ਜਾਅਲੀ ਦਸਤਾਵੇਜ਼ ਬਣਾਉਣ ਦੇ ਦੋਸ਼ ਹੇਠ ਏਜੰਟ ਗ੍ਰਿਫ਼ਤਾਰ
08:57 AM Sep 01, 2024 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 31 ਅਗਸਤ
ਦਿੱਲੀ ਪੁਲੀਸ ਵੱਲੋਂ ਪੰਜਾਬ ਦੇ ਸੁਲਤਾਨਪੁਰ ਲੋਧੀ ਤਹਿਸੀਲ ਦੇ ਪਿੰਡ ਰਾਮਪੁਰ ਜਗੀਰ ਦੇ ਰਹਿਣ ਵਾਲੇ ਪਰਮਜੀਤ ਸਿੰਘ ਨੂੰ ਪੰਜਾਬ ਦੇ ਹੀ ਚਾਰ ਵਿਅਕਤੀਆਂ ਨੂੰ ਜਾਅਲੀ ਦਸਤਾਵੇਜ਼ ਦੇ ਕੇ ਵਿਦੇਸ਼ ਭੇਜਣ ਦੀ ਕੋਸ਼ਿਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਡੀਸੀਪੀ ਊਸ਼ਾ ਰੰਗਨਾਨੀ ਨੇ ਦੱਸਿਆ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਕੋਲਕਾਤਾ ਤੋਂ ਦਿੱਲੀ ਏਅਰ ਇੰਡੀਆ ਦੀ ਉਡਾਣ ਰਾਹੀਂ ਆਏ ਸਨ ਅਤੇ ਬਰਮਿੰਘਮ ਜਾਣਾ ਸੀ। ਇਨ੍ਹਾਂ ਦੇ ਨਾਮ ਹਰਮਨਜੋਤ ਸਿੰਘ , ਜੈ ਵੀਰ ਸਿੰਘ, ਕੁਲਬੀਰ ਸਿੰਘ ਅਤੇ ਦਿਲਸ਼ਾਦ ਸਿੰਘ ਹਨ। ਉਨ੍ਹਾਂ ਦੀ ਪਰਮਜੀਤ ਨਾਲ ਯੂਕੇ ਵਿੱਚ 22-22 ਲੱਖ ਨਾਲ ਗੱਲ ਹੋਈ ਸੀ ਤੇ 10-10 ਲੱਖ ਦਿੱਤੇ ਗਏ ਸਨ। ਇਸ ਸਬੰਧੀ ਹਵਾਈ ਅੱਡੇ ’ਤੇ ਕੰਮ ਕਰਨ ਵਾਲੇ ਸਲਮਾਨ ਆਬਾਸੀ ਨੂੰ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਪਹਿਲਾਂ ਹੀ ਕਾਬੂ ਕਰ ਲਿਆ ਸੀ।
Advertisement
Advertisement