ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਈ ਕੋਰਟ ਦੀ ਸਖ਼ਤੀ ਮਗਰੋਂ ਯੂਟੀ ਪ੍ਰਸ਼ਾਸਨ ਵੱਲੋਂ ਭੰਗ ਦੇ ਬੂਟੇ ਨਸ਼ਟ

11:18 AM May 26, 2024 IST
ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ਤੋਂ ਭੰਗ ਦੇ ਬੂਟੇ ਨਸ਼ਟ ਕਰਦੇ ਹੋਏ ਅਧਿਕਾਰੀ।

ਆਤਿਸ਼ ਗੁਪਤਾ
ਚੰਡੀਗੜ੍ਹ, 25 ਮਈ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ’ਤੇ ਪਈ ਖਾਲੀ ਜ਼ਮੀਨ ਵਿੱਚ ਕੁਦਰਤੀ ਤੌਰ ’ਤੇ ਉੱਗੇ ਭੰਗ ਦੇ ਬੂਟੇ ਨਸ਼ੇੜੀਆਂ ਦੇ ਅੱਡੇ ਬਣਦੇ ਜਾ ਰਹੇ ਹਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼ਹਿਰ ਵਿੱਚੋਂ ਭੰਗ ਦੇ ਬੂਟਿਆਂ ਨੂੰ ਨਸ਼ਟ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੋਂ ਭੰਗ ਦੇ ਬੂਟੇ ਨਸ਼ਟ ਕਰ ਦਿੱਤੇ ਹਨ। ਇਹ ਕਾਰਵਾਈ ਚੰਡੀਗੜ੍ਹ ਪੁਲੀਸ, ਨਗਰ ਨਿਗਮ ਤੇ ਇੰਜਨੀਅਰਿੰਗ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਯੂਟੀ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਨੇ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਰਿਪੋਰਟ ਤਿਆਰ ਕੀਤੀ ਗਈ ਕਿ ਸ਼ਹਿਰ ਵਿੱਚ ਕਿਹੜੀਆਂ ਥਾਵਾਂ ’ਤੇ ਭੰਗ ਦੇ ਬੂਟੇ ਲੱਗੇ ਹੋਏ ਹਨ। ਉਕਤ ਰਿਪੋਰਟ ਦੇ ਆਧਾਰ ’ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਤਿੰਨ ਦਿਨਾਂ ਵਿੱਚ ਸਾਰੇ ਬੂਟੇ ਨਸ਼ਟ ਕਰ ਦਿੱਤੇ ਹਨ। ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰਾਲੇ, ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਵੀ ਸ਼ਹਿਰ ਵਿੱਚੋਂ ਭੰਗ ਦੇ ਬੂਟੇ ਨਸ਼ਟ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੋਂ ਭੰਗ ਦੇ ਬੂਟਿਆਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਹੈ। ਇਸ ਲਈ ਅਧਿਕਾਰਤ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਯੂਟੀ ਪ੍ਰਸ਼ਾਸਨ ਵੱਲੋਂ ਭੰਗ ਦੇ ਬੂਟੇ ਜਾਂ ਹੋਰ ਕੁਦਰਤੀ ਰੂਪ ਵਿੱਚ ਪੈਦਾ ਹੋਣ ਵਾਲੀ ਬੂਟੀ ਨੂੰ ਸਮੇਂ-ਸਮੇਂ ’ਤੇ ਨਸ਼ਟ ਕੀਤਾ ਜਾਵੇਗਾ।

Advertisement

Advertisement
Advertisement