ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਵਲੀ ਦੇ ਅਸਤੀਫ਼ੇ ਮਗਰੋਂ ਦਿੱਲੀ ਸਿਆਸਤ ’ਚ ਹਲਚਲ

07:06 AM Apr 29, 2024 IST

ਪੱਤਰ ਪ੍ਰੇਰਕ
ਨਵੀਂ ਦਿਲੀ, 28 ਅਪਰੈਲ
ਅਰਵਿੰਦਰ ਸਿੰਘ ਲਵਲੀ ਵੱਲੋਂ ਦਿੱਲੀ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਦਿੱਲੀ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਸਿਆਸੀ ਹਲਕਿਆਂ ’ਚ ਚਰਚਾ ਹੋ ਰਹੀ ਹੈ ਕਿ ਲਵਲੀ ਮੁੜ ਭਾਜਪਾ ਵਿੱਜ ਸ਼ਾਮਲ ਹੋਣਗੇ। ਸਾਬਕਾ ਮੰਤਰੀ ਅਰਵਿੰਦਰ ਸਿੰਘ ਲਵਲੀ ਵੱਲੋਂ ਇਸ ਤੋਂ ਪਹਿਲਾਂ ਵੀ ਕਾਂਗਰਸ ਤੋਂ ਅਸਤੀਫ਼ਾ ਦਿੱਤਾ ਗਿਆ ਸੀ। 2015 ’ਚ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਬੁਰੀ ਤਰ੍ਹਾਂ ਹਾਰ ਹੋਈ ਸੀ। 2017 ਵਿਚ ਲਵਲੀ ਵਲੋਂ ਭਾਜਪਾ ਵਿਚ ਸ਼ਮੂਲੀਅਤ ਕੀਤੀ ਗਈ ਸੀ। ਲਵਲੀ ਆਮ ਆਦਮੀ ਪਾਰਟੀ ਦੀ 49 ਦਿਨ ਦੀ ਸਰਕਾਰ ਦੌਰਾਨ ‘ਆਪ’ ਨੂੰ ਸਮਰਥਨ ਦੇਣ ਦੇ ਵੀ ਬਹੁਤੇ ਹੱਕ ਵਿਚ ਨਹੀਂ ਸਨ। ਉਹ ਬੀਤੇ ਦਿਨਾਂ ਤੋਂ ਕਾਂਗਰਸ ਦੇ ਸੂਬਾ ਦਫ਼ਤਰ ਵਿਚ ਵੀ ਨਹੀਂ ਆ ਰਹੇ ਸਨ। ਦਿੱਲੀ ਲਈ ਟਿਕਟਾਂ ਦੇ ਐਲਾਨ ਤੋਂ ਪਹਿਲਾਂ ਉਹ ਉਤਰੀ ਪੂਰਬੀ ਦਿੱਲੀ ਦੇ ਗਾਂਧੀ ਨਗਰ ਤੇ ਹੋਰ ਇਲਾਕਿਆਂ ਵਿਚ ਕਾਂਗਰਸ ਦੀਆਂ ਭਰਵੀਆਂ ਸਭਾਵਾਂ ਕਰਨ ਲੱਗੇ ਸਨ। ਕਈ ਕਾਂਗਰਸੀਆਂ ਨੇ ਵੀ ਕਿਹਾ ਕਿ ਉਮੀਦ ਸੀ ਕਿ ਲਵਲੀ ਨੂੰ ਉਤਰੀ-ਪੂਰਬੀ ਦਿੱਲੀ ਤੋਂ ਟਿਕਟ ਦਿੱਤੀ ਜਾ ਸਕਦੀ ਹੈ ਪਰ ਹਾਈਕਮਾਨ ਦੇ ਐਲਾਨ ਹੈਰਾਨ ਕਰਨ ਵਾਲੇ ਸਨ। ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ (ਡੀਪੀਸੀਸੀ) ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਦੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ’ਤੇ ਪ੍ਰਤੀਕਿਰਿਆ ਕਰਦੇ ਹੋਏ ਕਾਂਗਰਸ ਨੇਤਾ ਸੰਦੀਪ ਦੀਕਸ਼ਿਤ ਨੇ ਕਿਹਾ ਕਿ ਲਵਲੀ ਨੂੰ ਪੁਰਾਣੀ ਪਾਰਟੀ ਦੇ ਵਿਕਾਸ ਕਾਰਨ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਨਿੱਜੀ ਦਰਦ ਦਾ ਅਨੁਭਵ ਹੋਇਆ ਹੈ। ਸੰਦੀਪ ਦੀਕਸ਼ਿਤ ਅਤੇ ਸੁਭਾਸ਼ ਚੋਪੜਾ ਸਮੇਤ ਕਈ ਕਾਂਗਰਸੀ ਨੇਤਾਵਾਂ ਨੇ ਰਾਸ਼ਟਰੀ ਰਾਜਧਾਨੀ ’ਚ ਲਵਲੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਹੈ।

Advertisement

Advertisement
Advertisement