ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ਦੀ ਚਿਤਾਵਨੀ ਮਗਰੋਂ ਨਾਜਾਇਜ਼ ਕਬਜ਼ੇ ਛੱਡਣ ਲੱਗੇ ਲੋਕ

11:04 PM Jun 23, 2023 IST

ਨਿੱਜੀ ਪੱਤਰ ਪ੍ਰੇਰਕ /ਪੱਤਰ ਪ੍ਰੇਰਕ

Advertisement

ਦੇਵੀਗੜ੍ਹ/ ਡਕਾਲਾ, 5 ਜੂਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਛੱਡਣ ਲਈ ਕਬਜ਼ਧਾਰਕਾਂ ਨੂੰ ਦਿੱਤੀ ਚਿਤਾਵਨੀ ਤੋਂ ਬਾਅਦ ਹੁਣ ਲੋਕਾਂ ਵੱਲੋਂ ਆਪਣੇ ਆਪ ਹੀ ਜ਼ਮੀਨਾਂ ਪੰਚਾਇਤ ਦੇ ਸਪੁਰਦ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤਹਿਤ ਬਲਾਕ ਸਨੌਰ ਦੀ ਗ੍ਰਾਮ ਪੰਚਾਇਤ ਬਲਬੇੜਾ ਦੀ ਤਕਰੀਬਨ 72 ਏਕੜ ਜ਼ਮੀਨ ਜਿਸ ‘ਤੇ 30 ਵਿਅਕਤੀ ਕਾਬਜ਼ ਸਨ, ਨੇ ਆਪਸੀ ਸਹਿਮਤੀ ਨਾਲ ਜ਼ਮੀਨ ਪੰਚਾਇਤ ਦੇ ਸਪੁਰਦ ਕਰਨ ਦਾ ਫੈਸਲਾ ਲਿਆ ਹੈ।

Advertisement

ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਨੇ ਦੱਸਿਆ ਹੈ ਕਿ ਅੱਜ ਬਲਾਕ ਸਨੌਰ ਦੀ ਗ੍ਰਾਮ ਪੰਚਾਇਤ ਬਲਬੇੜਾ ਦੀ ਪੰਚਾਇਤੀ ਜ਼ਮੀਨ ਕੁੱਲ ਰਕਬਾ ਕਰੀਬ 72 ਏਕੜ ਜੋ ਨਾਜਾਇਜ਼ ਕਬਜ਼ੇ ਹੇਠ ਸੀ, ਉਸ ਨੂੰ ਕਬਜ਼ਾਧਾਰਕਾਂ ਵੱਲੋਂ ਆਪਸੀ ਸਹਿਮਤੀ ਨਾਲ ਪੰਚਾਇਤ ਦੇ ਸਪੁਰਦ ਕੀਤਾ ਗਿਆ ਹੈ। ਡੀਡੀਪੀਓ ਨੇ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਅਰੰਭੀ ਮੁਹਿੰਮ ਨੂੰ ਪਟਿਆਲਾ ਜ਼ਿਲ੍ਹੇ ਅੰਦਰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਕਾਰਜਕਾਰੀ ਡਿਪਟੀ ਕਮਿਸ਼ਨਰ ਅਦਿੱਤਿਆ ਉਪਲ ਦੀ ਰਹਿਨੁਮਾਈ ਹੇਠ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆ ਰਿਹਾ ਹੈ। ਇਸ ਮੌਕੇ ਬੀਡੀਪੀਓ ਸਨੌਰ ਮਹਿੰਦਰਜੀਤ ਸਿੰਘ ਮੌਜੂਦ ਸਨ।

Advertisement