For the best experience, open
https://m.punjabitribuneonline.com
on your mobile browser.
Advertisement

ਦਿੱਲੀ ਪੁੱਜਣ ’ਤੇ ਭਾਰਤੀ ਹਾਕੀ ਟੀਮ ਦਾ ਸ਼ਾਨਦਾਰ ਸਵਾਗਤ

11:17 AM Aug 10, 2024 IST
ਦਿੱਲੀ ਪੁੱਜਣ ’ਤੇ ਭਾਰਤੀ ਹਾਕੀ ਟੀਮ ਦਾ ਸ਼ਾਨਦਾਰ ਸਵਾਗਤ
ਦਿੱਲੀ ਪਹੁੰਚਣ ਉਪਰੰਤ ਭਾਰਤੀ ਹਾਕੀ ਟੀਮ ਦੇ ਖਿਡਾਰੀ ਭੰਗੜਾ ਪਾਕੇ ਖੁਸ਼ੀ ਜ਼ਾਹਿਰ ਕਰਦੇ ਹੋਏ। ਪੀਟੀਆਈ
Advertisement

ਨਵੀਂ ਦਿੱਲੀ, 10 ਅਗਸਤ
ਪੈਰਿਸ ਓਲੰਪਿਕ ਵਿਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਪੁਰਸ਼ ਹਾਕੀ ਦੇ ਕਪਤਾਨ ਹਰਮਨਪ੍ਰੀਤ ਸਿੰਘ ਟੀਮ ਸਮੇਤ ਸ਼ਨਿੱਚਰਵਾਰ ਨੂੰ ਪੈਰਿਸ ਤੋਂ ਭਾਰਤ ਪੁੱਜੇ। ਹਾਲਾਂਕਿ ਸਮਾਪਤੀ ਸਮਾਰੋਹ ਦੇ ਮੱਦੇਨਜ਼ਰ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਟੀਮ ਦੇ ਸਾਰੇ ਮੈਂਬਰ ਹਾਲੇ ਵਾਪਸ ਨਹੀਂ ਆਏ ਹਨ। ਹਰਮਨਪ੍ਰੀਤ ਅਤੇ ਟੀਮ ਦੇ ਮੈਂਬਰਾਂ ਦਾ ਸਵੇਰੇ ਇੰਦਰਾ ਗਾਂਧੀ ਹਵਾਈ ਅੱਡੇ ’ਤੇ ਪਹੁੰਚਣ ਮੌਕੇ ਫੁੱਲ ਮਾਲਾਵਾਂ ਅਤੇ ਢੋਲ ਵਜਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਹਰਮਨਪ੍ਰੀਤ ਨੇ ਕਿਹਾ ‘‘ਸਾਨੂੰ ਹਰ ਤਰ੍ਹਾਂ ਦਾ ਸਮਰਥਨ ਮਿਲਿਆ ਹੈ ਮੈਂ ਸੱਚਮੁੱਚ ਧੰਨਵਾਦ ਕਰਨਾ ਚਾਹੁੰਦਾ ਹਾਂ, ਅਸੀਂ ਬਹੁਤ ਖੁਸ਼ ਅਤੇ ਮਾਣ ਮਹਿਸੂਸ ਕਰ ਰਹੇ ਹਾਂ।’’ ਇਸ ਮੌਕੇ ਟੀਮ ਦੇ ਮੈਂਬਰਾਂ ਨੇ ਭੰਗੜਾ ਵੀ ਪਾਇਆ। -ਪੀਟੀਆਈ

ਦੇਖੋ ਤਸਵੀਰਾਂ...

Advertisement

ਸਵਾਗਤ ਉਪਰੰਤ ਇਕੱਠਿਆਂ ਤਸਵੀਰ ਖਿਚਵਾਉਂਦੇ ਹੋਏ ਖਿਡਾਰੀ। ਫੋਟੋ ਪੀਟੀਆਈ
ਖਿਡਾਰੀ ਮਨਪ੍ਰੀਤ ਸਿੰਘ ਆਪਣੇ ਪਰਿਵਾਰ ਸਮੇਤ ਤਗ਼ਮਾ ਦਿਖਾਉਂਦੇ ਹੋਏ। ਫੋਟੋ ਪੀਟੀਆਈ
ਫੋੋੋਟੋ ਪੀਟੀਆਈ
Advertisement
Author Image

Puneet Sharma

View all posts

Advertisement
×