ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੰਪ ਦੀ ਚਿਤਾਵਨੀ ਬਾਅਦ ਕੈਨੇਡਾ ਵੱਲੋਂ ਸਰਹੱਦ ’ਤੇ ਸਖ਼ਤੀ ਦਾ ਫ਼ੈਸਲਾ

07:10 AM Nov 29, 2024 IST
ਕੈਨੇਡਾ ਤੇ ਅਮਰੀਕਾ ਦੇ ਆਰ-ਪਾਰ ਜਾਣ ਲਈ 1891 ਈਸਵੀ ’ਚ ਬਣਿਆ ਗੇਟ, ਜਿਸ ਉੱਤੇ ‘ਇੱਕੋ ਮਾਂ ਦੇ ਪੁੱਤਰ’ ਲਿਖਿਆ ਹੈ।

ਗੁਰਮਲਕੀਅਤ ਸਿੰਘ ਕਾਹਲੋਂ
ਵੈਨਕੂਵਰ, 28 ਨਵੰਬਰ
ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਅਹੁਦਾ ਸੰਭਾਲਦਿਆਂ ਹੀ ਕੈਨੇਡਾ ਤੇ ਮੈਕਸੀਕੋ ਤੋਂ ਦਰਾਮਦ ਹੁੰਦੇ ਸਾਮਾਨ ’ਤੇ 25 ਫ਼ੀਸਦੀ ਟੈਕਸ ਲਾਉਣ ਦੇ ਐਲਾਨ ਤੋਂ ਬਾਅਦ ਕੈਨੇਡਾ ਨੇ ਪੂਰਬ ਤੋਂ ਪੱਛਮ ਤੱਕ ਅਮਰੀਕਾ ਨਾਲ ਜੁੜਦੀ 8891 ਕਿਲੋਮੀਟਰ ਲੰਮੀ ਸਰਹੱਦ ’ਤੇ ਸਖ਼ਤੀ ਵਧਾਉਣ ਦਾ ਫ਼ੈਸਲਾ ਕੀਤਾ ਹੈ। ਸਰਹੱਦ ਤੋਂ ਆਰ-ਪਾਰ ਜਾਣ ਲਈ ਛੋਟੇ-ਵੱਡੇ 100 ਦੇ ਕਰੀਬ ਪ੍ਰਵਾਨਿਤ ਲਾਂਘੇ ਹਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ ਤੋਂ ਬਾਅਦ ਇਸ ਵਾਸਤੇ ਵਾਧੂ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਦੋਵਾਂ ਗੁਆਂਢੀ ਮੁਲਕਾਂ ਨਾਲ ਜੁੜਦੀਆਂ ਸਰਹੱਦਾਂ ’ਤੇ ਸਖ਼ਤੀ ਨਾ ਹੋਣ ਕਾਰਨ ਗਲਤ ਅਨਸਰ ਤੇ ਸਾਮਾਨ ਅਮਰੀਕਾ ’ਚ ਦਾਖ਼ਲ ਹੁੰਦਾ ਹੈ, ਜਿਸ ’ਤੇ ਰੋਕ ਲੱਗਣੀ ਜ਼ਰੂਰੀ ਹੈ। ਉਨ੍ਹਾਂ ਸਖ਼ਤੀ ਨਾ ਹੋਣ ਦਾ ਠੀਕਰਾ ਕੈਨੇਡਾ ਅਤੇ ਮੈਕਸੀਕੋ ਸਿਰ ਭੰਨਿਆ ਸੀ। ਬਰਾਮਦ ਟੈਕਸ ਵਿੱਚ ਵਾਧਾ ਕੈਨੇਡਾ ਦੀ ਸਨਅਤ ਲਈ ਘਾਤਕ ਸਾਬਤ ਹੋ ਸਕਦਾ ਹੈ। ਕੈਨੇਡਾ ਵੱਲੋਂ ਦੇਸ਼ ਦੀ ਸਰਹੱਦ ਨੂੰ ਸੁਰੱਖਿਅਤ ਰੱਖਣ ਦੀ ਜ਼ਿੰਮੇਵਾਰੀ ਕੈਨੇਡਾ ਬਾਰਡਰ ਸਰਵਿਸ ਏਜੰਸੀ (ਸੀਬੀਐੱਸਏ) ਜਿੰਮੇ ਹੁੰਦੀ ਹੈ, ਜਿਸਦੀ ਨਫ਼ਰੀ ਤੇ ਸਾਜੋ ਸਾਮਾਨ ਵਿੱਚ ਵਾਧੇ ਲਈ ਕੇਂਦਰ ਨੇ ਹੋਰ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ।

Advertisement

ਪ੍ਰਧਾਨ ਮੰਤਰੀ ਟਰੂਡੋ ਵੱਲੋਂ ਮੁੱਖ ਮੰਤਰੀਆਂ ਨਾਲ ਮੀਟਿੰਗ

ਪ੍ਰਧਾਨ ਮੰਤਰੀ ਟਰੂਡੋ ਵੱਲੋਂ ਸੂਬਾਈ ਮੁੱਖ ਮੰਤਰੀਆਂ ਨਾਲ ਕੀਤੀ ਗਈ ਮੀਟਿੰਗ ਵਿੱਚ ਉਨ੍ਹਾਂ ਨੂੰ ਸੁਚੇਤ ਕੀਤਾ ਗਿਆ ਕਿ ਦੋ ਮਹੀਨੇ ਬਾਅਦ ਅਮਰੀਕਨ ਰਾਸ਼ਟਰਪਤੀ ਦੇ ਕਿਸੇ ਫ਼ੈਸਲੇ ਤੋਂ ਪਹਿਲਾਂ ਸਖ਼ਤੀ ਦੇ ਨਤੀਜੇ ਸਾਹਮਣੇ ਲਿਆਉਣੇ ਪੈਣਗੇ। ਇਸ ਤੋਂ ਪਹਿਲਾਂ ਕੈਨੇਡਾ ਨੇ ਇਹ ਕਹਿ ਕੇ ਆਪਣੇ-ਆਪ ਨੂੰ ਸੁਰਖੁਰੂ ਕਰ ਲਿਆ ਸੀ ਕਿ ਅਮਰੀਕਾ ਵਿੱਚ ਸਰਹੱਦੀ ਨਾਜਾਇਜ਼ ਲਾਂਘੇ ਸਿਰਫ਼ ਮੈਕਸੀਕੋ ਵਾਲੇ ਪਾਸਿਓਂ ਹਨ, ਪਰ ਪਿਛਲੇ ਕੁਝ ਸਾਲਾਂ ਦੀਆਂ ਘਟਨਾਵਾਂ ਦੀ ਘੋਖ ਤੋਂ ਹਫ਼ਤੇ ਬਾਅਦ ਬੁੱਧਵਾਰ ਨੂੰ ਪ੍ਰੀਮੀਅਰਾਂ ਦੀ ਮੀਟਿੰਗ ਵਿੱਚ ਅਜਿਹਾ ਐਲਾਨ ਕੀਤੇ ਜਾਣ ’ਤੇ ਸਭ ਨੂੰ ਹੈਰਾਨੀ ਤਾਂ ਹੋਈ, ਪਰ ਇਸ ਨੂੰ ਚੰਗਾ ਫ਼ੈਸਲਾ ਮੰਨਿਆ ਗਿਆ।

Advertisement
Advertisement