ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਾਰੈਂਸ ਦੀ ਇੰਟਰਵਿਊ ਦੇ ਖੁਲਾਸੇ ਮਗਰੋਂ ਭੜਕੇ ਮੂਸੇਵਾਲਾ ਦੇ ਪਿਤਾ

07:55 AM Aug 08, 2024 IST

ਪੱਤਰ ਪ੍ਰੇਰਕ
ਮਾਨਸਾ, 7 ਅਗਸਤ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਇੰਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਖਰੜ ਸੀਆਈਏ ਵਿੱਚ ਇੰਟਰਵਿਊ ਹੋਣ ਦਾ ਖ਼ੁਲਾਸਾ ਹੋਣ ਮਗਰੋਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਤਾਂ ਉਨ੍ਹਾਂ ਨੇ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ, ਪਰ ਪੰਜਾਬ ਦੇ ਡੀਜੀਪੀ ਅਦਾਲਤ ਵਿੱਚ ਇਹ ਇੰਟਰਵਿਊ ਪੰਜਾਬ ਤੋਂ ਬਾਹਰ ਹੋਣ ਦਾ ਦਾਅਵਾ ਕਰ ਰਹੇ ਸਨ। ਹੁਣ ਜਦੋਂ ਅਦਾਲਤ ਵਿੱਚ ਇਸ ਦਾ ਖ਼ੁਲਾਸਾ ਹੋ ਗਿਆ ਹੈ ਤਾਂ ਡੀਜੀਪੀ ਇਸ ਦਾ ਜਵਾਬ ਦੇਣ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਇਹ ਖ਼ੁਲਾਸਾ ਹੋਣ ਮਗਰੋਂ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਜਾਗੀ ਹੈ।

Advertisement

Advertisement
Advertisement