For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਏਐੱਸਆਈ ਨੇ ਸਰਵੇਖਣ ਦਾ ਕੰਮ ਰੋਕਿਆ

03:26 PM Jul 24, 2023 IST
ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਏਐੱਸਆਈ ਨੇ ਸਰਵੇਖਣ ਦਾ ਕੰਮ ਰੋਕਿਆ
Advertisement

ਵਾਰਾਨਸੀ(ਯੂਪੀ), 24 ਜੁਲਾਈ
ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਭਾਰਤੀ ਪੁਰਾਤਤਵ ਵਿਭਾਗ ਦੀ ਟੀਮ ਨੇ ਵਾਰਾਨਸੀ ਵਿੱਚ ਕਾਸ਼ੀ ਵਿਸ਼ਵਨਾਥ ਮੰਦਰ ਦੇ ਬਿਲਕੁਲ ਨਾਲ ਗਿਆਨਵਾਪੀ ਮਸਜਿਦ ਅਹਾਤੇ ਵਿੱਚ ਚੱਲ ਰਿਹਾ ਸਰਵੇਖਣ ਦਾ ਕੰਮ ਰੋਕ ਦਿੱਤਾ ਹੈ। ਵਾਰਾਨਸੀ ਦੇ ਡਿਵੀਜ਼ਨ ਕਮਿਸ਼ਨਰ ਕੌਸ਼ਲ ਰਾਜ ਸ਼ਰਮਾ ਨੇ ਕਿਹਾ ਕਿ ਸਰਵਉੱਚ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਸਰਵੇਖਣ ਦਾ ਕੰਮ ਰੋਕ ਦਿੱੱਤਾ ਹੈ। ਦੱਸ ਦੇਈਏ ਕਿ ਵਾਰਾਨਸੀ ਕੋਰਟ ਦੇ ਹੁਕਮਾਂ ਮਗਰੋਂ ਏਐੱਸਆਈ ਦੀ 30 ਮੈਂਬਰੀ ਟੀਮ ਅੱਜ ਸਵੇਰੇ ਸੱਤ ਵਜੇ ਦੇ ਕਰੀਬ ਗਿਆਨਵਾਪੀ ਅਹਾਤੇ ਵਿਚ ਦਾਖ਼ਲ ਹੋਈ ਸੀ। ਇਸ ਕਾਨੂੰਨੀ ਵਿਵਾਦ ਵਿੱਚ ਹਿੰਦੂ ਪਟੀਸ਼ਨਰਾਂ ਵੱਲੋਂ ਪੇਸ਼ ਵਕੀਲਾਂ ’ਚੋਂ ਇਕ ਸੁਭਾਸ਼ ਨੰਦਨ ਚਤੁਰਵੇਦੀ ਨੇ ਮਸਜਿਦ ਅਹਾਤੇ ਵਿਚੋਂ ਬਾਹਰ ਆਉਂਦਿਆਂ ਕਿਹਾ ਕਿ ਸਰਵੇਖਣ ਦਾ ਕੰਮ ਚਾਰ ਘੰਟਿਆਂ ਦੇ ਕਰੀਬ ਚੱਲਿਆ ਤੇ ਇਸ ਦੌਰਾਨ ਪੂਰੇ ਅਹਾਤੇ ਦਾ ਨਿਰੀਖਣ ਕੀਤਾ ਗਿਆ ਤੇ ਚਾਰ ਕੋਨਿਆਂ ’ਤੇ ਚਾਰ ਟੀਮਾਂ ਤਾਇਨਾਤ ਕੀਤੀਆਂ ਗਈਆਂ। ਚਤੁਰਵੇਦੀ ਨੇ ਕਿਹਾ ਕਿ ਅਹਾਤੇ ਵਿਚਲੇ ਪੱਥਰਾਂ ਤੇ ਇੱਟਾਂ ਦੀ ਵੀ ਪੜਚੋਲ ਕੀਤੀ ਗਈ। -ਪੀਟੀਆਈ

Advertisement

Advertisement
Advertisement
Author Image

Advertisement