ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ ਜ਼ਿਮਨੀ ਚੋਣ ਜਿੱਤਣ ਮਗਰੋਂ ‘ਆਪ’ ਆਗੂ ਤੇ ਵਰਕਰ ਬਾਗੋ-ਬਾਗ਼

10:29 AM Jul 14, 2024 IST
ਜਲੰਧਰ ਜ਼ਿਮਨੀ ਚੋਣ ਦਾ ਨਤੀਜਾ ਆਉਣ ਮਗਰੋਂ ਅੰਮ੍ਰਿਤਸਰਵਿੱਚ ਭੰਗੜਾ ਪਾਉਂਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ‘ਆਪ’ ਵਰਕਰ। -ਫੋਟੋ: ਵਿਸ਼ਾਲ ਕੁਮਾਰ

ਹਤਿੰਦਰ ਮਹਿਤਾ
ਜਲੰਧਰ, 13 ਜੁਲਾਈ
ਜਲੰਧਰ ਪੱਛਮੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਵੱਡੀ ਲੀਡ ਨਾਲ ਜੇਤੂ ਰਹੇ। ਇਸ ਨਾਲ ਉਨ੍ਹਾਂ ਦੇ ਸਮਰਥਕਾਂ ਵਿੱਚ ਵਿੱਚ ਖੁਸ਼ੀ ਦੀ ਲਹਿਰ ਹੈ। ਲਾਇਲਪੁਰ ਖਾਲਸਾ ਕਾਲਜ ਦੇ ਕਾਊਂਟਿੰਗ ਸੈਂਟਰ ਦੇ ਬਾਹਰ ‘ਆਪ’ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੇਖੀ ਗਈ। ਭਗਤ ਦੀ ਜਿੱਤਣ ਦੀ ਖੁਸ਼ੀ ਵਿੱਚ ‘ਆਪ’ ਵਰਕਰਾਂ ਨੇ ਲੱਡੂਆਂ ਵੰਡਣੇ ਅਤੇ ਭੰਗੜਾ ਪਾਉਣਾ ਸ਼ੁਰੂ ਕਰ ਦਿੱਤਾ। ਜਲੰਧਰ ਵੈਸਟ ਦੇ ਜੇਪੀ ਨਗਰ ਸਥਿਤ ਮਹਿੰਦਰ ਭਗਤ ਦੀ ਰਿਹਾਇਸ਼ ’ਤੇ ਵੀ ਮਠਿਆਈਆਂ ਵੰਡੀਆਂ ਗਈਆਂ ਅਤੇ ਢੋਲ ਦੀ ਤਾਲ ’ਤੇ ਭੰਗੜੇ ਪਾਏ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ’ਆਪ’ ਦੇ ਸਮਰਥਨ ਵਿੱਚ ਨਾਅਰੇ ਲਗਾਏ ਗਏ। ਮਗਰੋਂ ’ਆਪ’ ਵਰਕਰਾਂ ਨੇ ਗਿਣਤੀ ਕੇਂਦਰ ਤੋਂ ਜੇਪੀ ਨਗਰ ਤੱਕ ਰੋਡ ਸ਼ੋਅ ਕੀਤਾ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਹਿੰਦਰ ਭਗਤ ਨੇ ਜਲੰਧਰ ਪੱਛਮੀ ਦੇ ਵੋਟਰਾਂ ਦਾ ਭਾਰੀ ਫ਼ਤਵਾ ਦੇਣ ਲਈ ਧੰਨਵਾਦ ਕੀਤਾ।
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ/ਜਸਬੀਰ ਸਿੰਘ ਸੱਗੂ): ਜਲੰਧਰ ਪੱਛਮੀ ਹਲਕੇ ਵਿੱਚ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਮਗਰੋਂ ਪਾਰਟੀ ਵੱਲੋਂ ਢੋਲ ਢਮੱਕੇ ਨਾਲ ਖੁਸ਼ੀ ਮਨਾਈ ਜਾ ਰਹੀ ਹੈ। ਇਸੇ ਸੰਬੰਧ ਵਿੱਚ ਅੱਜ ਇੱਥੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਾਰਟੀ ਦਫਤਰ ਵਿਖੇ ‘ਆਪ’ ਵਾਲੰਟੀਅਰਾਂ ਵੱਲੋਂ ਕੇਕ ਕੱਟਿਆ ਗਿਆ ਤੇ ਢੋਲ ਦੀ ਤਾਲ ’ਤੇ ਭੰਗੜੇ ਪਾਏ ਗਏ। ਸਥਾਨਕ ਭੰਡਾਰੀ ਪੁਲ ’ਤੇ ਪਾਰਟੀ ਦਫਤਰ ਵਿਖੇ ਜ਼ਿਲ੍ਹਾ ਪ੍ਰਧਾਨ ਮਨੀਸ਼ ਅਗਰਵਾਲ ਦੀ ਅਗਵਾਈ ਹੇਠ ਇਕੱਠੇ ਹੋਏ ਪਾਰਟੀ ਵਰਕਰਾਂ ਨੇ ਭੰਗੜਾ ਪਾਇਆ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਇਸ ਖੁਸ਼ੀ ਵਿੱਚ ਸ਼ਾਮਲ ਹੋਣ ਲਈ ਪੁੱਜੇ ਅਤੇ ਉਨ੍ਹਾਂ ਵੀ ਭੰਗੜਾ ਪਾ ਕੇ ਖੁਸ਼ੀ ਸਾਂਝੀ ਕੀਤੀ। ਇਸੇ ਤਰ੍ਹਾਂ ਸ਼ਹਿਰ ਵਿੱਚ ਹੋਰਨਾਂ ਥਾਵਾਂ ’ਤੇ ਵੀ ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਵੱਲੋਂ ਖੁਸ਼ੀ ਮਨਾਈ ਗਈ। ਇਸੇ ਦੌਰਾਨ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਆਪਣੇ ਸਮਰਥਕਾਂ ਨਾਲ ਭੰਡਾਰੀ ਪੁਲ ਸਥਿਤ ਆਮ ਆਦਮੀ ਪਾਰਟੀ ਦੇ ਜਿਲ੍ਹਾ ਦਫ਼ਤਰ ਅਤੇ ਹੱਥੀ ਗੇਟ ਸਥਿਤ ਆਪਣੇ ਦਫ਼ਤਰ ਵਿੱਚ ਲੱਡੂ ਵੰਡੇ। ਇਸ ਦੌਰਾਨ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਝਬਾਲ ਰੋਡ ਇੰਦਰਾ ਕਲੋਨੀ ਵਿਖੇ ਨਵਾਂ ਟਿਊਬਵੈਲ ਲਗਾਉਣ ਦਾ ਉਦਘਾਟਨ ਕੀਤਾ।
ਪਠਾਨਕੋਟ (ਐੱਨਪੀ ਧਵਨ):‘ਆਪ’ ਉਮੀਦਵਾਰ ਮਹਿੰਦਰ ਭਗਤ ਦੀ ਜਿੱਤ ’ਤੇ ਅੱਜ ਪਾਰਟੀ ਵਰਕਰਾਂ ਨੇ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਦੀ ਅਗਵਾਈ ਵਿੱਚ ਖੁਸ਼ੀ ਪ੍ਰਗਟ ਕੀਤੀ। ਠਾਕੁਰ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਜਲੰਧਰ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਜਿੱਤ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਦੇ ਸਮਰਥਕ ਹਨ ਤੇ ਪੂਰੀ ਤਰ੍ਹਾਂ ਨਾਲ ਸਹਿਮਤ ਹਨ। ਇਸ ਮੌਕੇ ਲੱਡੂ ਵੰਡ ਕੇ ਖੁੁਸ਼ੀ ਮਨਾਈ ਗਈ। ਇਸ ਮੌਕੇ ਜਸਵੀਰ ਸਿੰਘ, ਚੈਨ ਸਿੰਘ, ਰਾਕੇਸ਼ ਸਿੰਘ, ਜਤਿੰਦਰ ਸਿੰਘ, ਸੰਜੀਵ ਸ਼ਰਮਾ ਹਾਜ਼ਰ ਸਨ।
ਫਗਵਾੜਾ (ਜਸਵੀਰ ਸਿੰਘ ਚਾਨਾ): ‘ਆਪ’ ਉੱਮੀਦਵਾਰ ਮਹਿੰਦਰ ਭਗਤ ਦੀ ਜਿੱਤ ਦੀ ਖੁਸ਼ੀ ਵਿੱਚ ਅੱਜ ਇਥੇ ਵਿਧਾਨ ਸਭਾ ਹਲਕੇ ਦੇ ਸਮੂਹ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੇ ਗ੍ਰਹਿ ਵਿਖੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਦਲਜੀਤ ਸਿੰਘ ਰਾਜੂ , ਹਰਨੂਰ ਸਿੰਘ ਮਾਨ , ਹਰਮੇਸ਼ ਪਾਠਕ ਹਾਜ਼ਰ ਸਨ।
ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ‘ਆਪ’ ਉਮੀਦਵਾਰ ਮਹਿੰਦਰ ਭਗਤ ਦੀ ਜਿੱਤ ਦੀ ਖੁਸ਼ੀ ਵਿੱਚ ਇੱਥੇ ‘ਆਪ‘ ਵਰਕਰਾਂ ਨੇ ਲੱਡੂ ਵੰਡ ਕੇ ਜਿੱਤ ਦੀ ਦੀ ਖੁਸ਼ੀ ਮਨਾਈ। ਪਾਰਟੀ ਵਰਕਰ ਮਾਰਕੀਟ ਕਮੇਟੀ ਦੇ ਦਫਤਰ ਵਿਚ ਇਕੱਠੇ ਹੋਏ। ਇੱਥੋਂ ਉਹ ‘ਆਪ’ ਸਰਕਾਰ ਦੇ ਹੱਕ ਵਿਚ ਨਾਅਰੇਬਾਜ਼ੀ ਕਰਦੇ ਹੋਏ ਭਗਵਾਨ ਵਾਲਮੀਕਿ ਚੌਕ ਵਿਖੇ ਪੁੱਜੇ। ਇਸ ਮੌਕੇ ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਬਲਬੀਰ ਸਿੰਘ ਢੰਡੋਵਾਲ, ਮਹਿਤਪੁਰ ਦੇ ਚੇਅਰਮੈਨ ਬਲਕਾਰ ਚੱਠਾ ਹਾਜ਼ਰ ਸਨ।

Advertisement

‘ਆਪ’ ਨੇ ਚੋਣ ਜਿੱਤੀ ਨਹੀਂ ਸਗੋਂ ਲੁੱਟੀ: ਕਾਮਰੇਡ ਬੱਖਤਪੁਰਾ

ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਸੀਪੀਆਈ ਐੱਮ ਐੱਲ ਲਿਬਰੇਸਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ’ਤੇ ਪ੍ਰਤੀਕਿਰਿਆ ਦਿੰਦਦਿਆਂ ਕਿਹਾ ਹੈ ਕਿ ਇਹ ਚੋਣ ਜਿੱਤੀ ਨਹੀਂ ਲੁੱਟੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੈਸੇ ਅਤੇ ਸੱਤਾ ਦੇ ਜ਼ੋਰ ’ਤੇ ਇਹ ਜਿੱਤ ਦਰਜ ਕੀਤੀ ਹੈ। ਜਿਸ ਤਰ੍ਹਾਂ ਭਾਜਪਾ ਵਿੱਚੋਂ ਚੁੱਕੇ ਗਏ ਉਮੀਦਵਾਰ ਮਹਿੰਦਰ ਭਗਤ ਸਣੇ ਕਾਰਪੋਰੇਸਨ ਮੈਂਬਰਾਂ, ਵੱਖ ਵੱਖ ਪਾਰਟੀਆਂ ਅਤੇ ਵੱਖ ਵੱਖ ਵਰਗਾਂ ਦੇ ਆਗੂਆਂ ਦੀਆਂ ਦਲਬਦਲੀਆ ਕਰਵਾਈਆਂ ਗਈਆਂ, ਵੋਟਰਾਂ ਨੂੰ ਲਾਲਚ ਦਿੱਤੇ ਗਏ ਅਤੇ ਝੂਠੇ ਵਾਅਦੇ ਕੀਤੇ ਗਏ,ਇਹ ਭ੍ਰਿਸ਼ਟ ਹਥਕੰਡਿਆਂ ਦਾ ਸਿਖਰ ਸੀ। ਬੇਸ਼ੱਕ ਮੁੱਖ ਮੰਤਰੀ ਇਹ ਸੀਟ ਜਿੱਤ ਕੇ ਆਪਣੀ ਕੁਰਸੀ ਬਚਾਉਣ ਵਿੱਚ ਆਰਜ਼ੀ ਸਮੇਂ ਲਈ ਕਾਮਯਾਬ ਹੋਏ ਹਨ, ਪਰ ਇਸ ਦੇ ਬਾਵਜੂਦ ਆਮ ਆਦਮੀ ਪਾਰਟੀ ਦੇ ਅੰਦਰ ਚੱਲ ਰਹੇ ਵਿਰੋਧ ਖਤਮ ਨਹੀਂ ਹੋਣਗੇ ਅਤੇ ਨਾ ਹੀ ਸਰਕਾਰ ਨਸ਼ੇ ਅਤੇ ਅਮਨ ਕਾਨੂੰਨ ਵਰਗੇ ਮੁੱਦਿਆਂ ਦਾ ਹੱਲ ਕਰ ਸਕੇਗੀ।

Advertisement
Advertisement