ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਉਮੀਦਵਾਰ ਜਿੱਤ ਮਗਰੋਂ ਰੋਡ ਸ਼ੋਅ ਕਰਕੇ ਪਾਰਟੀ ਦਫ਼ਤਰ ਪਹੁੰਚੇ

08:38 AM Jun 05, 2024 IST
ਭਾਜਪਾ ਉਮੀਦਵਾਰ ਜਲੂਸ ਦੀ ਸ਼ਕਲ ਵਿੱਚ ਭਾਜਪਾ ਦਫ਼ਤਰ ਪਹੁੰਚੇ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ 4 ਜੂਨ
ਭਾਜਪਾ ਦੇ ਜੇਤੂ ਉਮੀਦਵਾਰ ਰੋਡ ਸ਼ੋਅ ਕਰਦੇ ਹੋਏ ਪਾਰਟੀ ਹੈੱਡਕੁਆਰਟਰ ਵਿੱਚ ਪਹੁੰਚੇ। ਇਸ ਵੇਲੇ ਉਨ੍ਹਾਂ ਨਾਲ ਪਾਰਟੀ ਆਗੂ ਅਤੇ ਵਰਕਰ ਕਾਫ਼ੀ ਗਿਣਤੀ ਵਿੱਚ ਸ਼ਾਮਲ ਸਨ। ਇਸ ਦੌਰਾਨ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਲਗਾਤਾਰ ਤੀਜੀ ਵਾਰ ਐੱਨਡੀਏ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਦੇਸ਼ ਖਾਸ ਕਰਕੇ ਦਿੱਲੀ ਵਾਸੀਆਂ ਨੇ ਮੋਦੀ ਸਰਕਾਰ ਦੀਆਂ ਵਿਕਾਸ ਨੀਤੀਆਂ ਨੂੰ ਵੋਟਾਂ ਪਾਈਆਂ ਹਨ। ਭਾਜਪਾ ਉਮੀਦਵਾਰਾਂ ਤੇ ਆਗੂ ਜਲੂਸ ਦੀ ਸ਼ਕਲ ਵਿੱਚ ਅੱਜ ਭਾਜਪਾ ਦੇ ਸੂਬਾਈ ਦਫ਼ਤਰ ਵਿੱਚ ਪਹੁੰਚੇ। ਮਗਰੋਂ ਉਹ ਪਾਰਟੀ ਦਫ਼ਤਰ ਵਿੱਚ ਹੋ ਰਹੇ ਜਿੱਤ ਦੇ ਜਸ਼ਨਾਂ ਵਿੱਚ ਸ਼ਾਮਲ ਹੋਏ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਲਗਾਤਾਰ ਤੀਜੀ ਵਾਰ ਭਾਜਪਾ ਨੂੰ 7-0 ਨਾਲ ਜਿੱਤ ਦਿਵਾ ਕੇ ਇੱਕ ਬੇਮਿਸਾਲ ਇਤਿਹਾਸ ਰਚਿਆ ਹੈ।
ਉਨ੍ਹਾਂ ਆਖਿਆ ਕਿ 1952 ਤੋਂ ਲੈ ਕੇ ਅੱਜ ਤੱਕ ਦਿੱਲੀ ਨੇ ਕਦੇ ਵੀ ਇੱਕੋ ਪਾਰਟੀ ਨੂੰ ਲਗਾਤਾਰ ਤਿੰਨ ਲੋਕ ਸਭਾ ਚੋਣਾਂ ਵਿੱਚ ਜਿੱਤ ਨਹੀਂ ਦਿਵਾਈ, ਪਰ ਅੱਜ ਦਿੱਲੀ ਨੇ ਮੋਦੀ ਸਰਕਾਰ ਵਿੱਚ ਭਰੋਸਾ ਜਤਾਉਂਦਿਆਂ ਭਾਜਪਾ ਨੂੰ ਤੀਜੀ ਵਾਰ ਜਿੱਤ ਦਿਵਾਈ ਹੈ।
ਦਿੱਲੀ ਭਾਜਪਾ ਦੇ ਪ੍ਰਧਾਨ ਨੇ ਕਿਹਾ ਹੈ ਕਿ ਦਿੱਲੀ ਦੀ ਜਨਤਾ ਨੇ ਇਸ ਚੋਣ ਵਿੱਚ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਸੀ। ਇਸ ਦੇ ਬਾਵਜੂਦ ਦਿੱਲੀ ਦੇ ਲੋਕਾਂ ਨੇ ਹੀ ਨਹੀਂ ਸਗੋਂ ਪੰਜਾਬ ਦੇ ਲੋਕਾਂ ਨੇ ਵੀ ਕੇਜਰੀਵਾਲ ਪਾਰਟੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਦਿੱਲੀ ਵਾਸੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਭਾਜਪਾ ਦੇ ਹੱਕ ਵਿੱਚ ਕਾਫ਼ੀ ਦੇਰ ਨਾਅਰੇਬਾਜ਼ੀ ਹੁੰਦੀ ਰਹੀ।

Advertisement

Advertisement