ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਘਰਸ਼ ਦੀ ਚਿਤਾਵਨੀ ਮਗਰੋਂ ਪੰਜਢੇਰਾਂ ਕਲਾਂ ਮੰਡੀ ’ਚ ਤੁਲਾਈ ਸ਼ੁਰੂ

11:09 AM Oct 11, 2024 IST
ਪੰਜਢੇਰਾਂ ਕਲਾਂ ਮੰਡੀ ਵਿੱਚ ਪ੍ਰਦਰਸ਼ਨ ਕਰਦੇ ਹੋਏ ਕਿਸਾਨ। -ਫੋਟੋ: ਜਗਜੀਤ

ਪੱਤਰ ਪ੍ਰੇਰਕ
ਮੁਕੇਰੀਆਂ, 10 ਅਕਤੂਬਰ
ਜਮਹੂਰੀ ਕਿਸਾਨ ਸਭਾ ਦੇ ਕਿਸਾਨ ਆਗੂਆਂ ਵੱਲੋਂ ਪੰਜਢੇਰਾਂ ਕਲਾਂ ਮੰਡੀ ’ਚ ਤੁਲਾਈ ਨਾ ਹੋਣ ਖ਼ਿਲਾਫ਼ ਦਿੱਤੀ ਸੰਘਰਸ਼ ਦੀ ਚਿਤਾਵਨੀ ਮਗਰੋਂ ਲਗਭਗ ਹਫਤੇ ਤੋਂ ਮੰਡੀ ਵਿੱਚ ਬੈਠੇ ਕਿਸਾਨਾਂ ਦੀ ਝੋਨੇ ਦੀ ਫਸਲ ਦੀ ਭਰਾਈ ਅੱਜ ਸ਼ੁਰੂ ਹੋ ਗਈ ਹੈ। ਦੱਸਣਯੋਗ ਹੈ ਕਿ ਭਰਾਈ ਨਾ ਹੋਣ ਖ਼ਿਲਾਫ਼ ਜਥੇਬੰਦੀ ਦੇ ਤਹਿਸੀਲ ਪ੍ਰਧਾਨ ਤਰਲੋਕ ਸਿੰਘ ਵੱਲੋਂ ਅੱਜ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ। ਆਗੂਆਂ ਦੱਸਿਆ ਕਿ ਅੱਜ ਜਦੋਂ ਕਿਸਾਨ ਆਗੂਆਂ ਨੇ ਮੰਡੀ ਦਾ ਦੌਰਾ ਕੀਤਾ ਤਾਂ ਪੰਜਢੇਰਾਂ ਕਲਾਂ ਦੀ ਮੰਡੀ ਵਿੱਚ ਝੋਨੇ ਦੀਆਂ ਭਰੀਆਂ ਹੋਈਆਂ ਬੋਰੀਆਂ ਦੇਖਣ ਨੂੰ ਮਿਲੀਆਂ। ਕਿਸਾਨ ਆਗੂਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਲੇ ਹੋਏ ਮਾਲ ਦੀ ਲਿਫਟਿੰਗ ਤੁਰੰਤ ਨਾ ਕਰਵਾਈ ਤਾਂ ਆਉਂਦੇ ਸਮੇਂ ’ਚ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਜਾਵੇਗਾ। ਸਵਰਨ ਸਿੰਘ ਪ੍ਰਧਾਨ ਜਮਹੂਰੀ ਕਿਸਾਨ ਸਭਾ ਹੁਸ਼ਿਆਰਪੁਰ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਇਸ ਮੌਕੇ ਧਰਮਿੰਦਰ ਸਿੰਘ ਮੁਕੇਰੀਆਂ ਜਨਰਲ ਸਕੱਤਰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਪਵਨ ਕੁਮਾਰ, ਸਤਵੀਰ ਠਾਕੁਰ, ਸਤਿੰਦਰ ਸਿੰਘ, ਰਾਜਵਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਸੇਵਕ ਸਿੰਘ, ਜਤਿੰਦਰ ਤੇ ਬਲਦੇਵ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement