਦੇ ਨਾਲ ਵਕੀਲਾਂ ਨਾਲ ਕਾਨੂੰਨੀ ਨੁਕਤੇ ਲਈ ਸਲਾਹ ਕਰਕੇ ਵਾਪਸ ਪਰਤ ਰਹੇ ਸਨ। ਇਸ ਦੌਰਾਨ ਬਠਿੰਡਾ ਦੇ ਐੱਸਐੱਸਪੀ ਦਫ਼ਤਰ ਨੇੜੇ ਇਕ ਥਾਣੇਦਾਰ ਨੇ ਬੜੇ ਜਾਲਮਾਨਾ ਢੰਗ ਫੜ ਕੇ ਮਾਰ-ਕੁੱਟ ਕੀਤੀ ਅਤੇ ਬਦਸਲੂਕੀ ਕੀਤੀ ਅਤੇ ਘਸੀਟ ਕੇ ਅੰਦਰ ਲੈ ਗਏ। ਧਰਨਾਕਾਰੀਆਂ ਨੇ ਪੁਲੀਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਜ਼ਮਾਂ ਨੂੰ ਛੇਤੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਲੰਬੀ ਥਾਣੇ ਦੇ ਮੁਖੀ ਜਤਿੰਦਰ ਸਿੰਘ ਨੇ ਆਖਿਆ ਕਿ ਮੁਕੱਦਮੇ ’ਚ ਨਾਮਜ਼ਦ ਮੁਲਜ਼ਮ ਸੁਖਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸੇ ਦੌਰਾਨ ਪੁਲੀਸ ਨੇ ਲੰਬੀ ਥਾਣੇ ਮੂਹਰੇ ਆਵਾਜ਼ ਉਠਾਉਣ ਵਾਲੀਆਂ ਜਨਤਕ ਜਥੇਬੰਦੀਆਂ ਦੇ ਛੇ ਆਗੂਆਂ ਸਮੇਤ ਕਈ ਦਰਜਨ ਅਣਪਛਾਤੇ ਵਿਅਕਤੀਆਂ ’ਤੇ ਕਰੋਨਾ ਨੇਮਾਂ ਦੀ ਉਲੰਘਣਾ ਦਾ ਕੇਸ ਦਰਜ ਕੀਤਾ ਹੈ।

ਵਰ੍ਹਦੇ ਮੀਂਹ ’ਚ ਗ੍ਰਿਫ਼ਤਾਰੀ ਵਿਰੁੱਧ ਹੋਇਆ ਰੋਸ ਪ੍ਰਦਰਸ਼ਨ

ਲਛਮਣ ਸਿੰਘ ਸੇਵੇਵਾਲਾ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਅੱਜ ਭਰਾਤਰੀ ਜਥੇਬੰਦੀਆਂ ਵੱਲੋਂ ਮਿਨੀ ਸਕੱਤਰੇਤ ਬਠਿੰਡਾ ਅੱਗੇ ਵਰ੍ਹਦੇ ਮੀਂਹ ’ਚ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਵਿਖਾਵੇ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਮਾ. ਸੇਵਕ ਸਿੰਘ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਆਗੂ ਹਰਿੰਦਰ ਕੌਰ ਬਿੰਦੂ, ਨੌਜਵਾਨ ਭਾਰਤ ਸਭਾ ਦੇ ਸਰਬਜੀਤ ਮੌੜ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਰੇਸ਼ਮ ਜੀਦਾ, ਜਲ ਸਪਲਾਈ ਤੇ ਸੈਨੀਟੇਸ਼ਨ ਕਰਮਚਾਰੀ ਯੂਨੀਅਨ ਦੇ ਸੰਦੀਪ ਖ਼ਾਨ, ਸਾਹਿਤ ਸਭਾ ਬਠਿੰਡਾ ਦੇ ਜਸਪਾਲ ਮਾਨਖੇੜਾ, ਸਾਹਿਤ-ਸੱਭਿਆਚਾਰ ਮੰਚ ਬਠਿੰਡਾ ਦੇ ਕਹਾਣੀਕਾਰ ਅਤਰਜੀਤ, ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ (ਥਰਮਲ) ਬਠਿੰਡਾ ਦੇ ਗੁਰਵਿੰਦਰ ਪੰਨੂ, ਜਮਹੂਰੀ ਅਧਿਕਾਰ ਸਭਾ ਦੇ ਪ੍ਰਿਤਪਾਲ ਸਿੰਘ ਸ਼ਾਮਿਲ ਸਨ।

Advertisement
Tags :
ਸੇਵੇਵਾਲਾਧਰਨੇਪੁੱਜਿਆਮਗਰੋਂਰਿਹਾਈਲੰਬੀ