ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋੜ ਪਈ ਤਾਂ ਬਦਲੀ ਜਾਵੇਗੀ ‘ਅਗਨੀਵੀਰ’ ਯੋਜਨਾ: ਰਾਜਨਾਥ

07:04 AM Mar 29, 2024 IST

ਨਵੀਂ ਦਿੱਲੀ, 28 ਮਾਰਚ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਜੇ ਲੋੜ ਪਈ ਤਾਂ ਉਨ੍ਹਾਂ ਦੀ ਸਰਕਾਰ ‘ਅਗਨੀਵੀਰ’ ਭਰਤੀ ਯੋਜਨਾ ਵਿੱਚ ਬਦਲਾਅ ਕਰਨ ਲਈ ਤਿਆਰ ਹੈ। ਇਥੇ ਇਕ ਸਮਾਗਮ ਵਿੱਚ ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਅਗਨੀਵੀਰਾਂ ਦਾ ਭਵਿੱਖ ਸੁਰੱਖਿਅਤ ਰਹੇ ਅਤੇ ਲੋੜ ਪੈਣ ’ਤੇ ਬਦਲਾਅ ਵੀ ਕਰਾਂਗੇ। ਰੱਖਿਆ ਮੰਤਰੀ ਨੇ ਕਿਹਾ ਕਿ ਭਾਰਤ ਦੀਆਂ ਸਰਹੱਦਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਦੇਸ਼ ਦੇ ਲੋਕਾਂ ਨੂੰ ਹਥਿਆਰਬੰਦ ਬਲਾਂ ’ਤੇ ਪੂਰਾ ਭਰੋਸਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, ‘ਮੈਂ ਦੇਸ਼ ਵਾਸੀਆਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਸਾਡਾ ਦੇਸ਼ ਅਤੇ ਇਸ ਦੀਆਂ ਸਰਹੱਦਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ।’’ ਅਗਨੀਵੀਰ ਯੋਜਨਾ ਦੀ ਆਲੋਚਨਾ ਬਾਰੇ ਸਵਾਲ ’ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਅਜਿਹੇ ਸਵਾਲਾਂ ਦੀ ਕੋਈ ਤੁਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰੇ ਮੰਨਦੇ ਹਨ ਕਿ ਹਥਿਆਰਬੰਦ ਬਲਾਂ ਵਿੱਚ ਵੱਧ ਤੋਂ ਵੱਧ ਨੌਜਵਾਨ ਹੋਣੇ ਚਾਹੀਦੇ ਹਨ। ਪ੍ਰੋਗਰਾਮ ਦੌਰਾਨ ਰੱਖਿਆ ਮੰਤਰੀ ਨੇ ਲਗਪਗ 50 ਸਾਲ ਲੰਮੇ ਆਪਣੇ ਸਿਆਸੀ ਸਫ਼ਰ ਦੇ ਕਿੱਸੇ ਵੀ ਸਾਂਝੇ ਕੀਤੇ। ਭਾਰਤ-ਚੀਨ ਸਰਹੱਦੀ ਮੁੱਦੇ ’ਤੇ ਵਿਰੋਧੀ ਦਲਾਂ ਵੱਲੋਂ ਚੁੱਕੇ ਜਾਂਦੇ ਸਵਾਲਾਂ ਬਾਰੇ ਰਾਜਨਾਥ ਨੇ ਕਿਹਾ ਕਿ ਉਹ ਕਦੇ ਇਨ੍ਹਾਂ ਸਵਾਲਾਂ ਤੋਂ ਪ੍ਰੇਸ਼ਾਨ ਨਹੀਂ ਹੋਏ। ਉਨ੍ਹਾਂ ਕਿਹਾ, ‘‘ਦੇਸ਼ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੈਂ ਉਨ੍ਹਾਂ (ਵਿਰੋਧੀ ਧਿਰਾਂ) ਨੂੰ ਜੋ ਕੁੱਝ ਵੀ ਦੱਸ ਸਕਦਾ ਹਾਂ, ਦੱਸਦਾ ਹਾਂ ਪਰ ਰੱਖਿਆ ਖੇਤਰ ਵਿੱਚ ਕਈ ਚੀਜ਼ਾਂ ਹਨ ਜਿਨ੍ਹਾਂ ਦਾ ਸਿਆਸੀ ਮਹੱਤਵ ਹੈ ਅਤੇ ਅਸੀਂ ਇਸ ਨੂੰ ਜਨਤਕ ਨਹੀਂ ਕਰ ਸਕਦੇ।’’ ਰਾਜਨਾਥ ਨੇ ਅਗਨੀਵੀਰ ਯੋਜਨਾ ਦਾ ਬਚਾਅ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਭਰਤੀ ਨਾਲ ਜੋਖ਼ਮ ਲੈਣ ਦੀ ਭਾਵਨਾ ਵਧੇਗੀ ਅਤੇ ਤਕਨੀਕ ਨਾਲ ਲੈਸ ਹਥਿਆਰਬੰਦ ਬਲ ਤਿਆਰ ਹੋਣਗੇ। ਉਨ੍ਹਾਂ ਕਿਹਾ, ‘‘ਇਸ ਗੱਲ ਨੂੰ ਸਾਰੇ ਸਵੀਕਾਰ ਕਰਨਗੇ ਕਿ ਹਥਿਆਰਬੰਦ ਬਲਾਂ ਵਿੱਚ ਜਵਾਨੀ ਵਾਲਾ ਜੋਸ਼ ਹੋਣਾ ਚਾਹੀਦਾ ਹੈ। ਆਮ ਤੌਰ ’ਤੇ ਸਾਡੇ ਜਵਾਨਾਂ ਦੀ ਉਮਰ ਹੱਦ 30-50 ਸਾਲ ਹੁੰਦੀ ਹੈ। ਪਰ 18-20 ਸਾਲ ਦੇ ਜਵਾਨਾਂ ਦੇ ਅਗਨੀਵੀਰ ਵਜੋਂ ਸ਼ਾਮਲ ਹੋਣ ਨਾਲ ਜੋਖ਼ਮ ਲੈਣ ਦੀ ਭਾਵਨਾ ਕੁੱਝ ਹੋਰ ਵਧੇਗੀ।’’ -ਪੀਟੀਆਈ

Advertisement

Advertisement
Advertisement