ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਅਗਨੀਪਥ’ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ: ਕਾਂਗਰਸ

01:46 PM May 28, 2024 IST

ਨਵੀਂ ਦਿੱਲੀ, 28 ਮਈ
ਮੋਦੀ ਸਰਕਾਰ ’ਤੇ ਨਿਸ਼ਾਨਾ ਸੇਧਦੇ ਹੋਏ ਕਾਂਗਰਸ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਅਗਨੀਪਥ ਫੌਜੀ ਭਰਤੀ ਯੋਜਨਾ 'ਰਾਸ਼ਟਰੀ ਸੁਰੱਖਿਆ ਲਈ ਖਤਰਾ' ਹੈ ਅਤੇ ਇਸ ਕਾਰਨ ਫੌਜ ’ਚ ਨੌਜਵਾਨਾਂ ਦੀ ਭਰਤੀ ਸੁੰਗੜ ਕੇ ਰਹਿ ਗਈ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਦਾ ਸਰਕਾਰ ’ਤੇ ਹਮਲਾ ਇਕ ਮੀਡੀਆ ਰਿਪੋਰਟ ਦੇ ਸਾਹਮਣੇ ਆਉਣ ਮਗਰੋਂ ਆਇਆ ਹੈ ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਫੌਜੀ ਮਾਮਲਿਆਂ ਦਾ ਵਿਭਾਗ ਅਗਨੀਵੀਰਾਂ ਨੂੰ ਸੇਵਾਵਾਂ ਦੇਣ ਬਾਰੇ ਫੀਡਬੈਕ ਲੈ ਰਿਹਾ ਹੈ। ਐਕਸ ’ਤੇ ਇੱਕ ਪੋਸਟ ਵਿੱਚ ਰਮੇਸ਼ ਨੇ ਦਾਅਵਾ ਕੀਤਾ ਕਿ ਅਗਨੀਪਥ ਇੱਕ "ਰਾਸ਼ਟਰੀ ਸੁਰੱਖਿਆ ਖ਼ਤਰਾ" ਹੈ। ਰਮੇਸ਼ ਨੇ ਦਾਅਵਾ ਕੀਤਾ ਕਿ "ਅਗਨੀਪਥ ਨੇ ਫੌਜ ਭਰਤੀ ਨੂੰ 75,000 ਪ੍ਰਤੀ ਸਾਲ ਤੋਂ ਘਟਾ ਕੇ 46,000 ਪ੍ਰਤੀ ਸਾਲ ਕਰ ਦਿੱਤਾ ਹੈ।’’

Advertisement

Advertisement